ਅਣਪਛਾਤੇ ਲੁਟੇਰੇ ਦੁਸਾਂਝ ਕਲਾਂ ਪੁਲਿਸ ਚੌਂਕੀ ਨੇੜਿਓਾ ਮੋਟਰਸਾਈਕਲ ਸਵਾਰ ਵਿਅਕਤੀ ਤੋਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ 4100 ਦੀ ਨਕਦੀ ਲੁੱਟ ਕੇ ਫ਼ਰਾਰ

ਫਿਲੌਰ/ਅੱਪਰਾ (ਸਮਾਜ ਵੀਕਲੀ)  (ਜੱਸੀ)-ਅੱਪਰਾ ਤੇ ਆਸ ਪਾਸ ਦੇ ਪਿੰਡਾਂ ‘ਚ ਆਏ ਦਿਨ ਅਣਪਛਾਤੇ ਲੁਟੇਰੇ ਲੁੱਟ-ਖੋਹ ਦੀਆਂ ਵਾਰਦਾਤਾਂ ਨੂੰ  ਅੰਜ਼ਾਮ ਦੇ ਰਹੇ ਹਨ, ਜਿਸ ਕਾਰਣ ਆਮ ਲੋਕਾਂ ‘ਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ | ਬੀਤੇ ਦਿਨ ਵੀ ਦੁਪਿਹਰ ਦੇ ਸਮੇਂ ਤਿੰਨ ਅਣਪਛਾਤੇ ਲੁਟੇਰੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਇੱਕ ਮੋਟਰਸਾਈਕਲ ਚਾਲਕ ਤੋਂ 4100 ਰੁਪਏ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪਰਮਿੰਦਰ ਸਿੰਘ ਪੁੱਤਰ ਕੇਵਲ ਸਿੰਘ ਵਾਸੀ ਪਿੰਡ ਭਰੋਮਜਾਰਾ ਨੇ ਦੱਸਿਆ ਕਿ ਮੈਂ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਫਗਵਾੜਾ ਤੋਂ ਆਪਣੇ ਪਿੰਡ ਭਰੋਮਜਾਰਾ ਨੂੰ  ਵਾਪਿਸ ਆ ਰਿਹਾ ਸੀ, ਕਿ ਦੁਸਾਂਝ ਕਲਾਂ ਪੁਲਿਸ ਚੌਂਕੀ ਦੇ ਨਜ਼ਦੀਕ ਮੈਨੂੰ ਤਿੰਨ ਅਣਪਛਾਤੇ ਲੁਟੇਰਿਆਂ ਨੇ ਘੇਰ ਲਿਆ ਤੇ ਮੇਰੇ ਪਾਸੋਂ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ 4100 ਰੁਪਏ ਦੀ ਨਕਦੀ ਲੁੱਟ ਖੇ ਰਫ਼ੂ-ਚੱਕਰ ਹੋ ਗਏ | ਘਟਨਾ ਸੰਬੰਧੀ ਦੁਸਾਂਝ ਕਲਾਂ ਪੁਲਿਸ ਨੂੰ  ਸੂਚਿਤ ਕਰ ਦਿੱਤਾ ਗਿਆ ਹੈ |

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਅਨੂਸੂਚਿਤ ਜਾਤੀਆਂ ਪੱਛੜੀਆਂ ਸ਼੍ਰੇਣੀਆਂ ਕਰਮਚਾਰੀ ਫੈਡਰੇਸ਼ਨ ( ਰਜਿ.) ਪੰਜਾਬ ਵਲੋਂ ਸ.ਜਸਵਿੰਦਰ ਸਿੰਘ ਚੱਪੜ੍ਹ ਸਾਬਕਾ ਸੂਬਾ ਪ੍ਰਧਾਨ ਨੂੰ ਸਟੇਟ ਐਵਾਰਡ ਮਿਲਣ ‘ਤੇ ਫੈਡਰੇਸ਼ਨ ਵੱਲੋਂ ਕੀਤਾ ਗਿਆ ਸਨਮਾਨਿਤ
Next articleਪ੍ਰੀਤ ਸਾਹਿਤ ਸਦਨ ਵੱਲੋਂ ਪੁਸਤਕ ਰਿਲੀਜ਼ ਅਤੇ ਕਾਵਿ-ਗੋਸ਼ਟੀ ਦਾ ਆਯੋਜਨ