ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ ਸ਼ਹੀਦ-ਏ-ਆਜਮ ਭਗਤ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ

 ਕਪੂਰਥਲਾ , (ਸਮਾਜ ਵੀਕਲੀ) (ਕੌੜਾ)– ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ) ਫੱਤੂਢੀਂਗਾ ਵਿਖੇ  ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਜੀ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ,ਰਾਜਗੁਰੂ ਅਤੇ ਸੁਖਦੇਵ ਦਾ ਸ਼ਹੀਦੀ ਦਿਵਸ ਮਨਾਇਆ ਗਿਆ। ਇਸ ਮੌਕੇ ਤੇ ਵਿਦਿਆਰਥੀਆਂ ਲਈ ਸ਼ਹੀਦ ਭਗਤ ਸਿੰਘ ਦੇ ਜੀਵਨ ਨਾਲ ਸੰਬੰਧਿਤ ਲੇਖ ਮੁਕਾਬਲੇ ਕਰਵਾਏ ਗਏ। ਇਸ ਵਿੱਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ। ਇਸ ਤੋਂ ਇਲਾਵਾ ਕਾਲਜ ਦੇ ਹਿਸਟਰੀ ਵਿਭਾਗ ਦੇ ਪ੍ਰੋ. ਮਨਪ੍ਰੀਤ ਕੌਰ ਦੁਆਰਾ ਫਰੀਡਮ ਵਾਲ ਵੀ ਤਿਆਰ ਕਰਵਾਈ ਗਈ।ਕਾਲਜ ਦੇ ਪ੍ਰਿੰਸੀਪਲ ਡਾ. ਦਲਜੀਤ ਸਿੰਘ ਜੀ  ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਸਾਨੂੰ ਕੌਮ ਦੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਇਨ੍ਹਾਂ ਦੇ ਆਦਰਸ਼ਾਂ ਤੇ ਚੱਲਣਾ ਚਾਹੀਦਾ ਹੈ ਤਾਂ ਜੋ ਇੱਕ ਸੱਭਿਆਚਾਰਕ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।ਸ਼ਹੀਦ ਭਗਤ ਸਿੰਘ ਦੀ ਵਿਚਾਰਧਾਰਾ, ਕਿਤਾਬਾਂ ਪੜ੍ਹਣ ਅਤੇ ਜੀਵਨ ਬਾਰੇ ਚਾਨਣਾ ਪਾਉਂਦੇ ਹੋਏ ਉਨ੍ਹਾਂ ਨੇ ਕਿਹਾ ਕਿ ਅਸਲ ਗਿਆਨ ਕਿਤਾਬਾਂ ਪੜ੍ਹ ਕੇ ਆਉਂਦਾ ਹੈ ਤਾਂ ਜੋ ਅਸੀਂ ਚੰਗੇ ਰਾਸ਼ਟਰ ਦਾ ਨਿਰਮਾਣ ਕਰ ਸਕੀਏ। ਉਹ ਵੱਧ ਤੋਂ ਵੱਧ ਪੜਾਈ ਕਰਨ ਵੱਲ ਧਿਆਨ ਦੇਣ ਤਾਂ ਜੋ ਮਿੱਥੇ ਹੋਏ ਉਦੇਸ਼ਾਂ ਦੀ ਪੂਰਤੀ ਕਰ ਸਕਣ।ਇਸ ਮੌਕੇ ਸਮੂਹ ਸਟਾਫ ਮੌਜੂਦ ਸੀ। ‎
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪੰਜਾਬ ਦੇ ਨੌਜਵਾਨ…….
Next articleਵੀ ਆਈ ਪੀ ਦਾ ਆਉਣਾ —ਇਕ ਦਿਨ ਦੀ ਚਮਕ —ਫਿਰ ਪੁਰਾਣੀ ਧੂੜ