ਹੁਸ਼ਿਆਰਪੁਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਅੱਜ ਸੰਯੁਕਤ ਕਿਸਾਨ ਮੋਰਚਾ ਪੰਜਾਬ ਦੇ ਸੱਦੇ ਤੇ ਹੁਸ਼ਿਆਰਪੁਰ ਵਿਖੇ ਸ਼ਹੀਦ ਧੰਨਾ ਸਿੰਘ ਪਾਰਕ ਵਿੱਚ ਕਿਸਾਨਾਂ ਦਾ ਇੱਕ ਵੱਡਾ ਇਕੱਠ ਹੋਇਆ। ਇਹ ਇਕੱਠ ਮਾਰਚ ਦੀ ਸ਼ਕਲ ਵਿੱਚ ਨਾਹਰੇ ਲਾਉਂਦਾ ਹੋਇਆ, ਬੈਰੀਕੇਡ ਲੰਘ ਕੇ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਦੇ ਦਫਤਰ ਪਹੁੰਚਿਆ। ਉਥੇ ਇਕੱਠੇ ਹੋਏ ਕਿਸਾਨਾਂ ਵਲੋਂ ਲਗਾਤਾਰ ਤਿੰਨ ਘੰਟੇ ਧਰਨਾ ਦਿੱਤਾ ਗਿਆ। ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਸ਼ਾਮਲ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਜੁੜੇ ਇਕੱਠ ਸਾਹਮਣੇ ਆਪਣੇ ਵਿਚਾਰ ਰੱਖੇ। ਇਸ ਮੌਕੇ ਵੱਖ-ਵੱਖ ਜਥੇਬੰਦੀਆਂ ਜਿਹਨਾਂ ਵਿੱਚ ਜਗਤਾਰ ਸਿੰਘ ਭਿੰਡਰ ਕਿਰਤੀ ਕਿਸਾਨ ਯੂਨੀਅਨ, ਗੁਰਮੇਸ਼ ਸਿੰਘ ਕੁਲ ਹਿੰਦ ਕਿਸਾਨ ਸਭਾ, ਹਰਬੰਸ ਸਿੰਘ ਸੰਘਾ ਕਿਸਾਨ ਕਮੇਟੀ ਦੋਆਬਾ ਪੰਜਾਬ, ਸੱਤਪਾਲ ਸਿੰਘ ਕਿਸਾਨ ਸੰਘਰਸ਼ ਕਮੇਟੀ, ਸੱਤਪਾਲ ਸਿੰਘ ਡਡਿਆਣਾ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਅਤੇ ਧਰਮਿੰਦਰ ਜਮਹੂਰੀ ਕਿਸਾਨ ਸਭਾ, ਹਰਬੰਸ ਸਿੰਘ ਸੰਘਾ ਨੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਸਾਰੇ ਮੰਗ ਪੱਤਰ ਨੂੰ ਵਿਆਖਿਆ ਸਹਿਤ ਸਮਝਾਇਆ। ਅਖੀਰ ਵਿੱਚ ਕੈਬਿਨੇਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਵਲੋਂ ਤਹਿਸੀਲਦਾਰ ਦਸੂਹਾ ਨੇ ਇਕੱਠ ਵਿੱਚ ਆ ਕੇ ਮੰਗ-ਪੱਤਰ ਪ੍ਰਾਪਤ ਕੀਤਾ। ਸੀਨੀਅਰ ਆਗੂ ਗੁਰਮੇਸ਼ ਸਿੰਘ ਨੇ ਪਹੰਚੇ ਕਿਸਾਨਾਂ ਦਾ ਧੰਨਵਾਦ ਕੀਤਾ ਅਤੇ ਵੱਡੇ ਸੰਘਰਸ਼ ਲਈ ਤਿਆਰ ਰਹਿਣ ਦਾ ਸੱਦਾ ਵੀ ਦਿੱਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly