ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ )– ਰੋਪੜ੍ਹ ਬਲਾਚੌਰ ਨੈਸ਼ਨਲ ਹਾਈਵੇ ਤੇ ਸਥਿਤ ਆਸਰੋਂ ਦੇ ਸਤਲੁਜ ਦਰਿਆ ਦੇ ਪੁਲ ਕੋਲ ਨਿੱਜੀ ਹੋਟਲ ਦੇ ਸਾਹਮਣੇ ਇਕ ਵਿਅਕਤੀ ਨੂੰ ਅਣਪਛਾਤੇ ਵਾਹਨ ਨੇ ਫੇਟ ਮਾਰ ਦਿੱਤੀ ਜਿਸਦੇ ਚੱਲਦੇ ਉਕਤ ਵਿਅਕਤੀ ਦੀ ਮੌਤ ਹੋ ਗਈ ਮੌਕੇ ਤੋ ਪ੍ਰਾਪਤ ਜਾਣਕਾਰੀ ਦੇ ਅਨੁਸਾਰ ਚੌਕੀ ਇੰਚਾਰਜ ਆਸਰੋਂ ਏਐਸਆਈ ਸਿੰਕਦਰ ਪਾਲ ਨੇ ਦੱਸਿਆਂ ਕਿ ਉਨ੍ਹਾਂ ਨੂੰ ਰਾਹਗੀਰਾਂ ਤੋਂ ਸੂਚਨਾ ਮਿਲੀ ਕਿ ਨਿੱਜੀ ਹੋਟਲ ਦੇ ਸਾਹਮਣੇ ਇਕ ਐਕਸੀਡੈਂਟ ਹੋ ਗਿਆ ਹੈ | ਜਦੋਂ ਪੁਲਿਸ ਪਾਰਟੀ ਮੌਕੇ ਤੇ ਪਹੁੰਚੀ ਤਾਂ ਉਕਤ ਵਿਅਕਤੀ ਨੂੰ ਰਾਹਗੀਰਾਂ ਨੇ ਇਕ ਪ੍ਰਾਈਵੇਟ ਐਬੂਲੈਂਸ ਦੇ ਰਾਹੀ ਰੋਪੜ੍ਹ ਦੇ ਸਰਕਾਰੀ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ | ਜਿੱਥੇ ਡਾਕਟਰਾ ਵਲੋਂ ਮੁਕੇਸ਼ ਕੁਮਾਰ(48) ਪੁੱਤਰ ਅਸ਼ੋਕ ਕੁਮਾਰ ਵਾਸੀ ਆਸਰੋਂ ਨੂੰ ਮਿ੍ਤਕ ਐਲਾਨ ਕਰ ਦਿੱਤਾ | ਦੱਸਿਆਂ ਜਾਂਦਾ ਹੈ ਕਿ ਮੁਕੇਸ਼ ਕੁਮਾਰ ਆਪਣੇ ਮੋਟਰਸਾਈਕਲ ਤੇ ਸਵਾਰ ਹੋ ਕੇ ਰੋਪੜ੍ਹ ਤੋਂ ਬਲਾਚੌਰ ਦੇ ਵੱਲ ਨੂੰ ਆ ਰਿਹਾ ਸੀ ਜਦੋਂ ਉਹ ਸਤਲੁਜ ਦਰਿਆ ਦੇ ਪੁੱਲ ਤੋਂ ਥੱਲੇ ਉੱਤਰ ਤਾਂ ਜਦੋਂ ਆਸਰੋਂ ਦੇ ਨਿੱਜੀ ਹੋਟਲ ਦੇ ਸਾਹਮਣੇ ਪਹੁੰਚੀਆਂ ਤਾਂ ਉਸਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ | ਪੁਲਿਸ ਨੇ ਅਣਪਛਾਤੇ ਵਾਹਨ ਦੇ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


