ਯੂਨੀਵਰਸਿਟੀ ਕਾਲਜ ਫੱਤੂਢੀਂਗਾ ਦੇ ਬੀ .ਕਾਮ ਸਮੈਸਟਰ ਤੀਜਾ ਦਾ ਨਤੀਜਾ ਰਿਹਾ ਸ਼ਾਨਦਾਰ

ਕਪੂਰਥਲਾ , (ਕੌੜਾ)- ਗੁਰੂ  ਨਾਨਕ ਦੇਵ ਯੂਨੀਵਰਸਿਟੀ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ )ਫੱਤੂਢੀਂਗਾ ਦੇ ਬੀ .ਕਾਮ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ ।ਬੀ ਕਾਮ ਵਿਭਾਗ ਦੇ ਮੁਖੀ ਪ੍ਰੋ. ਪ੍ਰਭਜੋਤ ਕੌਰ ਨੇ ਦੱਸਿਆ ਕਿ ਬੀ ਕਾਮ ਸਮੈਸਟਰ ਤੀਜਾ ਦੀਆਂ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਨਤੀਜਿਆਂ ਦਾ ਪ੍ਰਦਰਸ਼ਨ ਕੀਤਾ ਹੈ ।
                                      
ਉਹਨਾਂ ਦੱਸਿਆ ਕਿ ਨਤੀਜੇ ਵਿੱਚ ਵਿਦਿਆਰਥਣ ਨਵਜੋਤ ਕੌਰ ਨੇ 72 ਫੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ ਨਵਪ੍ਰੀਤ ਕੌਰ ਨੇ 70 ਫੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਵਨੀਤ ਕੌਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ।ਕਾਲਜ ਦੇ ਓ.ਐੱਸ.ਡੀ ਡਾ.ਦਲਜੀਤ ਸਿੰਘ ਨੇ ਅਕਾਦਮਿਕ ਖੇਤਰ ਵਿੱਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਸਮੂਹ ਸਟਾਫ ਮੌਜੂਦ ਸੀ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ

https://play.google.com/store/apps/details?id=in.yourhost.samajweekly

Previous articleStephen Gaghan recalls ‘horrible moment’ when he learned of Heath Ledger’s death
Next articleਦਬੁਲੀਆਂ ਚ ਹੋਣ ਵਾਲੇ ਦੂਸਰੇ ਆਲ ਇੰਡੀਆ ਬਾਸਕਟਬਾਲ ਟੂਰਨਾਮੈਂਟ ਚ 16 ਟੀਮਾਂ ਲੈਣਗੀਆਂ ਭਾਗ -ਸੱਜਣ ਸਿੰਘ ਚੀਮਾ