ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਸੰਯੁਕਤ ਕਿਸਾਨ ਮੋਰਚੇ ਦੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਅਹੁਦੇਦਾਰਾਂ ਦੀ ਦਾਣਾ ਮੰਡੀ ਨਵਾਂਸ਼ਹਿਰ ਚ ਮੀਟਿੰਗ ਹੋਈ । ਮੀਟਿੰਗ ਦੀ ਪ੍ਰਧਾਨਗੀ ਸੁਰਿੰਦਰ ਸਿੰਘ ਬੈਂਸ ਨੇ ਕੀਤੀ । ਇਸ ਮੌਕੇ ਬੁਲਾਰਿਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੂੰ ਮੀਟਿੰਗ ਲਈ ਆਪ ਸੱਦਾ ਦੇ ਕੇ ਮੀਟਿੰਗ ਵਿੱਚੋਂ ਉੱਠ ਕੇ ਜਾਣ ਨੂੰ ਮੰਦਭਾਗਾ ਕਰਾਰ ਦਿੱਤਾ। ਮੁੱਖ ਮੰਤਰੀ ਨੇ ਕਿਸਾਨਾਂ ਦੀਆਂ ਮੰਗਾਂ ਤੇ ਗਲਬਾਤ ਨਾ ਕਰਕੇ ਗੈਰ ਜ਼ਿੰਮੇਵਾਰੀ ਦਾ ਸਬੂਤ ਦਿੱਤਾ ਹੈ। ਇਹ ਪੰਜਾਬ ਦੇ ਸਾਢੇ ਤਿੰਨ ਕਰੋੜ ਲੋਕਾਂ ਨਾਲ ਧੋਖਾ ਕੀਤਾ ਗਿਆ ਹੈ । ਜ਼ਿਲ੍ਹਾ ਨਵਾਂਸ਼ਹਿਰ ਦੇ ਵੱਡੀ ਗਿਣਤੀ ਚ ਕਿਸਾਨ ਨਵਾਂਸ਼ਹਿਰ ਵਿਖੇ ਡਾਕਟਰ ਸੁਖਵਿੰਦਰ ਸੁੱਖੀ ਦੇ ਘਰ ਅੱਗੇ 10 ਮਾਰਚ ਨੂੰ ਸਵੇਰੇ 11ਵਜੇ ਤੋਂ 3 ਵਜੇ ਤੱਕ ਪ੍ਰਦਰਸ਼ਨ ਕਰਨਗੇ । ਇਸ ਮੌਕੇ ਕਿਰਤੀ ਕਿਸਾਨ ਯੂਨੀਅਨ ਦੇ ਆਗੂ ਭੁਪਿੰਦਰ ਸਿੰਘ ਵੜੈਚ , ਤਰਸੇਮ ਸਿੰਘ ਬੈਂਸ , ਆਲ ਇੰਡੀਆ ਕਿਸਾਨ ਸਭਾ ਦੇ ਚਰਨਜੀਤ ਸਿੰਘ ਦੌਲਤਪੁਰ , ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਕੁਲਵਿੰਦਰ ਸਿੰਘ , ਦੋਆਬਾ ਕਿਸਾਨ ਯੂਨੀਅਨ ਦੇ ਕੁਲਦੀਪ ਸਿੰਘ ਅਤੇ ਭਾਰਤੀ ਕਿਸਾਨ ਯੂਨੀਅਨ ਦੇ ਸੁਖਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਕਿਸਾਨ ਬੀਬੀਆਂ, ਭੈਣਾਂ ਅਤੇ ਭਰਾਵਾਂ ਨੂੰ ਵੱਡੀ ਗਿਣਤੀ ਵਿੱਚ ਪਹੁੰਚਣ ਦੀ ਅਪੀਲ ਕੀਤੀ । ਇਹਨਾਂ ਤੋਂ ਇਲਾਵਾ ਸੁਰਿੰਦਰ ਸਿੰਘ ਮਹਿਰਮ ਪੁਰ, ਬਲਬੀਰ ਸਿੰਘ ਸਕੋਹਪੁਰ, ਜੀਵਨ ਬੇਗੋਵਾਲ, ਗੁਰਦੇਵ ਸਿੰਘ ਚੌਹੜ ਕਰਨੈਲ ਸਿੰਘ ਉੜਾਪੜ, ਬਿਕਰ ਸਿੰਘ ਆਦਿ ਹਾਜ਼ਰ ਸਨ। ਆਪ ਪਾਰਟੀ ਦੇ ਪੰਜਾਬ ਸਰਕਾਰ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਕਿਸਾਨ ਮੋਰਚੇ ਦੀ 6 ਮਾਰਚ ਦੀ ਸੁਬਾਈ ਪ੍ਰਧਾਨ ਸੁਰਿੰਦਰ ਸਿੰਘ ਬੈਂਸ , ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਨਵੇਂ ਖੇਤੀ ਮੰਡੀ ਖਰੜੇ ਨੂੰ ਰੱਦ ਕਰਵਾਉਣ, ਆਲੂ, ਗੋਭੀ, ਮਟਰ, ਮੁੰਗੀ, ਬਾਸਮਤੀ, ਮੱਕੀ ਅਤੇ ਹੋਰ ਫ਼ਸਲਾਂ ਤੇ ਐਮ ਐਸ ਪੀ ਦੀ ਮੰਗ, ਸਹਿਕਾਰੀ ਬੈਂਕਾ ਦਾ ਕਰਜ਼ਾ ਯਕਮੁਸ਼ਤ ਸੈਟਲਮੈਂਟ ਰਾਹੀਂ ਹੱਲ ਕਰਨ, ਸਹਿਕਾਰੀ ਅਦਾਰਿਆਂ ਤੋਂ ਸਰਕਾਰ ਦੀ ਦਖਲਅੰਦਾਜ਼ੀ ਬੰਦ ਕਰਨ ਅਤੇ ਮੋਦੀ ਸਰਕਾਰ -2 ਵਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਰਵਾਂ ਵਿਚਾਰ ਵਟਾਂਦਰਾ ਹੋਇਆ। ਆਗੂਆਂ ਨੇ ਕਿਹਾ ਕਿ 5 ਮਾਰਚ ਨੂੰ ਚੰਡੀਗੜ੍ਹ ਚ ਪੱਕਾ ਧਰਨਾ ਲਾਇਆ ਜਾਵੇਗਾ। ਜਿਸਦੀ ਤਿਆਰੀ ਲਈ ਪਿੰਡਾਂ ਵਿੱਚ ਕਿਸਾਨਾਂ ਅਤੇ ਕਾਸ਼ਤਕਾਰਾਂ ਦੀਆਂ ਮੀਟਿੰਗਾਂ ਅਤੇ ਰੈਲੀਆਂ ਕੀਤੀਆਂ ਜਾਣਗੀਆ। ਅੱਗੇ ਉਹਨਾਂ ਦੱਸਿਆ ਕਿ ਸੰਯੁਕਤ ਕਿਸਾਨ ਮੋਰਚੇ ਦੇ ਫੈਸਲੇ ਅਨੁਸਾਰ 5 ਮਾਰਚ ਨੂੰ ਕਿਰਤੀ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਨਵਾਂਸ਼ਹਿਰ ਤੋਂ 100 ਦੇ ਕਰੀਬ ਟਰੈਕਟਰ ਟਰਾਲੀਆ ਦਾ ਕਾਫ਼ਲਾ ਚੰਡੀਗੜ੍ਹ ਪੱਕੇ ਧਰਨੇ ਚ ਸ਼ਾਮਲ ਹੋਵੇਗਾ। ਇਸ ਮੌਕੇ ਸੁਰਜੀਤ ਕੌਰ ਉਟਾਲ ਜ਼ਿਲ੍ਹਾ ਪ੍ਰਧਾਨ ਕਿਰਤੀ ਕਿਸਾਨ ਯੂਨੀਅਨ ਇਸਤਰੀ ਵਿੰਗ ਪ੍ਰਮਜੀਤ ਸਿੰਘ ਸ਼ਹਾਬਪੁਰ, ਜੀਵਨ ਬੇਗੋਵਾਲ, ਕਰਨੈਲ ਸਿੰਘ ਉੜਾਪੜ, ਮੇਜਰ ਸਿੰਘ, ਰਾਮ ਜੀ ਦਾਸ ਸਨਾਵਾ, ਅਵਤਾਰ ਸਿੰਘ ਉੜਾਪੜ, ਗੁਰਦੇਵ ਸਿੰਘ ਚੌਹੜਾ, ਅਵਤਾਰ ਕੱਟ, ਜਗਤਾਰ ਸਿੰਘ ਜਾਡਲਾ, ਬਹਾਦਰ ਸਿੰਘ ਧਰਮਕੋਟ, ਮੋਹਣ ਸਿੰਘ ਲੰਗੜੋਆ, ਨਿਰਮਲ ਸਿੰਘ ਮੱਲਪੁਰ ਅੜਕਾਂ, ਅਮਨਦੀਪ ਸਿੰਘ, ਸੰਦੀਪ ਸਿੰਘ, ਮੱਖਣ ਸਿੰਘ ਭਾਨਮਜਾਰਾ ਅਤੇ ਹੋਰ ਹਾਜ਼ਰ ਸਨ।
https://play.google.com/store/apps/details?id=in.yourhost.samaj