HOME ਯੂਨੀਵਰਸਿਟੀ ਕਾਲਜ ਵਿੱਚ ਤੀਆਂ ਦਾ ਤਿਉਹਾਰ ਮਨਾਇਆ

ਯੂਨੀਵਰਸਿਟੀ ਕਾਲਜ ਵਿੱਚ ਤੀਆਂ ਦਾ ਤਿਉਹਾਰ ਮਨਾਇਆ

2

ਬਰਨਾਲਾ   (ਸਮਾਜ ਵੀਕਲੀ)   (ਚੰਡਿਹੋਕ) ਸਥਾਨਕ ਯੂਨੀਵਰਸਿਟੀ ਕਾਲਜ ਬਰਨਾਲਾ ਵਿਖੇ ਪ੍ਰਿੰਸੀਪਲ ਇੰਚਾਰਜ ਡਾਕਟਰ ਵਿਭਾ ਅਗਰਵਾਲ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ। ਜਿਸ ਦੇ ਵਿੱਚ ਕਾਲਜ ਦੀਆਂ ਵਿਦਿਆਰਥਣਾ ਨੇ ਵੱਧ ਚੜ ਕੇ ਹਿੱਸਾ ਲਿਆ। ਪ੍ਰੋਗਰਾਮ ਦੇ ਆਰੰਭ ਸਮੇਂ ਆਪਣੇ ਸੰਬੋਧਨੀ ਸ਼ਬਦਾਂ ਵਿੱਚ ਡਾਕਟਰ ਵਿਭਾ ਅਗਰਵਾਲ  ਨੇ ਕਿਹਾ ਕਿ ਸਾਉਣ ਦੇ ਮਹੀਨੇ ਦਾ ਪੰਜਾਬੀ ਲੋਕ ਜੀਵਨ ਅਤੇ ਪੰਜਾਬੀ ਸੱਭਿਆਚਾਰ ਵਿੱਚ ਵਿਸ਼ੇਸ਼ ਮਹੱਤਵ ਹੈ। ਇਸ ਮਹੀਨੇ ਤੀਆਂ ਦਾ ਤਿਉਹਾਰ ਬੜੇ ਚਾਵਾਂ ਨਾਲ ਮਨਾਇਆ ਜਾਂਦਾ ਹੈ । ਪੰਜਾਬੀ ਸੱਭਿਆਚਾਰ ਵਿੱਚ ਅਜਿਹੇ ਤਿਉਹਾਰ ਆਪਸੀ ਪਿਆਰ, ਸਤਿਕਾਰ ਅਤੇ ਸਦਭਾਵਨਾ ਦੇ ਪ੍ਰਤੀਕ ਹਨ । ਉਹਨਾਂ ਨੇ ਅਜੋਕੇ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਤੋਂ ਦੂਰ ਹੋ , ਕਾਲਜ ਦੀਆਂ ਵਿਦਿਆਰਥਣਾਂ  ਨੂੰ ਆਪਣੇ ਸੱਭਿਆਚਾਰਕ ਵਿਰਸੇ ਨਾਲ ਜੁੜਨ ਲਈ ਪ੍ਰੇਰਤ ਕੀਤਾ। ਵਿਦਿਆਰਥਣਾਂ ਨੇ ਪੰਜਾਬੀ ਪਹਿਰਾਵੇ ਵਿੱਚ ਲੋਕ ਬੋਲੀਆਂ ਨਾਲ ਕਾਲਜ ਕੈਂਪ ਵਿੱਚ ਮਨਾਏ ਤੀਆਂ ਦੇ ਤਿਉਹਾਰ ਸਮੇਂ ਬਾਖੂਬੀ ਰੰਗ ਬੰਨਿਆ। ਇਸ ਸਾਰੇ ਪ੍ਰੋਗਰਾਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜਨ ਵਿੱਚ ਪ੍ਰੋ਼. ਸੀਮਾ ਰਾਣੀ ਪ੍ਰੋ.ਪ੍ਰੀਆ ,ਪ੍ਰੋ. ਮਨਪ੍ਰੀਤ ਕੌਰ ਸਿੱਧੂ, ਪ੍ਰੋ. ਮਨਪ੍ਰੀਤ ਕੌਰ ,ਪ੍ਰੋ.ਚਾਹਤ ਰਾਣੀ ਅਤੇ ਮੈਡਮ ਹਰਜਿੰਦਰ ਕੌਰ ਨੇ ਵਿਸ਼ੇਸ਼ ਯੋਗਦਾਨ ਦਿੱਤਾ। ਇਸ ਸਮੇਂ ਸਮੂਹ ਅਧਿਆਪਕਾਂ ਦੇ ਨਾਲ-ਨਾਲ ਦਰਜਾ ਚਾਰ ਕਰਮਚਾਰੀ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਜੇਕਰ ਕੋਈ ਆਵਾਰਾ ਕੁੱਤਿਆਂ ਨੂੰ ਫੜਨ ਤੋਂ ਰੋਕਦਾ ਹੈ ਤਾਂ ਕੋਈ ਰਹਿਮ ਨਹੀਂ ਕੀਤਾ ਜਾਵੇਗਾ, ਸੁਪਰੀਮ ਕੋਰਟ ਨੇ ਸੜਕਾਂ ‘ਤੇ ਕੁੱਤਿਆਂ ਬਾਰੇ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ।
Next articleਉਡੀਕਾਂ ਤੇਰੀਆਂ