ਨਵਾਂਸ਼ਹਿਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਦਾਣਾ ਮੰਡੀ ਨਵਾਂਸ਼ਹਿਰ ਚ ਹੰਗਾਮੀ ਮੀਟਿੰਗ ਹੋਈ । ਮੀਟਿੰਗ ਦੌਰਾਨ ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਬੈਂਸ , ਸੂਬਾ ਕਮੇਟੀ ਮੈਂਬਰ ਭੁਪਿੰਦਰ ਸਿੰਘ ਵੜੈਚ ਅਤੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੈਂਸ ਨੇ ਦੱਸਿਆ ਕਿ ਨਵੇਂ ਖੇਤੀ ਮੰਡੀ ਖਰੜੇ ਨੂੰ ਰੱਦ ਕਰਵਾਉਣ ਅਤੇ ਮੋਦੀ ਸਰਕਾਰ -2 ਵਲੋਂ ਲਿਖ਼ਤੀ ਰੂਪ ਵਿੱਚ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ ਵਿਚਾਰਾਂ ਕੀਤੀਆਂ ਗਈਆਂ । ਆਗੂਆਂ ਨੇ ਕਿਹਾ ਮੋਗਾ ਮਹਾਂ ਰੈਲੀ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਨੂੰ ਖੇਤੀ ਮੰਡੀ ਖਰੜਾ ਰੱਦ ਕਰਨ ਲਈ ਚੇਤਾਵਨੀ ਦਿੰਦੇ ਹੋਏ ਸਮੂਹ ਪੰਜਾਬ ਵਾਸੀਆਂ ਨੂੰ ਵੱਡੇ ਸੰਘਰਸ਼ਾਂ ਦੀਆ ਤਿਆਰੀਆ ਕਰਨ ਦਾ ਸੱਦਾ ਦਿੱਤਾ । ਅਗਲੇ ਸੰਘਰਸ਼ ਦੀ ਕੜੀ ਵਜੋਂ 26 ਜਨਵਰੀ ਨੂੰ ਪੂਰੇ ਭਾਰਤ ਵਿੱਚ ਤਹਿਸੀਲ ਕੇਂਦਰਾ/ਜ਼ਿਲ੍ਹਾ ਕੇਂਦਰਾਂ ਤੇ ਟਰੈਕਟਰ ਮਾਰਚ ਕੀਤੇ ਜਾ ਰਹੇ ਹਨ । ਜਿਸਦੀ ਤਿਆਰੀ ਲਈ ਜ਼ਿਲ੍ਹੇ ਭਰ ਤੋਂ ਸਰਗਰਮ ਕਿਸਾਨ ਆਗੂਆਂ ਅਤੇ ਵਰਕਰਾਂ ਨੇ ਮੀਟਿੰਗ ਵਿੱਚ ਸ਼ਿਰਕਤ ਕੀਤੀ ਅਤੇ ਜ਼ਿੰਮੇਵਾਰੀਆਂ ਲਾਈਆਂ ਗਈਆਂ । ਸੈਂਕੜੇ ਟਰੈਕਟਰ 26 ਜਨਵਰੀ ਨੂੰ ਮਾਰਚ ਵਿੱਚ ਸ਼ਾਮਲ ਹੋਣਗੇ । ਕੇਂਦਰ ਸਰਕਾਰ ਨੂੰ ਪਹਿਲਾਂ ਦੀ ਤਰ੍ਹਾਂ ਥੁੱਕਿਆ ਚੱਟਣ ਲਈ ਮਜਬੂਰ ਕਰ ਦੇਣਗ । ਇਸ ਮੌਕੇ ਪਰਮਜੀਤ ਸਿੰਘ ਸ਼ਹਾਬਪੁਰ ਨਵਾਂਸ਼ਹਿਰ ਇਲਾਕੇ ਦੇ ਪ੍ਰਧਾਨ , ਸੁਰਿੰਦਰ ਸਿੰਘ ਮਹਿਰਮ ਪੁਰ ਔੜ ਬਲਾਕ ਪ੍ਰਧਾਨ, ਨਿਰਮਲ ਸਿੰਘ ਮੱਲਪੁਰ ਅੜਕਾ, ਰਾਮ ਜੀ ਦਾਸ ਸਨਾਵਾ, ਅਵਤਾਰ ਸਿੰਘ ਸਕੋਹਪੁਰ, ਬਲਵੀਰ ਸਿੰਘ, ਜਗਤਾਰ ਸਿੰਘ ਜਾਡਲਾ, ਮੱਖਣ ਸਿੰਘ ਭਾਨਮਜਾਰਾ, ਸੁਰਿੰਦਰ ਸਿੰਘ ਸ਼ਹਾਬਪੁਰ, ਕਸ਼ਮੀਰ ਸਿੰਘ, ਮੇਜਰ ਸਿੰਘ, ਅਵਤਾਰ ਸਿੰਘ ਮਾਨ, ਸ਼ੇਰ ਸਿੰਘ ਅਤੇ ਹੋਰ ਹਾਜ਼ਰ ਸਨ।
https://play.google.com/store/apps/details?id=in.yourhost.samaj