(ਸਮਾਜ ਵੀਕਲੀ) ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਦੇ ਪ੍ਰਿੰਸੀਪਲ/ਇੰਚਾਰਜ ਡਾ. ਵਿਭਾ ਅਗਰਵਾਲ ਵੱਲੋਂ ਸੈਸ਼ਨ 2026-27 ਲਈ ਪ੍ਰਾਸਪੈਕਟ ਰਿਲੀਜ਼ ਕੀਤਾ ਗਿਆ । ਉਨ੍ਹਾਂ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਯੂਨੀਵਰਸਿਟੀ ਕਾਲਜ ਬਰਨਾਲਾ ਇਲਾਕੇ ਦਾ ਇੱਕੋ-ਇੱਕ ਸਰਕਾਰੀ ਕਾਲਜ ਹੈ ,ਜੋ ਘੱਟ ਫੀਸਾਂ ਤੇ ਗ਼ਰੀਬ ਵਰਗ ਅਤੇ ਪਛੜੇ ਹੋਏ ਇਲਾਕੇ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਆ ਪ੍ਰਦਾਨ ਕਰ ਰਿਹਾ ਹੈ । ਪਿਛਲੇ ਕਈ ਸਾਲਾਂ ਤੋਂ ਇਸ ਕਾਲਜ ਨੇ ਬਹੁਤ ਸਾਰੇ ਹੋਣਹਾਰ ਵਿਦਿਆਰਥੀ ਪੈਦਾ ਕੀਤੇ ਹਨ ।ਜਿਨਾਂ ਨੇ ਵਿਦਿਅਕ ਖੇਤਰ ਦੇ ਨਾਲ- ਨਾਲ ਸੱਭਿਆਚਾਰ ਗਤੀਵਿਧੀਆਂ ਅਤੇ ਖੇਡਾਂ ਦੇ ਵਿੱਚ ਸਨਮਾਨ ਯੋਗ ਪ੍ਰਾਪਤੀਆਂ ਕੀਤੀਆਂ ਹਨ । ਇਸ ਸਮੇਂ ਕਾਲਜ ਵਿੱਚ ਬੀ.ਏ , ਬੀਸੀਏ , ਬੀ.ਐੱਸ. ਸੀ ਨਾਨ ਮੈਡੀਕਲ , ਬੀ.ਕਾਮ, ਐੱਮ ਏ ਇਤਿਹਾਸ ਅਤੇ ਐੱਮ.ਸੀ.ਏ ਦੇ ਕੋਰਸ ਚੱਲ ਰਹੇ ਹਨ। ਵਿਦਿਆਰਥੀਆਂ ਲਈ ਇਹ ਬੜਾ ਸੁਨਹਿਰੀ ਮੌਕਾ ਹੈ ਕਿ ਉਹ ਘੱਟ ਫੀਸਾਂ ਤੇ ਉੱਚ ਵਿੱਦਿਆ ਹਾਸਲ ਕਰ ਸਕਦੇ ਹਨ। ਕਾਲਜ ਵਿੱਚ ਦਾਖਲਾ ਪ੍ਰਕਿਰਿਆ ਸ਼ੁਰੂ ਹੋ ਚੁੱਕੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly


