ਜਿਹੜੀਆਂ ਤਕਨੀਕਾਂ ਅਸੀਂ ਆਪਣੀ ਸਿੱਖਿਆ ਪ੍ਰਣਾਲੀ ‘ਚ ਲਿਆਵਾਂਗੇ ਉਹ ਬੱਚਿਆਂ ‘ਚ ਨਵੀਂ ਊਰਜਾ ਦਾ ਸੰਚਾਰ ਕਰਨਗੀਆਂ-ਰਚਨਾ ਪੁਰੀ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )-ਵਿਸ਼ਵ ਪੱਧਰ ‘ਤੇ ਫਿਨਲੈਂਡ ਦੇਸ਼ ਦਾ ਸਿੱਖਿਆ ਮਾਡਲ ਪਹਿਲੇ ਸਥਾਨ ‘ਤੇ ਆਉਂਦਾ ਹੈ ਅਤੇ ਉੱਥੋਂ ਦੇ ਲੋਕ ਸਭ ਤੋਂ ਜ਼ਿਆਦਾ ਖ਼ੁਸ਼ਹਾਲ ਜੀਵਨ ਬਤੀਤ ਕਰਦੇ ਹਨ ਅਤੇ ਗਲੋਬਲ ਪ੍ਰਾਇਮਰੀ ਐਜੂਕੇਸ਼ਨ ਵਿਚ ਯੂਰਪ ਦੇ ਦੇਸ਼ ਫਿਨਲੈਂਡ ਦਾ ਵਿਸ਼ੇਸ਼ ਅਸਥਾਨ ਹੈ ਅਤੇ ਇੱਥੋਂ ਦਾ ਅਰਲੀ ਚਾਈਲਡ ਕੇਅਰ ਐਜੂਕੇਸ਼ਨ ਮਾਡਲ ਪੂਰੀ ਦੁਨੀਆ ਵਿਚ ਸਫਲਤਾ ਪੂਰਵਕ ਮੰਨਿਆ ਜਾਂਦਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਰਚਨਾ ਪੁਰੀ ਈ.ਟੀ.ਟੀ. ਅਧਿਆਪਕਾਂ ਸਰਕਾਰੀ ਐਲੀਮੈਂਟਰੀ ਸਕੂਲ ਸ਼ੇਖੂਪੁਰ ਜੋ ਪਿਛਲੇ ਦਿਨੀਂ ਫਿਨਲੈਂਡ ਦੀ ਯੂਨੀਵਰਸਿਟੀ ਆਫ਼ ਟੁਰਕੂ ਵਿਚ ਸਿੱਖਿਆ ਵਿਭਾਗ ਦੇ 72 ਅਧਿਆਪਕਾਂ ਨਾਲ ਟੀਚਰ ਟਰੇਨਿੰਗ ਪ੍ਰੋਗਰਾਮ ਸ਼ਮੂਲੀਅਤ ਕਰਕੇ ਆਏ ਹਨ, ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਇਸ ਟਰੇਨਿੰਗ ਪ੍ਰੋਗਰਾਮ ਦੌਰਾਨ ਗਿਆਨ ਦੇ ਅਦਾਨ ਪ੍ਰਦਾਨ ਵਿਚ ਉਹ ਜੋ ਸਿਖਲਾਈ ਪ੍ਰਾਪਤ ਕਰਕੇ ਆਏ ਹਨ, ਉਹ ਆਪਣੇ ਜ਼ਿਲ੍ਹੇ ਦੇ ਸਕੂਲਾਂ ਦੇ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਤਕਨੀਕਾਂ ਤੋਂ ਜਾਣੂ ਕਰਵਾਉਣਗੇ | ਉਨ੍ਹਾਂ ਕਿਹਾ ਕਿ ਫਿਨਲੈਂਡ ਦੇ ਸਿੱਖਿਆ ਮਾਡਲ ਵਿਚ ਜਿਹੜੀਆਂ ਤਕਨੀਕਾਂ ਦੀ ਉਹ ਵਰਤੋਂ ਕਰਦੇ ਹਨ, ਉਨ੍ਹਾਂ ਤਕਨੀਕਾਂ ਤੋਂ ਜਾਣੂ ਹੋਣ ਲਈ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਉਨ੍ਹਾਂ ਨੂੰ ਇਸ ਟਰੇਨਿੰਗ ਲਈ ਭੇਜਿਆ ਗਿਆ ਸੀ ਤੇ ਅਸੀਂ ਉੱਥੇ ਕੁੱਝ ਨਿਵੇਕਲਾ ਸਿੱਖਿਆ ਤੇ ਨਵੀਆਂ ਤਕਨੀਕਾਂ ਜਿਹੜੀਆਂ ਅਸੀਂ ਆਪਣੀ ਸਿੱਖਿਆ ਪ੍ਰਣਾਲੀ ਵਿਚ ਵਰਤੋਂ ਵਿਚ ਲਿਆਵਾਂਗੇ, ਉਹ ਵਿਦਿਆਰਥੀਆਂ ਅੰਦਰ ਨਵੀਂ ਊਰਜਾ ਦਾ ਸੰਚਾਰ ਪੈਦਾ ਕਰਨਗੀਆਂ | ਰਚਨਾ ਪੁਰੀ ਨੇ ਕਿਹਾ ਕਿ ਉੱਥੇ ਜਿਹੜੀ ਤਕਨਾਲੋਜੀ ਹੈ, ਸਾਡੇ ਨਾਲੋਂ ਕੁੱਝ ਬਿਹਤਰ ਹੈ, ਪਰ ਜੇ ਅਸੀਂ ਇੱਥੇ ਝਾਤ ਮਾਰੀਏ ਤਾਂ ਸਾਡੇ ਦੇਸ਼ ਵਿਚ ਕੁਦਰਤੀ ਸਾਧਨਾਂ ਦੀ ਕੋਈ ਕਮੀ ਨਹੀਂ ਹੈ | ਜਿਹੜੇ ਸਾਧਨ ਸਾਡੇ ਕੋਲ ਮੌਜੂਦ ਹਨ, ਜੇ ਅਸੀਂ ਉਨ੍ਹਾਂ ਦੀ ਸੁਚਾਰੂ ਤਰੀਕੇ ਨਾਲ ਵਰਤੋਂ ਕਰੀਏ ਤਾਂ ਅਸੀਂ ਸਿੱਖਿਆ ਖੇਤਰ ਵਿਚ ਹੋਰ ਬਿਹਤਰ ਕਾਰਗੁਜ਼ਾਰੀ ਦਿਖਾ ਸਕਦੇ ਹਾਂ | ਉਨ੍ਹਾਂ ਇਸ ਸਿੱਖਿਆ ਟਰੇਨਿੰਗ ਪ੍ਰੋਗਰਾਮ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਮਮਤਾ ਬਜਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਡਾ. ਬਲਵਿੰਦਰ ਸਿੰਘ ਬੱਟੂ, ਰਜੇਸ਼ ਕੁਮਾਰ ਬੀ.ਪੀ.ਈ.ਓ. ਕਪੂਰਥਲਾ-1 ਅਤੇ ਸੈਂਟਰ ਹੈੱਡ ਟੀਚਰ ਸ਼ੇਖੂਪੁਰ ਜੈਮਲ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ ਨਿਰਦੇਸ਼ਾਂ ਅਤੇ ਯੋਗ ਅਗਵਾਈ ਅਧੀਨ ਹੀ ਉਹ ਇਸ ਟਰੇਨਿੰਗ ਪ੍ਰੋਗਰਾਮ ਵਿਚ ਸ਼ਾਮਲ ਹੋ ਸਕੇ ਹਨ |
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



