HOME ਯੂਨਾਈਟਿਡ ਸਿੱਖਜ਼ ਦਾ ਨਿਵੇਕਲਾ ਉਪਰਾਲਾ

ਯੂਨਾਈਟਿਡ ਸਿੱਖਜ਼ ਦਾ ਨਿਵੇਕਲਾ ਉਪਰਾਲਾ

2
 *ਬੱਚਿਆਂ ਨੂੰ ਮਹਾਨ ਸਿੱਖ ਸ਼ਖਸ਼ੀਅਤਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਮਿਸ਼ਨ ” ਉੱਚੀਆਂ ਉਡਾਰੀਆਂ” ਲੈਕਚਰ ਪ੍ਰਤੀਯੋਗਤਾ ਦੀ ਕੀਤੀ ਆਰੰਭਤਾ* 
 *ਪ੍ਰਤੀਯੋਗਤਾ ‘ਚ ਬੱਚਿਆਂ ਨੇ ਆਪਣੇ ਲੈਕਚਰਾਰਾਂ ਰਾਹੀਂ ਦਿਖਾਏ ਬੋਧਿਕ ਗਿਆਨ ਕਲਾ ਦੇ ਜੌਹਰ* 
 *ਪ੍ਰਤੀਯੋਗਤਾ ‘ਚ ਭਾਗ ਲੈਣ ਵਾਲੇ ਬੱਚੇ  ਕੌਮ ਦੇ ਚਾਨਣ ਮੁਨਾਰੇ- ਸਲੂਜਾ* 
ਲੁਧਿਆਣਾ    (ਸਮਾਜ ਵੀਕਲੀ)   (ਕਰਨੈਲ ਸਿੰਘ ਐੱਮ.ਏ.) ਮਨੁੱਖੀ ਸੇਵਾ ਕਾਰਜਾਂ ਨੂੰ ਸਮਰਪਿਤ ਸੰਸਥਾ ਯੂਨਾਈਟਿਡ ਸਿੱਖਜ਼ ਦੇ ਵੱਲੋਂ ਮੌਜੂਦਾ ਸਮੇਂ ਦੀ ਸਿੱਖ ਬੱਚਿਆਂ ਨੂੰ ਆਪਣੇ ਧਰਮ, ਵਿਰਸੇ ਤੇ ਇਤਿਹਾਸ ਨਾਲ ਜੋੜਨ, ਖਾਸ ਕਰਕੇ ਉਨ੍ਹਾਂ ਨੂੰ ਸਿੱਖ ਕੌਮ ਦੀਆਂ ਮਹਾਨ ਸ਼ਖਸ਼ੀਅਤਾਂ ਦੇ ਸ਼ਾਨਾਮੱਤੀ  ਇਤਿਹਾਸ ਤੇ ਪ੍ਰਾਪਤੀਆਂ ਤੋਂ ਜਾਣੂ ਕਰਵਾ ਕੇ ਉਨ੍ਹਾਂ ਤੋਂ ਸੇਧ ਲੈਣ ਹਿੱਤ ਯੂਨਾਈਟਿਡ ਸਿੱਖਜ਼ ਦੀ ਟੀਮ ਵੱਲੋਂ ਕੀਤਾ ਜਾ ਰਿਹਾ ਉਪਰਾਲਾ ਸਮੁੱਚੀ ਕੌਮ ਲਈ ਪ੍ਰੇਰਨਾ ਦਾ ਸਰੋਤ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਹਰਨਾਮ ਨਗਰ, ਲੁਧਿਆਣਾ ਦੇ ਪ੍ਰਧਾਨ ਸ੍ਰ: ਗੁਰਮੀਤ ਸਿੰਘ ਸਲੂਜਾ ਨੇ ਬੀਤੀ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਯੂਨਾਈਟਿਡ ਸਿੱਖਜ਼ ਵੱਲੋਂ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਨਿੱਘੇ ਸਹਿਯੋਗ ਨਾਲ ਆਯੋਜਿਤ ਕੀਤੀ ਗਈ ਬੱਚਿਆਂ ਦੀ ਲੈਕਚਰ ਪ੍ਰਤੀਯੋਗਿਤਾ ” ਉੱਚੀਆਂ ਉਡਾਰੀਆਂ” ਦਾ ਆਨੰਦ ਮਾਣ ਰਹੀਆਂ ਸੰਗਤਾਂ, ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਤੇ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਵਾਲੇ ਬੱਚਿਆਂ ਦੇ ਮਾਪਿਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੀਤਾ। ਉਨ੍ਹਾਂ ਨੇ ਆਪਣੇ ਪ੍ਰਭਾਵਸ਼ਾਲੀ ਸੰਬੋਧਨ ਵਿੱਚ ਕਿਹਾ ਕਿ ਬੱਚਿਆਂ ਨੂੰ ਮਹਾਨ ਸਿੱਖ ਸ਼ਖਸ਼ੀਅਤਾਂ ਦੀਆਂ ਪ੍ਰਾਪਤੀਆਂ ਤੋਂ ਜਾਣੂ ਕਰਵਾਉਣ ਲਈ ਮਿਸ਼ਨ ” ਉੱਚੀਆਂ ਉਡਾਰੀਆਂ” ਦੇ ਤਹਿਤ ਯੂਨਾਈਟਿਡ ਸਿੱਖਜ਼ ਸੰਸਥਾ ਵੱਲੋਂ ਨਵੇਕਲੀ ਪਹਿਲ ਕਦਮੀ ਕਰਦਿਆਂ ਹੋਇਆਂ ਕਰਵਾਈ ਗਈ ਉਕਤ ਲੈਕਚਰ ਪ੍ਰਤੀਯੋਗਤਾ ਇੱਕ ਵੱਡਾ ਇਤਿਹਾਸਕ ਕਾਰਜ ਹੈ। ਜਿਸ ਲਈ ਮੈਂ ਯੂਨਾਈਟਿਡ ਸਿੱਖਜ਼ ਦੀ ਸਮੁੱਚੀ ਟੀਮ ਦੇ ਮੈਂਬਰਾਂ ਤੇ ਪ੍ਰਤੀਯੋਗੀ ਬੱਚਿਆਂ ਨੂੰ ਆਪਣੀ ਦਿਲੀ ਆਸੀਸ ਤੇ ਮੁਬਾਰਕਬਾਦ ਦਿੰਦਾ ਹਾਂ। ਇਸ ਦੌਰਾਨ ਯੂਨਾਈਟਿਡ ਸਿੱਖਜ਼ ਸੰਸਥਾ ਪੰਜਾਬ ਦੇ ਡਾਇਰੈਕਟਰ ਸ੍ਰ: ਅੰਮ੍ਰਿਤਪਾਲ ਸਿੰਘ ਤੇ ਹਰਜੀਤ ਸਿੰਘ ਆਨੰਦ ਨੇ ਸੰਗਤਾਂ ਦੇ ਨਾਲ ਆਪਣੇ ਵਿਚਾਰਾਂ ਦੀ ਸਾਂਝ ਕਰਦਿਆਂ ਕਿਹਾ ਕਿ ਸਿੱਖ ਕੌਮ ਦੀ ਚੜ੍ਹਦੀਕਲਾ ਤੇ ਸਮੁੱਚੇ ਸੰਸਾਰ ਅੰਦਰ ਆਪਣੀਆਂ ਸ਼ਾਨਾਮੱਤੀ ਪ੍ਰਾਪਤੀਆਂ ਤੇ ਸੇਵਾਵਾਂ ਰਾਹੀਂ ਸਿੱਖ ਕੌਮ ਦਾ ਨਾਮ ਰੋਸ਼ਨ ਕਰਨ ਵਾਲੀਆਂ ਮਹਾਨ ਪ੍ਰਮੁੱਖ ਸ਼ਖਸ਼ੀਅਤਾਂ ਸਾਡੇ ਸਾਰਿਆਂ ਲਈ ਇੱਕ ਮਾਰਗਦਰਸ਼ਕ ਹਨ। ਸੋ ਇਨ੍ਹਾਂ ਮਹਾਨ ਸਿੱਖ ਸ਼ਖਸ਼ੀਅਤਾਂ ਦੀਆਂ ਪ੍ਰਾਪਤੀਆਂ ਤੋਂ ਸਿੱਖ ਨੌਜਵਾਨ ਪੀੜ੍ਹੀ ਤੇ ਬੱਚਿਆਂ ਨੂੰ ਜਾਣੂ ਕਰਵਾਉਣ ਤੇ ਉਨ੍ਹਾਂ ਵਰਗੇ ਗੁਣਾਂ ਨੂੰ ਆਪਣੇ ਅੰਦਰ ਪੈਦਾ ਕਰਕੇ ਆਪਣੀ ਸ਼ਖਸ਼ੀਅਤ ਨੂੰ ਹੋਰ ਨਿਖਾਰਨ ਦੇ ਲਈ ਯੂਨਾਈਟਿਡ ਸਿੱਖਜ਼ ਵੱਲੋਂ ਲੁਧਿਆਣਾ ਸ਼ਹਿਰ ਦੇ ਵੱਖ-ਵੱਖ ਗੁਰਦੁਆਰਿਆਂ ਅੰਦਰ ਆਰੰਭੀ ਗਈ ਮੁਹਿੰਮ ” ਆਉ ਬੱਚਿਓ ਆਪਣੇ ਇਤਿਹਾਸ ਤੇ ਮਾਣ ਕਰੀਏ” ਦੇ ਸਿਰਲੇਖ ਹੇਠ ਮਿਸ਼ਨ *”ਉਚੀਆਂ ਉਡਾਰੀਆਂ”* ਲੈਕਚਰ ਪ੍ਰਤੀਯੋਗਿਤਾ ਆਰੰਭ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਅੱਜ ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਹਰਨਾਮ ਨਗਰ ਵਿਖੇ ਪਹਿਲੇ ਪੜਾਅ ਦੀ ਆਯੋਜਿਤ ਕੀਤੀ ਗਈ ਲੈਕਚਰ ਪ੍ਰਤੀਯੋਗਤਾ ਅੰਦਰ ਵੱਖ-ਵੱਖ ਉਮਰ ਦੇ ਬੱਚਿਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਤੇ ਆਪਣੇ ਬੋਧਿਕ ਗਿਆਨ ਤੇ ਗੁਣਨਾਤਮਕ ਕਲਾ ਦਾ ਪ੍ਰਦਰਸ਼ਨ ਸੰਗਤਾਂ ਦੇ ਸਨਮੁੱਖ ਕੀਤਾ। ਇਸ ਦੌਰਾਨ ਉਨ੍ਹਾਂ ਨੇ ਲੈਕਚਰ ਪ੍ਰਤੀਯੋਗਤਾ ਵਿੱਚ ਭਾਗ ਲੈਣ ਵਾਲੇ ਸਮੂਹ ਬੱਚਿਆਂ ਦੀ ਹੌਸਲਾਅਫਜਾਈ ਕਰਦਿਆਂ ਹੋਇਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਬੱਚੇ ਆਪਣੇ ਇਤਿਹਾਸ ਤੇ ਮਹਾਨ ਸ਼ਖਸ਼ੀਅਤਾਂ ਦੇ ਜੀਵਨ ਤੋਂ ਸੇਧ ਲੈ ਕੇ ਕੌਮ ਦੇ ਲਈ ਚਾਨਣ ਦਾ ਮੁਨਾਰਾ ਬਣਨਗੇ । ਇਸ ਮੌਕੇ ਉਨ੍ਹਾਂ ਨੇ ਸੰਗਤਾਂ ਨੂੰ ਵੀ ਅਪੀਲ ਕੀਤੀ ਕਿ ਉਹ ਕੌਮ ਦੇ ਬੱਚਿਆਂ ਨੂੰ ਬਾਣੀ ਤੇ ਬਾਣੇ ਦੇ ਸਿਧਾਂਤ ਨਾਲ ਜੋੜਨ ਦੇ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਤਾਂ ਕਿ ਗੁਰੂ ਨਾਨਕ ਸਾਹਿਬ ਵੱਲੋਂ ਲਗਾਈ ਸਿੱਖੀ ਦੀ ਫੁੱਲਵਾੜੀ ਹੋਰ ਮਹਿਕ ਸਕੇ। ਇਸ ਤੋਂ ਪਹਿਲਾਂ ਆਯੋਜਿਤ ਕੀਤੇ ਗਈ ਲੈਕਚਰ ਪ੍ਰਤੀਯੋਗਤਾ ਵਿੱਚ ਜੇਤੂ ਰਹਿਣ ਵਾਲੇ ਸਮੂਹ ਬੱਚਿਆਂ ਨੂੰ ਯੂਨਾਈਟਡ ਸਿੱਖਜ਼ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਵੱਲੋ ਇਨਾਮ ਭੇਟ ਕਰਕੇ ਸਨਮਾਨਿਤ ਕੀਤਾ ਗਿਆ।ਇਸ ਮੌਕੇ ਯੂਨਾਈਟਿਡ ਸਿੱਖਜ਼ ਸੰਸਥਾ ਦੇ ਪੰਜਾਬ ਡਾਇਰੈਕਟਰ ਸ੍ਰ: ਅੰਮ੍ਰਿਤਪਾਲ ਸਿੰਘ, ਸ੍ਰ: ਹਰਜੀਤ ਸਿੰਘ ਆਨੰਦ, ਭੁਪਿੰਦਰ ਸਿੰਘ ਮੱਕੜ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਸਲੂਜਾ, ਬਲਦੇਵ ਸਿੰਘ ਚੇਅਰਮੈਨ, ਗੁਰਚਰਨ ਸਿੰਘ ਚੰਨ ਸੀਨੀਅਰ ਵਾਇਸ ਪ੍ਰਧਾਨ,ਅਮਰਜੀਤ ਸਿੰਘ ਟੋਨੀ ਮੱਕੜ, ਕੁਲਵਿੰਦਰ ਸਿੰਘ ਲਾਡੀ, ਕੁਲਦੀਪ ਸਿੰਘ ਦੀਪਾ, ਅਮਰੀਕ ਸਿੰਘ ਬੱਤਰਾ ਨੇ ਪ੍ਰਤੀਯੋਗਤਾ ਅੰਦਰ ਜੱਜ ਸਾਹਿਬਾਨ ਦੇ ਰੂਪ ਵਜੋਂ ਬੜੀ ਬਾਖੂਬੀ ਨਾਲ ਸੇਵਾ ਨਿਭਾਉਣ ਵਾਲੇ ਸ੍ਰ: ਉਰਵਿੰਦਰ ਸਿੰਘ ਤੇ ਬੀਬੀ ਸੁਮਨਜੀਤ ਕੌਰ ਨੂੰ ਵਿਸ਼ੇਸ਼ ਤੌਰ ਤੇ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਸਮੇ ਉਨ੍ਹਾਂ ਦੇ ਨਾਲ ਯੂਨਾਈਟਿਡ ਸਿੱਖਜ਼ ਸੰਸਥਾ ਦੀ ਬੀਬੀ ਦਵਿੰਦਰ ਕੌਰ, ਬੀਬੀ ਮਨਪ੍ਰੀਤ ਕੌਰ, ਬੀਬੀ ਹਰਮੀਤ ਕੌਰ ਤੇ ਬੀਬੀ ਅਮਨਦੀਪ ਕੌਰ ਵਿਸ਼ੇਸ਼ ਤੌਰ ਤੇ ਹਾਜ਼ਰ ਸਨ ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਵਾਤਾਵਰਨ ਬਚਾਉਣਾ ਸਮੇਂ ਦੀ ਲੋੜ ਹੈ
Next articleਸਾਂਝੇ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਸਰਕਾਰ ਦੇ ਇਸ਼ਾਰੇ ‘ਤੇ ਪੁਲਸ ਨੇ ਪੇਂਡੂ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਤਰਸੇਮ ਪੀਟਰ ਨੂੰ ਕੀਤਾ ਗ੍ਰਿਫ਼ਤਾਰ, ਸਾਂਝੇ ਮਜ਼ਦੂਰ ਮੋਰਚੇ ਵਲੋਂ ਨਿੰਦਾ