ਸੰਯੁਕਤ ਕਿਸਾਨ ਮੋਰਚਾ ਵਲੋਂ 17 ਨੂੰ ਵੱਡੀ ਗਿਣਤੀ ‘ਚ ਡਿਪਟੀ ਸਪੀਕਰ ਦੇ ਦਫਤਰ ਮੂਹਰੇ ਧਰਨਾ ਪ੍ਰਦਰਸ਼ਨ ਹੋਵੇਗਾ

ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸੰਯੁਕਤ ਕਿਸਾਨ ਮੋਰਚੇ ਦੇ ਸੂਬਾ ਪੱਧਰੀ ਸੱਦੇ ਤਹਿਤ 17 ਅਗਸਤ ਨੂੰ ਡਿਪਟੀ ਸਪੀਕਰ ਦੇ ਦਫਤਰ ਅੱਗੇ ਧਰਨਾ ਲਾ ਕੇ ਕਿਸਾਨ ਮੰਗਾਂ ਸਬੰਧੀ ਇੱਕ ਮੰਗ ਪੱਤਰ ਮੁੱਖ ਮੰਤਰੀ ਪੰਜਾਬ ਨੂੰ ਭੇਜਿਆ ਜਾਵੇਗਾ। ਇਸ ਦੀ ਤਿਆਰੀ ਲਈ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਪ੍ਰਧਾਨ ਰਾਮ ਜੀਤ ਸਿੰਘ ਸਰਪੰਚ ਦੇਣੋਵਾਲ ਕਲਾਂ ਦੀ ਪ੍ਰਧਾਨਗੀ ਅਧੀਨ ਹੋਈ। ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਆਗੂ ਹਰਮੇਸ਼ ਸਿੰਘ ਢੇਸੀ ਅਤੇ ਜਿਲ੍ਹਾ ਸਕੱਤਰ ਕੁਲਵਿੰਦਰ ਸਿੰਘ ਚਾਹਲ, ਕੁਲ ਹਿੰਦ ਕਿਸਾਨ ਸਭਾ ਦੇ ਸੂਬਾ ਆਗੂ ਗੁਰਨੇਕ ਸਿੰਘ ਭੱਜਲ, ਦਰਸ਼ਨ ਸਿੰਘ ਮੱਟੂ, ਜਮਹੂਰੀ ਕਿਸਾਨ ਸਭਾ ਦੇ ਕੁਲਭੂਸ਼ਣ ਕੁਮਾਰ ਨੇ ਕਿਹਾ ਕਿ ਪੰਜਾਬ ਸਰਕਾਰ ਕਾਫੀ ਸਮੇਂ ਤੋਂ ਕਿਸਾਨਾਂ ਦੀਆਂ ਮੰਗਾਂ ਸਬੰਧੀ ਲਾਰੇ ਲੱੱਪੇ ਦੀ ਨੇਤੀ ਅਪਣਾ ਰਹੀ ਹੈ। ਉਹਨਾਂ ਕਿਹਾ ਕਿ ਸਾਰੀਆਂ ਫਸਲਾਂ ਦੀ ਖਰੀਦ ਯਕੀਨੀ ਬਣਾਈ ਜਾਵੇ। ਗੜ੍ਹਸ਼ੰਕਰ ਵਿੱਚੋ ਲੰਘਦੇ ਟਿੱਪਰ, ਭਾਰੀ ਵਾਹਨਾਂ ਦਾ ਸਮਾਂ ਫਿਕਸ ਕੀਤਾ ਜਾਵੇ। ਅੱਜ਼ ਦੀ ਮੀਟਿੰਗ ਵਿੱਚ ਕਿਸਾਨ ਆਗੂ ਪ੍ਰੇਮ ਸਿੰਘ, ਜੰਗ ਬਹਾਦਰ ਸਿੰਘ, ਝਲਮਣ ਸਿੰਘ, ਸਿੰਗਾਰਾ ਰਾਮ ਭੱਜਲ ਤੇ ਮਾਸਟਰ ਹੰਸ ਰਾਜ ਹਾਜਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਅਜ਼ਾਦੀ ਦਿਵਸ
Next article19 ਅਗਸਤ ਨੂੰ ਰੱਖੜੀ ਦੇ ਤਿਉਹਾਰ ਵਾਲੇ ਦਿਨ ਜ਼ਿਲ੍ਹੇ ਦੇ ਸੇਵਾ ਕੇਂਦਰ ਸਵੇਰੇ 11 ਵਜੇ ਖੁੱਲਣਗੇ – ਡਿਪਟੀ ਕਮਿਸ਼ਨਰ