ਵਲੰਟੀਅਰ ਰਾਹਤ ਕਾਰਜਾਂ ‘ਚ ਪਾ ਰਹੇ ਨੇ ਅਹਿਮ ਯੋਗਦਾਨ -ਭੁਪਿੰਦਰ ਸਿੰਘ ਮੱਕੜ
ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਯੂਨਾਈਟਿਡ ਸਿੱਖਜ਼ ਇੱਕ ਅਜਿਹੀ ਸੇਵਾ ਸੰਸਥਾ ਹੈ ਜਿਸ ਨੇ ਪਿਛਲੇ ਸਮੇਂ ਦੌਰਾਨ ਸੰਸਾਰ ਦੇ ਵੱਖ-ਵੱਖ ਦੇਸ਼ਾਂ ਅੰਦਰ ਆਈਆਂ ਕੁਦਰਤੀ ਆਫਤਾਂ ਦੇ ਸਮੇਂ ਆਪਣੀ ਸਰਗਰਮ ਭੂਮਿਕਾ ਨਿਭਾ ਕੇ ਮਨੁੱਖਤਾ ਦੀ ਸੱਚੀ ਸੇਵਾ ਦੀ ਮਿਸਾਲ ਕਾਇਮ ਕੀਤੀ ਹੈ ਅਤੇ ਹੁਣ ਪੰਜਾਬ ਦੇ ਅੰਦਰ ਆਏ ਹੜ੍ਹਾਂ ਦੌਰਾਨ ਪਾਣੀ ਦੀ ਮਾਰ ਝੱਲ ਰਹੇ ਇਲਾਕਿਆਂ ਅੰਦਰ ਪੂਰੀ ਤਨਦੇਹੀ ਨਾਲ ਰਾਹਤ ਕਾਰਜ ਚਲਾ ਰਹੇ ਹਨ ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਯੂਨਾਈਟਿਡ ਸਿੱਖਜ਼ ਦੇ ਪ੍ਰਮੁੱਖ ਅਹੁਦੇਦਾਰ ਭੁਪਿੰਦਰ ਸਿੰਘ ਮੱਕੜ ਨੇ ਅੱਜ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਸਰਾਭਾ ਨਗਰ, ਲੁਧਿਆਣਾ ਵਿਖੇ ਯੂਨਾਈਟਿਡ ਸਿੱਖਜ਼ ਵੱਲੋਂ ਲੁਧਿਆਣੇ ਸ਼ਹਿਰ ਦੀਆਂ ਸੰਗਤਾਂ ਦੇ ਨਿੱਘੇ ਸਹਿਯੋਗ ਨਾਲ ਹੜ੍ਹ ਪੀੜਤਾਂ ਦੀ ਮੱਦਦ ਲਈ ਇਕੱਤਰ ਗਈ ਰਾਰਤ ਸਮੱਗਰੀ ਦੀਆਂ ਕਿੱਟਾਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਦੇ ਪਿੰਡਾਂ ਅੰਦਰ ਸਥਾਪਿਤ ਕੀਤੇ ਗਏ ਰਾਹਤ ਕੈਪਾਂ ਵਿੱਚ ਪਹੁੰਚਾਣ ਵਾਲੇ ਵਲੰਟੀਅਰਾਂ ਦੀ ਟੀਮ ਨੂੰ ਰਵਾਨਾ ਕਰਦਿਆਂ ਹੋਇਆਂ ਕੀਤਾ ਆਪਣੀ ਗੱਲਬਾਤ ਦੌਰਾਨ ਸ੍ਰ: ਭੁਪਿੰਦਰ ਸਿੰਘ ਮੱਕੜ ਨੇ ਦੱਸਿਆ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਸਰਹੱਦੀ ਖੇਤਰ ਦੇ 100 ਤੋਂ ਵੱਧ ਪਿੰਡ ਜੋ ਕਿ ਇਸ ਵੇਲੇ ਪੂਰੀ ਤਰ੍ਹਾਂ ਪਾਣੀ ਵਿੱਚ ਡੁੱਬੇ ਹੋਏ ਹਨ, ਉੱਥੋ ਦੇ ਸਥਾਨਕ ਨਿਵਾਸੀਆਂ ਨੂੰ ਸੁਰੱਖਿਅਤ ਕਰਨ, ਦਵਾਈਆਂ, ਰਾਸ਼ਨ, ਪੀਣ ਵਾਲਾ ਪਾਣੀ ਅਤੇ ਮੁੱਢਲੀਆਂ ਲੋੜਾਂ ਦਾ ਘਰੇਲੂ ਸਮਾਨ, ਪਸ਼ੂਆਂ ਲਈ ਹਰਾ ਤੇ ਸੁੱਕਾ ਚਾਰਾ ਉਪਲੱਬਧ ਕਰਵਾਉੱਣ ਵਿੱਚ ਯੂਨਾਈਟਿਡ ਸਿੱਖਜ਼ ਦੇ ਵਲੰਟੀਅਰ ਪੂਰੀ ਤਨਦੇਹੀ ਨਾਲ ਸੇਵਾ ਕਾਰਜਾਂ ਵਿੱਚ ਜੁੱਟੇ ਹੋਏ ਹਨ ਤੇ ਰਾਹਤ ਕਾਰਜਾਂ ਵਿੱਚ ਆਪਣਾ ਮੋਹਰੀ ਯੋਗਦਾਨ ਪਾ ਰਹੇ ਹਨ ਉਨ੍ਹਾਂ ਨੇ ਦੱਸਿਆ ਕਿ ਹੜ੍ਹ ਪ੍ਰਭਾਵਿਤ ਪਿੰਡਾਂ ਬਸਤੀ ਕਿਸ਼ਨ ਸਿੰਘ, ਫੱਤੇਵਾਲ, ਕਾਲੂਵਾਲਾ, ਟੇਂਡੀ ਵਾਲਾ, ਬੱਗੇ ਵਾਲਾ, ਨਿਹਾਲਾ ਲਵੇਰਾ, ਨਿਹਾਲਾ ਕਿਲਚਾ, ਹਬੀਬ ਕੇ, ਗੱਟੀ ਰਾਜੋ ਕੇ ਅਤੇ ਨਵੀਂ ਗੱਟੀ ਰਾਜੋ ਕੇ ਦੇ ਵਸਨੀਕਾਂ ਨੂੰ ਯੂਨਾਈਟਿਡ ਸਿੱਖਜ਼ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਰਾਸ਼ਨ ਦੀਆਂ ਕਿੱਟਾਂ ਵੰਡੀਆਂ ਜਾਣਗੀਆਂ ਸ੍ਰ: ਮੱਕੜ ਨੇ ਦੱਸਿਆ ਕਿ ਅੱਜ ਹੜ੍ਹ ਪੀੜਤਾਂ ਲਈ (800 ਪੈਕੇਟ)ਫੂਡ ਕਿੱਟਾਂ ਭੇਜੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਸਪਾਲ ਸਿੰਘ, ਬੀਬੀ ਰਵਿੰਦਰ ਕੌਰ ਤੇ ਡਾ: ਗੁਰਪ੍ਰੀਤ ਸਿੰਘ ਬਜਾਜ ਤੇ ਸੰਗਤ ਵੱਲੋਂ ਯੂਨਾਈਟਿਡ ਨੂੰ ਦਿੱਤੇ ਗਏ ਗਏ ਨਿੱਘੇ ਸਹਿਯੋਗ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੰਕਟ ਦੀ ਘੜੀ ਵਿੱਚ ਲੋੜਵੰਦਾਂ ਦੀ ਮਦਦ ਕਰਨੀ ਇਨਸਾਨ ਦਾ ਇਖ਼ਲਾਕੀ ਫ਼ਰਜ਼ ਹੈ ਅਤੇ ਇਨ੍ਹਾਂ ਸਾਰੇ ਸਮੂਹ ਸ਼ਖਸੀਅਤਾਂ ਤੇ ਸੰਗਤਾਂ ਨੇ ਇਹ ਮਾਨਵਪੱਖੀ ਸੇਵਾ ਕਰਕੇ ਸ਼ਲਾਘਾਯੋਗ ਉਪਰਾਲਾ ਕੀਤਾ ਹੈ ਇਸ ਤੋਂ ਪਹਿਲਾਂ ਯੂਨਾਈਟਿਡ ਸਿੱਖਜ਼ ਦੇ ਅਹੁਦੇਦਾਰ ਸ੍ਰ: ਭੁਪਿੰਦਰ ਸਿੰਘ ਮੱਕੜ ਨੇ ਸੰਸਥਾ ਦੇ ਵਲੰਟੀਅਰਾਂ ਨੂੰ ਰਾਹਤ ਸਮੱਗਰੀ ਵਾਲੀ ਗੱਡੀ ਰਾਹੀਂ ਜੈਕਾਰਿਆਂ ਦੀ ਗੂੰਜ ਵਿੱਚ ਰਵਾਨਾ ਕੀਤਾ । ਇਸ ਸਮੇ ਉਨ੍ਹਾਂ ਦੇ ਨਾਲ ਜਸਪ੍ਰੀਤ ਸਿੰਘ ਡੰਗ, ਤਜਿੰਦਰ ਪਾਲ ਸਿੰਘ, ਸੰਜੀਵ ਸ਼ਰਮਾ, ਗੁਰਪ੍ਰੀਤ ਸਿੰਘ, ਹਰਟੇਕ ਸਿੰਘ, ਫਤਿਹਜੀਤ ਸਿੰਘ ਭਵਨੀਤ ਸਿੰਘ, ਜਪਜੋਤ ਸਿੰਘ, ਪਰਮਜੀਤ ਸਿੰਘ, ਹਰਜੀਤ ਸਿੰਘ, ਮਨਵੀਰ ਸਿੰਘ ਵਿਸੇਸ਼ ਤੌਰ ਤੇ ਹਾਜ਼ਰ ਸਨ ।ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


