ਯੂਨੀਵਰਸਿਟੀ ਮੈਰਿਟ ਲਿਸਟ ਵਿੱਚ ਬੀਕਾਮ ਚੌਥੇ ਸਮੈਸਟਰ ਦੀ ਮੁਸਕਾਨ ਅਤੇ ਸਿਮਰਨਜੀਤ ਕੌਰ ਦੀ ਰਹੀ ਝੰਡੀ

ਨਵਾਂਸ਼ਹਿਰ  (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ)
ਸਿੱਖ ਨੈਸ਼ਨਲ ਕਾਲਜ ਦੇ ਬੀਕਾਮ ਚੌਥੇ ਸਮੈਸਟਰ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਮਈ 2024 ਦੀ ਪ੍ਰੀਖਿਆ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕੀਤਾ ਹੈ। ਕਾਲਜ ਦੇ ਪ੍ਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਨੇ ਦੱਸਿਆ ਕਿ ਸਾਡੀ ਵਿਦਿਆਰਥਣ ਮੁਸਕਾਨ ਨੇ 79.14% ਅੰਕ ਲੈ ਕੇ 6ਵਾਂ ਸਥਾਨ ਪ੍ਰਾਪਤ ਕੀਤਾ। ਉਸ ਤੋਂ ਬਾਅਦ ਸਿਮਰਨਜੀਤ ਕੌਰ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ 77% ਨਾਲ 27ਵਾਂ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਤੋਂ ਬਾਅਦ ਮੁਸਕਾਨ 76.28% ਨਾਲ ਦੂਜੇ ਨੰਬਰ ‘ਤੇ ਹੈ। ਪਰਿੰਸੀਪਲ ਡਾਕਟਰ ਤਰਸੇਮ ਸਿੰਘ ਭਿੰਡਰ ਨੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਅਤੇ ਸਟਾਫ਼ ਵੱਲੋਂ ਪਾਏ ਯੋਗਦਾਨ ਦੀ ਸ਼ਲਾਘਾ ਕੀਤੀ। ਵਿਭਾਗ ਦੇ ਮੁਖੀ ਡਾਕਟਰ ਕਮਲਦੀਪ ਕੌਰ ਨੇ ਵੀ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਹੋਣਹਾਰ ਮਾਪਿਆਂ ਨੂੰ ਵਧਾਈ ਦਿੱਤੀ। ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਵਧਾਈ ਦੇਣ ਲਈ ਡਾ: ਦਵਿੰਦਰ ਕੌਰ, ਪ੍ਰੋ: ਰਮਨਦੀਪ ਕੌਰ, ਪ੍ਰੋ: ਹਰਦੀਪ ਕੌਰ, ਪ੍ਰੋ: ਪ੍ਰਿਆ ਲੱਧੜ ਅਤੇ ਵਿਭਾਗ ਦੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 

Previous articleਸਿੱਖ ਨੈਸ਼ਨਲ ਕਾਲਜ ਬੰਗਾ ਦਾ ਨਤੀਜਾ ਸ਼ਾਨਦਾਰ ਰਿਹਾ
Next articleਅਜਾਦੀ ਦਿਵਸ ਮੌਕੇ ਸੰਬੰਧੀ ਰੈਡ ਕਰਾਸ ਦੀਆਂ ਗਤੀਵਿਧੀਆ ਵਾਰੇ ਜਾਣਕਾਰੀ ਸਾਂਝੀ ਕੀਤੀ