ਯੂਨੀਵਰਸਿਟੀ ਕਾਲਜ ਫੱਤੂਢੀਗਾ ਲੜਕੀਆਂ ਦੇ ਬੀ ਏ ਭਾਗ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ

ਕਪੂਰਥਲਾ (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਜੀ ਨੇ ਸ੍ਰੀ ਅੰਮ੍ਰਿਤਸਰ ਵੱਲੋਂ ਐਲਾਨੇ ਨਤੀਜਿਆਂ ਅਨੁਸਾਰ ਬੇਬੇ ਨਾਨਕੀ ਕਾਲਜ ਫੱਤੂਢਗਾ ਲੜਕੀਆਂ ਦੇ ਬੀਏ ਭਾਗ-ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ। ਇਸ ਬਾਰੇ ਗੱਲ ਕਰਦਿਆਂ ਕਾਲਜ ਦੇ ਬੀ ਏ ਭਾਗ ਦੂਜਾ 2 ਦੇ ਕਲਾਸ ਇੰਚਾਰਜ ਪ੍ਰੋਫੈਸਰ ਅਮਨਦੀਪ ਕੌਰ ਨੇ ਦੱਸਿਆ ਕਿ ਬੀ ਏ ਸਮੈਸਟਰ ਦੂਜਾ ਦੀਆਂ ਵਿਦਿਆਰਥਣਾਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਨਤੀਜੇ ਦਾ ਪ੍ਰਦਰਸ਼ਨ ਕੀਤਾ ਹੈ। ਪ੍ਰੋਫੈਸਰ ਅਮਨਪ੍ਰੀਤ ਕੌਰ ਨੇ ਦੱਸਿਆ ਕਿ ਬੀ ਏ ਸਮੈਸਟਰ ਤੀਜਾ ਦੇ ਨਤੀਜੇ ਵ ਵਿਦਿਆਰਥਣ ਸਿਮਰਨ 74 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ , ਕਾਜਲ ਨੇ 71 ਫ਼ੀਸਦੀ ਅੰਕ ਲੈ ਕੇ ਦੂਜਾ ਸਥਾਨ , ਤੇ ਕਿਰਨਦੀਪ ਕੌਰ ਨੇ 70 ਫ਼ੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਓ ਐੱਸ ਡੀ ਡਾਕਟਰ ਦਲਜੀਤ ਸਿੰਘ ਖਹਿਰਾ ਨੇ ਅਕਾਦਮਿਕ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਵਿਦਿਆਰਥਣਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਤੇ ਭਵਿੱਖ ਵਿੱਚ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ।ਇਸ ਮੌਕੇ ਪ੍ਰੋ ਸੰਦੀਪ ਕੌਰ,ਪ੍ਰੋ ਕੁਲਦੀਪ ਕੌਰ, ਪ੍ਰੋ ਮਨਪ੍ਰੀਤ ਕੌਰ ਤੇ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਵਿਖੇ ਧਾਰਮਿਕ ਸਮਾਗਮ ਨਾਲ ਨਵੇਂ ਵਿਦਿਅਕ ਸੈਸ਼ਨ ਦਾ ਆਗਾਜ਼
Next articleਏਹੁ ਹਮਾਰਾ ਜੀਵਣਾ ਹੈ -257