ਕਪੂਰਥਲਾ, (ਸਮਾਜ ਵੀਕਲੀ) (ਕੌੜਾ)- ਮਨਿਸਟਰੀ ਆਫ਼ ਯੂਥ ਅਫੇਅਰਜ਼ ਐਂਡ ਸਪੋਰਟਸ, ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਵੱਲੋਂ ਕਾਲਜ ਦੇ ਐਨ ਐਸ ਐਸ ਵਿਭਾਗ ਵੱਲੋਂ ਪ੍ਰਿੰਸੀਪਲ ਡਾਕਟਰ ਜਗਸੀਰ ਸਿੰਘ ਬਰਾੜ ਦੀ ਯੋਗ ਰਹਿਨੁਮਾਈ ਹੇਠ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਤੇ ਐਨ ਐਸ ਐਸ ਦੇ ਵਲੰਟੀਅਰ ਰਾਜਵੀਰ ਸਿੰਘ ਨੇ ਮਾਈ ਭਾਰਤ ਪੋਰਟਲ ਤੇ ਆਊਟਰੀਚ ਅਤੇ ਰਜਿਸਟਰੇਸ਼ਨ ਤੇ ਇੱਕ ਲੈਕਚਰ ਦਿੱਤਾ ਤੇ ਵਿਦਿਆਰਥੀਆਂ ਨੂੰ ਇਸ ਸਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਐਨ ਐਸ ਐਸ ਦੇ ਇੰਚਾਰਜ ਡਾ. ਪਰਮਜੀਤ ਕੌਰ ਮੁਖੀ ਸਾਇੰਸ ਵਿਭਾਗ ਅਤੇ ਇੰਗਲਿਸ਼ ਵਿਭਾਗ ਦੇ ਇੰਚਾਰਜ ਪ੍ਰੋ ਅਮਰਦੀਪ ਸਿੰਘ ਨੇ ਵਿਦਿਆਰਥੀਆਂ ਨੂੰ ਪੋਰਟਲ ਤੇ ਰਜਿਸਟਰੇਸ਼ਨ ਸਬੰਧੀ ਸਮੱਸਿਆ ਬਾਰੇ ਸੁਣਿਆ ਤੇ ਵਿਦਿਆਰਥੀਆਂ ਨੂੰ ਇਸ ਸਬੰਧੀ ਹੱਲ ਦੱਸੇ। ਇਸ ਮੌਕੇ ਤੇ ਸੰਬੰਧਤ ਸਕੂਲ ਦੇ ਵਿਦਿਆਰਥੀ ਅਤੇ ਸਟਾਫ ਮੈਂਬਰ ਸਾਹਿਬਾਨ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly