(ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਸੰਯੁਕਤ ਕਿਸਾਨ ਮੋਰਚਾ ਭਾਰਤ ਦੇ ਸੱਦੇ ਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਸੂਬੇ ਦੀ ਮੀਟਿੰਗ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਪਿੰਡ ਚੀਮਾ ਗੁਰੂ ਘਰ ਵਿਖੇ ਕੀਤੀ ਗਈ।ਕੇਂਦਰ ਸਰਕਾਰ ਵੱਲੋਂ ਜਾਰੀ ਕੀਤਾ ਗਿਆ ਕਿਸਾਨਾਂਖੇਤ/ਪੇਂਡੂ ਮਜ਼ਦੂਰਾਂ ਅਤੇ ਦੇਸ਼ ਵਿਰੋਧੀ ਖੇਤੀ ਮੰਡੀਕਰਨ ਨੀਤੀ ਖਰੜਾ ਰੱਦ ਕਰਵਾਉਣ ਲਈ ਤੇ ਸਾਰੀਆਂ ਫਸਲਾਂ ਉੱਪਰ ਸਵਾਮੀਨਾਥਨ ਕਮਿਸ਼ਨ ਦੀਆਂ ਸਿਫਾਰਸ਼ਾਂ ਅਨੁਸਾਰ ਸੀ2+50% ਫਾਰਮੂਲੇ ਨਾਲ ਲਾਭਕਾਰੀ ਐੱਮ ਐੱਸ ਪੀ ਦੀ ਗਰੰਟੀ ਦਾ ਕਾਨੂੰਨ ਬਣਾਉਣ ਲਈ ਤੇ ਲਗਾਤਾਰ ਵਧ ਰਹੇ ਖੇਤੀ ਲਾਗਤ ਖਰਚਿਆਂ ਕਾਰਨ ਅਤੇ ਫ਼ਸਲਾਂ ਦੇ ਲਾਭਕਾਰੀ ਮੁੱਲ ਨਾ ਮਿਲਣ ਕਾਰਨ 80% ਤੋਂ ਵੱਧ ਕਿਸਾਨ ਤੇ ਖੇਤ ਮਜ਼ਦੂਰ ਭਾਰੀ ਕਰਜ਼ਾ-ਜਾਲ਼ ਵਿੱਚ ਫਸ ਚੁੱਕੇ ਹਨ ਅਤੇ ਖੁਦਕੁਸ਼ੀਆਂ ਕਰਨ ਲਈ ਤੇ ਇਸ ਕਰਜ਼ਾ-ਜਾਲ਼ ਵਿੱਚੋਂ ਕੱਢਣ ਲਈ ਕਿਸਾਨਾਂ ਤੇ ਖੇਤ ਮਜ਼ਦੂਰਾਂ ਦੇ ਹਰ ਕਿਸਮ ਦਾ ਕਰਜ਼ਾ ਖਤਮ ਕਰਵਾਉਣ ਲਈ ਗਰੰਟੀ ਕਾਨੂੰਨ ਬਣਾਉਣ ਲਈ। ਕਿਸਾਨ ਅੰਦੋਲਨ ਦੌਰਾਨ ਕਈ ਰਾਜਾਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਵਿੱਚ ਜਿਹੜੇ ਪੁਲਿਸ ਵੱਲੋਂ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਮੜ੍ਹੇ ਕੇਸ ਰੱਦ ਕਰਵਾਉਣ ਲਈ।ਲੋਕ ਵਿਰੋਧੀ ਬਿਜਲੀ ਬਿੱਲ 2022 ਵਾਪਸ ਲਿਆ ਕਰਵਾਉਣ ਲਈ। ਫ਼ਸਲੀ ਰੋਗਾਂ, ਸੋਕਾ, ਹੜ੍ਹ, ਨਕਲੀ ਕੀਟਨਾਸ਼ਕਾਂ ਨਦੀਨਨਾਸ਼ਕਾਂ ਆਦਿ ਕਾਰਨ ਹੋਣ ਵਾਲੇ ਫ਼ਸਲੀ ਨੁਕਸਾਨ ਦੀ ਭਰਪਾਈ ਲਈ ਲਾਜ਼ਮੀ ਫ਼ਸਲ ਬੀਮਾ ਸੁਨਿਸ਼ਚਿਤ ਕਰਵਾਉਣ ਲਈ ਤੇ ਸ਼ੰਭੂ ਤੇ ਖਨੌਰੀ ਬਾਰਡਰਾਂ ‘ਤੇ ਲਗਾਤਾਰ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨਾਲ਼ ਫੌਰੀ ਗੱਲਬਾਤ ਰਾਹੀਂ ਮਸਲੇ ਹੱਲ ਕਰਕੇ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਜਾਨ ਬਚਾਈ ਜਾਵੇ। ਉਪਰੋਕਤ ਮੰਗਾਂ ਸਬੰਧੀ 30 ਦਸੰਬਰ ਨੂੰ ਖਨੌਰੀ ਤੇ ਸ਼ੰਭੂ ਬਾਰਡਰਾਂ ਤੇ ਲੜ ਰਹੇ ਫੋਰਮਾ ਪੰਜਾਬ ਬੰਦ ਦੇ ਸੱਦੇ ਨਾਲ ਤਾਲਮੇਲ ਕਰਦਿਆਂ ਬੀ ਕੇ ਯੂ ਏਕਤਾ ਉਗਰਾਹਾਂ ਵਲੋਂ ਸਾਰੇ ਪੰਜਾਬ ਅੰਦਰ ਬਲਾਕ ਪੱਧਰੇ ਇਕੱਠ ਕਰਕੇ ਅਰਥੀਆਂ ਸਾੜੀਆਂ ਜਾਣਗੀਆਂ,,4 ਜਨਵਰੀ ਨੂੰ ਪੰਜਾਬ ਦੀਆਂ ਅਤੇ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਟੋਹਾਣੇ ਹਰਿਆਣਾ ਵਿਖੇ ਵੱਡਾ ਇਕੱਠ ਕੀਤਾ ਜਾਵੇਗਾ।ਅਤੇ 9 ਜਨਵਰੀ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਮੋਗਾ ਵਿਖੇ ਭਾਰੀ ਇਕੱਠ ਕਰਕੇ ਖੇਤੀ ਮੰਡੀਕਰਨ ਨੀਤੀ ਖਰੜੇ ਤੇ ਹੋਰ ਕਿਸਾਨੀ ਭਖਦੀਆਂ ਮੰਗਾਂ ਸਬੰਧੀ ਜਾਗਿ੍ਤ ਕੀਤਾ ਜਾਵੇਗਾ। ਮੀਟਿੰਗ ਵਿੱਚ ਸੂਬਾ ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਰੂਪ ਸਿੰਘ ਛੰਨਾ ਜਗਤਾਰ ਸਿੰਘ ਕਾਲਾਝਾੜ ਜਨਕ ਸਿੰਘ ਭੁਟਾਲ ਔਰਤ ਆਗੂ ਹਰਿੰਦਰ ਬਿੰਦੂ ਬਿੰਦਰਪਾਲ ਕੌਰ ਕੁਲਦੀਪ ਕੁੱਸਾ ਅਤੇ18 ਜ਼ਿਲ੍ਹਿਆਂ ਦੇ ਪ੍ਰਧਾਨ ਤੇ ਸਕੱਤਰ ਸ਼ਾਮਲ ਸਨ।
ਜਾਰੀ ਕਰਤਾ ਸ਼ਿੰਗਾਰਾ ਸਿੰਘ ਮਾਨ।
62390 95755
https://play.google.com/store/apps/details?id=in.yourhost.samajweekly