ਲਵਲੀਨ ਕੌਰ ਨੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ ਹਾਸਿਲ ਕੀਤਾ 7ਵਾਂ ਰੈਂਕ
ਕਪੂਰਥਲਾ, (ਸਮਾਜ ਵੀਕਲੀ) (ਕੌੜਾ )- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਹਾਲ ਹੀ ਵਿੱਚ ਐਲਾਨੇ ਬੀ.ਕਾਮ ਭਾਗ ਤੀਜਾ ਦੇ ਨਤੀਜੇ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਨਤੀਜੇ ਵਿਚ ਕਾਲਜ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਲਾਘਾਯੋਗ ਰਿਹਾ । ਇਸ ਮੌਕੇ ਕਲਾਸ ਇੰਚਾਰਜ ਪ੍ਰੋ .ਜੀਤਨ ਨੇ ਦੱਸਿਆ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਲਵਲੀਨ ਕੌਰ ਨੇ 80 ਫੀਸਦੀ ਨੰਬਰ ਲੈ ਕੇ ਯੂਨੀਵਰਸਿਟੀ ਦੀ ਮੈਰਿਟ ਲਿਸਟ ਵਿਚ 7 ਵਾਂ ਰੈਂਕ ਹਾਸਿਲ ਕਰਦੇ ਹੋਏ ਕਾਲਜ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਇਸ ਤਰ੍ਹਾਂ ਗੁਰਲੀਨ ਕੌਰ ਨੇ 76 ਫੀਸਦੀ ਨੰਬਰ ਲੈ ਕੇ ਕਾਲਜ ਵਿਚੋਂ ਦੂਸਰਾ ਸਥਾਨ ਕਿਰਨਦੀਪ ਕੌਰ ਨੇ 74ਫੀਸਦੀ ਨੰਬਰ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਿਲ ਕੀਤਾ।ਕਾਮਰਸ ਵਿਭਾਗ ਦੇ ਮੁਖੀ ਪ੍ਰੋ. ਪ੍ਰਭਜੋਤ ਕੌਰ ਨੇ ਵੀ ਇਸ ਮੌਕੇ ਵਿਦਿਆਰਥੀ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉਜਵਲ ਭਵਿੱਖ ਦੀ ਆਸ ਪ੍ਰਗਟਾਈ।ਕਾਲਜ ਦੇ ਓ.ਐੱਸ.ਡੀ ਡਾ .ਦਲਜੀਤ ਸਿੰਘ ਨੇ ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਕਲਾਸ ਇੰਚਾਰਜ ਪ੍ਰੋ.ਜੀਤਨ ਅਤੇ ਸਟਾਫ਼ ਨੂੰ ਵਧਾਈ ਦਿਤੀ। ਅਤੇ ਵਿਦਿਆਰਥਣ ਲਵਲੀਨ ਕੌਰ ਨੂੰ ਵਿਸ਼ੇਸ਼ ਤੌਰ ਸਨਮਾਨਿਤ ਕੀਤਾ ਗਿਆ। ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਇਹ ਹੋਣਹਾਰ ਵਿਦਿਆਰਥਣਾ ਆਪਣੇ ਮਾਪਿਆਂ ਅਤੇ ਕਾਲਜ ਦਾ ਨਾਂ ਅਸਮਾਨ ਦੀਆਂ ਬੁਲੰਦੀਆਂ ਤੇ ਲੈ ਕੇ ਜਾਣਗੇ। ਅਤੇ ਉਹਨਾਂ ਕਾਲਜ ਦੇ ਦੂਜੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਵੀ ਇਹਨਾਂ ਵਿਦਿਆਰਥੀਆਂ ਤੋਂ ਪ੍ਰੇਰਨਾ ਲੈ ਕੇ ਆਪਣੇ ਜੀਵਨ ਵਿਚ ਅਜਿਹੀਆਂ ਉਪਲੱਬਧੀਆਂ ਹਾਸਲ ਕਰਨ । ਇਸ ਮੌਕੇ ਸਮੂਹ ਸਟਾਫ਼ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly