HOME ਯੂਨੀਵਰਸਿਟੀ ਕਾਲਜ ਬਰਨਾਲਾ ਵਿੱਚ ਵਾਦ- ਵਿਵਾਦ ਮੁਕਾਬਲੇ ਕਰਵਾਏ

ਯੂਨੀਵਰਸਿਟੀ ਕਾਲਜ ਬਰਨਾਲਾ ਵਿੱਚ ਵਾਦ- ਵਿਵਾਦ ਮੁਕਾਬਲੇ ਕਰਵਾਏ

2

   (ਸਮਾਜ ਵੀਕਲੀ)   ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਵਿੱਚ ” ਨਸ਼ਿਆਂ ਨੂੰ ਨਾਂਹ, ਜ਼ਿੰਦਗੀ ਨੂੰ ਹਾਂ ” ਵਿਸ਼ੇ ‘ਤੇ ਵਾਦ- ਵਿਵਾਦ ਮੁਕਾਬਲੇ ਕਰਵਾਏ ਗਏ। ਕਾਲਜ ਦੇ ਪ੍ਰਿੰਸੀਪਲ/ ਇੰਚਾਰਜ ਡਾ. ਵਿਭਾ ਅਗਰਵਾਲ ਨੇ ਦੱਸਿਆ ਕਿ ਕਾਲਜ ਦੇ ਐੱਨ ਐੱਸ ਐੱਸ ਯੂਨਿਟ ਅਤੇ ਰੈੱਡ ਰੀਬਨ ਕਲੱਬ ਵੱਲੋਂ ਪ੍ਰੋਗਰਾਮ ਅਫ਼ਸਰ ਡਾ. ਰਾਮਪਾਲ ਸਿੰਘ ਦੀ ਅਗਵਾਈ ਹੇਠ ਕਾਲਜ ਵਿੱਚ ” ਨਸ਼ਿਆਂ ਨੂੰ ਨਾਂਹ ,ਜਿੰਦਗੀ ਨੂੰ ਹਾਂ ” ਵਿਸ਼ੇ ਤੇ ਵਿਦਿਆਰਥੀਆਂ ਦੇ ਵਾਦ-ਵਿਵਾਦ ਮੁਕਾਬਲੇ ਕਰਵਾਏ ਗਏ। ਇਸ ਪ੍ਰੋਗਰਾਮ ਵਿੱਚ ਭਰਵੀਂ ਗਿਣਤੀ ਵਿੱਚ ਵਿਦਿਆਰਥੀ ਸ਼ਾਮਿਲ ਸਨ। ਮੁਕਾਬਲੇ ਵਿੱਚ ਪੰਦਰਾਂ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਕ੍ਰਮਵਾਰ ਇੰਦਰਪ੍ਰੀਤ ਸਿੰਘ ਅਤੇ ਛਹਿਲਪ੍ਰੀਤ ਕੌਰ ਨੇ ਪਹਿਲਾ, ਜਸਪ੍ਰੀਤ ਕੌਰ ਅਤੇ ਗੁਰਪ੍ਰੀਤ ਕੌਰ ਨੇ ਦੂਸਰਾ, ਭਗਵਤੀ ਅਤੇ ਜੈਸ਼ਮੀਨ ਕੌਰ ਨੇ ਤੀਸਰਾ ਸਥਾਨ ਹਾਸਿਲ ਕੀਤਾ। ਡਾ. ਰਾਮਪਾਲ ਸਿੰਘ ,ਪ੍ਰੋ. ਵਿਪਨ ਗੋਇਲ ਤੇ ਪ੍ਰੋ. ਹਰਪ੍ਰੀਤ ਸਿੰਘ ਨੇ ਜੱਜਮੈਂਟ ਦੀ ਭੂਮਿਕਾ ਨਿਭਾਈ। ਸ. ਸੁਨੀਤਇੰਦਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਸ. ਬਰਜਿੰਦਰਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਜ਼ਿੰਦਗੀ ਜਿੰਦਾਬਾਦ ਮਿਸ਼ਨ ਦੇ ਕੋਆਰਡੀਨੇਟਰ ਰੂਪਿੰਦਰਜੀਤ ਸਿੰਘ ਅਤੇ ਕਾਲਜ ਦੇ ਪ੍ਰੋਫੈਸਰ ਸਾਹਿਬਾਨਾਂ ਨੇ ਸਾਂਝੇ ਰੂਪ ਵਿੱਚ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਿਤ ਕੀਤਾ। ਇਸ ਸਮੇਂ ਜ਼ਿੰਦਗੀ ਜਿੰਦਾਬਾਦ ਟੀਮ ਦੇ ਸਮੁੱਚੇ ਮੈਂਬਰ ਅਤੇ ਮਾਸਟਰ ਭੁਪਿੰਦਰ ਸਿੰਘ , ਅਵਤਾਰ ਕੌਰ ਡਾਕਟਰ ਬੀ. ਆਰ. ਅੰਬੇਡਕਰ ਫਾਊਂਡੇਸ਼ਨ ਵੱਲੋਂ ਉਚੇਚੇ ਤੌਰ ‘ਤੇ ਪਹੁੰਚੇ। ਇਨ੍ਹਾਂ ਤੋਂ ਇਲਾਵਾ ਕਾਲਜ ਦੇ ਪ੍ਰੋਫੈਸਰ ਹਰਕੰਵਲਜੀਤ ਸਿੰਘ, ਪ੍ਰੋ. ਲਵਪ੍ਰੀਤ ਸਿੰਘ,ਪ੍ਰੋ. ਗੁਰਮੇਲ ਸਿੰਘ, ਡਾ. ਹਰਵਿੰਦਰ ਸਿੰਘ,ਸ  ਜਸਵਿੰਦਰ ਸਿੰਘ ਅਤੇ ਮਾਸਟਰ ਨਵਦੀਪ ਕੁਮਾਰ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਸਹਿਣਾ ਵੀ ਹਾਜ਼ਰ ਸਨ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਕੇਂਦਰ ਸਰਕਾਰ ਵੱਲੋਂ ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਕਰਨਾ ਜਨਤਾ ਦੀ ਜੇਬ ਤੇ ਡਾਕਾ:ਗੁਰਪ੍ਰੀਤ ਸਿੰਘ ਸੈਣੀ।
Next articleਮਮਤਾ ਬੈਨਰਜੀ ਨੇ ਇੱਕ ਵੱਡਾ ਕਦਮ ਚੁੱਕਦੇ ਹੋਏ ਇੱਕ ਦਾਗੀ ਮੰਤਰੀ ਤੋਂ ਕਾਨੂੰਨ ਮੰਤਰਾਲਾ ਖੋਹ ਲਿਆ; ਇਹ ਕਾਰਵਾਈ ਪਿੱਛੇ ਮੁੱਖ ਕਾਰਨ ਹੈ।