ਫਿਲੌਰ/ਅੱਪਰਾ (ਸਮਾਜ ਵੀਕਲੀ) (ਦੀਪਾ)-ਬੀਤੀ ਸ਼ਾਮ ਲਗਭਗ 8 ਵਜੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਕਰੀਬੀ ਪਿੰਡ ਥਲਾ ਤੋਂ ਇੱਕ ਪ੍ਰਵਾਸੀ ਮਜ਼ਦੂਰ ਦਾ ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਵਾਸੀ ਮਜ਼ਦੂਰ ਦਲੀਪ ਕੁਮਾਰ ਮੁਨੀ ਪੁੱਤਰ ਸ੍ਰੀ ਰਾਧੇ ਮੁਨੀ ਵਾਸੀ ਜਿਲਾ ਬਿਥਨੌਲੀ (ਬਿਹਾਰ) ਨੇ ਦੱਸਿਆ ਕਿ ਮੈਂ ਪਿੰਡ ਥਲਾ ਵਿਖੇ ਕਿਸਾਨ ਗੁਰਦੀਪ ਸਿੰਘ ਦੇ ਘਰ ਕੰਮ ਕਰਦਾਂ ਹਾਂ | ਬੀਤੀ ਰਾਤ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰੇ ਦਾਤਰ ਦੀ ਨੋਕ ‘ਤੇ ਮੇਰਾ ਮਹਿੰਗਾ ਮੋਬਾਈਲ ਫੋਨ ਲੁੱਟ ਕੇ ਫ਼ਰਾਰ ਹੋ ਗਏ | ਘਟਨਾ ਸੰਬੰਧੀ ਲਸਾੜਾ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ |
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj