ਕਪੂਰਥਲਾ (ਸਮਾਜ ਵੀਕਲੀ) (ਕੌੜਾ)-ਬੇਬੇ ਨਾਨਕੀ ਯੂਨੀਵਰਸਿਟੀ ਕਾਲਜ (ਲੜਕੀਆਂ)ਫੱਤੂਢੀਂਗਾ ਵਿਖੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਜੀ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਵੱਲੋਂ 3 R( ਰੀਯੂਜ ,ਰਿਡਿਊਸ ਅਤੇ ਰਿਸਾਈਕਲ )ਪ੍ਰਤੀਯੋਗਤਾ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦੇ ਅਧੀਨ ਕਾਲਜ ਦੇ ਵਿਦਿਆਰਥੀਆਂ ਵੱਲੋਂ ਘਰ ਵਿਚਲੇ ਵੇਸਟ ਮਟੀਰੀਅਲ ਦੀ ਵਰਤੋਂ ਕਰਦੇ ਹੋਏ ਕਈ ਤਰ੍ਹਾਂ ਦੀਆਂ ਵਰਤੋਂ ਦੀਆਂ ਵਸਤੂਆਂ ਬਣਾਈਆਂ ।ਈਕੋ ਕਲੱਬ ਦੇ ਇੰਚਾਰਜ ਪ੍ਰੋਫੈਸਰ ਸੰਦੀਪ ਕੌਰ ਨੇ ਦੱਸਿਆ ਕਿ ਵਿਦਿਆਰਥੀਆਂ ਨੇ ਪਲਾਸਟਿਕ ਦੀਆਂ ਬੋਤਲਾਂ ,ਖਾਲੀ ਗਲਾਸਾਂ ਨੈਪਕਿਨ ਪੇਪਰ , ਵੇਸਟ ਕੱਪੜੇ ,ਉੱਨ ,ਵੰਗਾ ਅਤੇ ਵੇਸਟ ਗੱਤੇ ਆਦਿ ਦੀ ਵਰਤੋਂ ਕਰਦੇ ਹੋਏ ਸ਼ੋ ਪੀਸ ,ਫਲਾਵਰ ਪੋਟ ,ਲੈਂਪ ਅਤੇ ਵਾਲ ਹੈਂਗਿੰਗ ਆਦਿ ਬਣਾਏ ।ਜੋ ਕਿ ਪੂਰੇ ਪ੍ਰੋਗਰਾਮ ਦੀ ਖਿੱਚ ਦਾ ਕੇਂਦਰ ਬਣੇ ।ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਇਸ ਪ੍ਰਤੀਯੋਗਿਤਾ ਵਿੱਚ ਹਿੱਸਾ ਲਿਆ ।ਉਨ੍ਹਾਂ ਦੱਸਿਆ ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਨੂੰ ਵਾਤਾਵਰਨ ਸੁਰੱਖਿਆ ਦੀ ਮਹੱਤਤਾ ਬਾਰੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਵਾਤਾਵਰਨ-ਅਨੁਕੂਲ ਅਭਿਆਸਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਸੀ।ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾਕਟਰ ਦਲਜੀਤ ਸਿੰਘ ਖਹਿਰਾ ਜੀ ਨੇ ਦੱਸਿਆ ਕਿ ਅਜਿਹੀਆਂ ਪ੍ਰਤੀਯੋਗਿਤਾਵਾਂ ਜਿੱਥੇ ਵਿਦਿਆਰਥੀਆਂ ਦੀ ਪ੍ਰਤਿਭਾ ਨੂੰ ਨਿਖਾਰਦੀਆਂ ਹਨ ,ਉਸ ਦੇ ਨਾਲ ਹੀ ਇਹ ਉਹਨਾਂ ਵਿੱਚ ਆਪਣੇ ਵਾਤਾਵਰਨ ਦੀ ਸੰਭਾਲ ਕਰਨ ਦੀ ਬਿਰਤੀ ਨੂੰ ਵੀ ਹੋਰ ਉਜਾਗਰ ਕਰਦੀਆਂ ਹਨ। ਉਨ੍ਹਾਂ ਨੇ ਇਸ ਗੱਲ ‘ਤੇ ਜ਼ੋਰ ਦਿੱਤਾ ਕਿ “ਵਾਤਾਵਰਣ ਦੀ ਰੱਖਿਆ ਸਿਰਫ਼ ਇੱਕ ਦਿਨ ਦੀ ਕਾਰਵਾਈ ਨਹੀਂ ਸਗੋਂ ਸੰਪੂਰਨ ਜੀਵਨ ਲਈ ਜ਼ਿੰਮੇਵਾਰੀ ਹੈ।”ਹਾਜ਼ਰ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਬਚਾਉਣ ਲਈ ,ਹਰ ਤਰ੍ਹਾਂ ਦੇ ਸੰਭਵ ਉਪਰਾਲੇ ਕਰਨ ਅਤੇ ਇਸ ਬਾਰੇ ਜਾਗਰੂਕਤਾ ਫੈਲਾਉਣ ਦਾ ਪ੍ਰਣ ਲਿਆ ।ਇਸ ਪ੍ਰਤੀਯੋਗਿਤਾ ਵਿੱਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਗਏ ਤੇ ਜੇਤੂ ਵਿਦਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ।



