ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵਿਖੇ ਮਿਤੀ 19 ਸਤੰਬਰ 2024 ਨੂੰ ਡਾਇਰੈਕਟਰ, ਐਨ ਐਸ ਐਸ, ਨਵੀਂ ਦਿੱਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ‘ਸਹੀ ਪੋਸ਼ਣ ਦੇਸ਼ ਰੌਸ਼ਨ’ ਮੁਹਿੰਮ ਤਹਿਤ ਦੇਸ਼ ਭਰ ਵਿਚ ਮਨਾਏ ਜਾ ਰਹੇ ਸੱਤਵੇਂ ਪੋਸ਼ਣ ਮਹੀਨੇ ਨੂੰ ਮਨਾਉਂਦੇ ਹੋਏ ਕਾਲਜ ਦੇ ਪ੍ਰਿੰਸੀਪਲ ਡਾ. ਜਗਸੀਰ ਸਿੰਘ ਬਰਾੜ ਦੀ ਰਹਿਨੁਮਾਈ ਹੇਠ ਸਲੋਗਨ ਮੁਕਾਬਲੇ ਕਰਵਾਏ ਗਏ। ਭਾਰਤ ਸਰਕਾਰ ਨੇ ਦੇਸ਼ ਭਰ ਦੇ ਵੱਖ-ਵੱਖ ਵਿੱਦਿਅਕ ਅਦਾਰਿਆਂ ਵਿਚ ਪਹਿਲੀ ਸਤੰਬਰ ਤੋਂ 30 ਸਤੰਬਰ 2024 ਤੱਕ ‘ਸੱਤਵਾਂ ਪੋਸ਼ਣ ਮਹੀਨੇ 2024’ ਮਨਾਉਣ ਦੀਆਂ ਹਿਦਾਇਤਾਂ ਕੀਤੀਆਂ ਸਨ ਜਿਸਦੇ ਅੰਤਰਗਤ ਪਹਿਲੀ ਗਤੀਵਿਧੀ ਦੇ ਤੌਰ ‘ਤੇ ਕਾਲਜ ਦੇ ਐਨ ਐਸ ਐਸ ਵਿੰਗ ਦੇ ਕੋ ਆਰਡੀਨੇਟਰ ਡਾ. ਪਰਮਜੀਤ ਕੌਰ ਸਾਇੰਸ ਵਿਭਾਗ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਲੋਗਨ ਲੇਖਣ ਮੁਕਾਬਲੇ ਵਿੱਚ ਕਾਲਜ ਦੇ ਲਗਭਗ 50 ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੁਕਾਬਲੇ ਵਿੱਚ ਹਰਮਨਪ੍ਰੀਤ ਤੇ ਨਵਦੀਪ ਕੌਰ ਬੀ ਐੱਸ ਸੀ ਨਾਨ ਮੈਡੀਕਲ ਭਾਗ ਪਹਿਲਾ ਦੀਆਂ ਵਿਦਿਆਰਥਣਾਂ ਨੇ ਪਹਿਲਾ, ਸਿਮਰਨ ਤੇ ਗੀਤਾ ਬੀ. ਏ ਭਾਗ ਦੂਜਾ ਦੀਆਂ ਵਿਦਿਆਰਥਣਾਂ ਨੇ ਦੂਜਾ ਸਥਾਨ ਅਤੇ ਸੰਦੀਪ ਕੌਰ ਬੀ ਏ ਭਾਗ ਪਹਿਲਾ ਨੇ ਤੀਜਾ ਸਥਾਨ ਹਾਸਲ ਕੀਤਾ। ਜੇਤੂ ਰਹੇ ਵਿਦਿਆਰਥੀਆਂ ਨੂੰ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਤੇ ਕਾਲਜ ਦੇ ਸਮੂਹ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly