ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਦੇ ਸਿੱਧੇ ਪ੍ਰਬੰਧ ਹੇਠ ਚੱਲ ਰਹੇ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ), ਫੱਤੂਢੀਂਗਾ ਵਿੱਚ 26 ਨਵੰਬਰ, 2025 ਨੂੰ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਜੀ ਦੀ ਪ੍ਰਧਾਨਗੀ ਹੇਠ ਸੰਵਿਧਾਨ ਦਿਵਸ ਦੇ ਉਪਲੱਖ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਦਾ ਸੁਚੱਜੇ ਢੰਗ ਨਾਲ ਆਯੋਜਨ ਕੀਤਾ ਗਿਆ। ਇਸ ਸੈਮੀਨਾਰ ਦਾ ਮੁੱਖ ਮਕਸਦ ਵਿਦਿਆਰਥਣਾਂ ਨੂੰ ਭਾਰਤੀ ਸੰਵਿਧਾਨ ਬਾਰੇ ਗਹਿਰਾਈ ਨਾਲ ਜਾਣੂ ਕਰਵਾਉਣਾ ਅਤੇ ਉਨ੍ਹਾਂ ਵਿੱਚ ਲੋਕਤੰਤਰਕ ਮੁੱਲਾਂ ਅਤੇ ਨਾਗਰਿਕ ਫਰਜ਼ਾਂ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਨੀ ਸੀ। ਸਮਾਰੋਹ ਦੀ ਸ਼ੁਰੂਆਤ ਪ੍ਰਿੰਸੀਪਲ ਡਾ. ਦਲਜੀਤ ਸਿੰਘ ਖਹਿਰਾ ਜੀ ਵੱਲੋਂ ਪ੍ਰੇਰਣਾਦਾਇਕ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸੰਵਿਧਾਨ ਰਚਨਾ ਵਿੱਚ ਯੋਗਦਾਨ ਨੂੰ ਯਾਦ ਕਰਦੇ ਹੋਏ ਕਿਹਾ ਕਿ ਭਾਰਤ ਦਾ ਸੰਵਿਧਾਨ ਸਿਰਫ ਕਾਨੂੰਨਾਂ ਦਾ ਸੰਗ੍ਰਹਿ ਨਹੀਂ, ਸਗੋਂ ਆਜ਼ਾਦੀ, ਸਮਾਨਤਾ, ਨਿਆਂ ਅਤੇ ਭਰਾਤਰੀ ਭਾਵਨਾ ਦੀ ਜੀਵੰਤ ਪ੍ਰਤੀਕ੍ਰਿਤੀ ਹੈ। ਇਸ ਮੌਕੇ ਪ੍ਰੋਫੈਸਰ ਕੁਲਜੀਤ ਕੌਰ ਨੇ ਸੰਵਿਧਾਨ ਦੀ ਭੂਮਿਕਾ, ਮੂਲ ਅਧਿਕਾਰਾਂ, ਕਰਤੱਵਾਂ ਅਤੇ ਨਿਰਦੇਸ਼ਕ ਸਿਧਾਂਤਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ । ਉਨ੍ਹਾਂ ਨੇ ਵਿਦਿਆਰਥਣਾਂ ਨਾਲ ਸੰਵਿਧਾਨ ਦੀ ਪ੍ਰੀਐਂਬਲ ਦਾ ਉਚਾਰਨ ਕਰਵਾਇਆ ਅਤੇ ਇਸਦੀ ਮਹੱਤਤਾ ਬਾਰੇ ਵੀ ਚਰਚਾ ਕੀਤੀ।ਸਮਾਰੋਹ ਦੇ ਸੁਚਾਰੂ ਪ੍ਰਬੰਧ ਵਿੱਚ ਐੱਨ.ਐੱਨ.ਐੱਸ ਯੂਨਿਟ ਦੀ ਕੋਆਰਡੀਨੇਟਰ ਪ੍ਰੋ.ਕੁਲਦੀਪ ਕੌਰ ਦਾ ਮਹੱਤਵਪੂਰਨ ਯੋਗਦਾਨ ਰਿਹਾ। ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ ਨੇ ਸੰਵਿਧਾਨ ਪ੍ਰਤੀ ਵਫਾਦਾਰੀ ਅਤੇ ਜ਼ਿੰਮੇਵਾਰ ਨਾਗਰਿਕ ਬਣਨ ਦਾ ਸੰਕਲਪ ਦੁਹਰਾਇਆ।
HOME ਯੂਨੀਵਰਸਿਟੀ ਕਾਲਜ (ਲੜਕੀਆਂ), ਵਿਖੇ ਸੰਵਿਧਾਨ ਦਿਵਸ ਮੌਕੇ ਸੈਮੀਨਾਰ ਆਯੋਜਿਤ



