ਯੂਪੀ ਦੇ ਮੁੱਖ ਮੰਤਰੀ ਦਫ਼ਤਰ ਦਾ ਟਵਿੱਟਰ ਹੈਂਡਲ ਹੈਕ

ਲਖਨਊ (ਸਮਾਜ ਵੀਕਲੀ):  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਦਫ਼ਤਰ ਦਾ ਟਵਿੱਟਰ ਹੈਂਡਲ ਸ਼ੁੱਕਰਵਾਰ ਰਾਤ 12.30 ਵਜੇ ਕੁਝ ਸਮੇਂ ਲਈ ਹੈਕ ਕਰ ਲਿਆ ਗਿਆ। ਇੱਕ ਸੀਨੀਅਰ ਅਧਿਕਾਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਲਈ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿੱਚ ਲਖਨਊ ਵਿੱਚ ਸਾਈਬਰ ਅਪਰਾਧ ਥਾਣੇ ਵਿੱਚ  ਕੇਸ ਦਰਜ ਕੀਤਾ ਗਿਆ ਹੈ। ਸੀਨੀਅਰ ਅਧਿਕਾਰੀ ਨੇ ਦੱਸਿਆ, ‘‘ਖਾਤਾ ਰਾਤ ਸਮੇਂ ਲਗਪਗ 29 ਮਿੰਟ ਹੈਕ ਕੀਤਾ ਗਿਆ ਸੀ। ਹੈਕਰਾਂ ਨੇ ਲੱਗਪਗ 400 ਤੋਂ 500 ਟਵੀਟ ਕੀਤੇ ਅਤੇ ਇਸ ਅਸਧਾਰਨ ਸਰਗਰਮੀ ਦੇ ਚੱਲਦਿਆਂ ਖਾਤੇ ਨੂੰ ਮੁਅੱਤਲ ਕਰ ਦਿੱਤਾ ਗਿਆ।’’

ਅੱਜ ਉੱਤਰ ਪ੍ਰਦੇਸ਼ ਸਰਕਾਰ ਦੇ ਅਧਿਕਾਰਤ ਟਵਿੱਟਰ ਹੈਂਡਲ ਤੋਂ ਟਵੀਟ ਕੀਤਾ ਗਿਆ, ‘‘ਮੁੱਖ ਮੰਤਰੀ ਦਫ਼ਤਰ ਦੇ ਅਧਿਕਾਰਤ ਟਵਿੱਟਰ ਖਾਤੇ ਨੂੰ 8 ਅਪਰੈਲ ਰਾਤ 12.30 ਵਜੇ ਗ਼ੈਰ-ਸਮਾਜੀ ਅਨਸਰਾਂ ਵੱਲੋਂ ਹੈਕ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਵੱਲੋਂ ਕੁਝ ਟਵੀਟ ਵੀ ਪੋਸਟ ਕੀਤੇ ਗੲੇ ਸਨ, ਜਿਨ੍ਹਾਂ ਨੂੰ ਤੁਰੰਤ ਹਟਾ ਦਿੱਤਾ ਗਿਆ ਸੀ। ਉਸ ਨੇ ਕਿਹਾ ਕਿ ਸਾਈਬਰ ਮਾਹਿਰਾਂ ਵੱਲੋਂ ਮਾਮਲੇ ਦੀ ਜਾਂਚ ਮਗਰੋਂ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਇਸੇ ਦੌਰਾਨ ਗੋਰਖਪੁਰ ਵਿੱਚ ਪੱਤਰਕਾਰਾਂ ਵੱਲੋਂ ਅਧਿਕਾਰਤ ਟਵਿੱਟਰ ਹੈਂਡਲ ਦੀ ਹੈਕਿੰਗ ਸਬੰਧੀ ਪੁੱਛੇ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ ਏਜੰਸੀਆਂ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਲਖਨਊ ਵਿੱਚ ਐੱਸਪੀ ਸਾਈਬਰ ਅਪਰਾਧ ਤ੍ਰਿਵੇਣੀ ਸਿੰਘ ਨੇ ਦੱਸਿਆ, ‘‘ਇਸ ਸਬੰਧੀ ਲਖਨਊ ਦੇ ਸਾਈਬਰ ਅਪਰਾਧ ਥਾਣੇ ਵਿੱਚ ਆਈਟੀ ਕਾਨੂੰਨ ਤਹਿਤ ਕੁਝ ਅਣਜਾਣ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।’’ ਅਧਿਕਾਰੀ ਮੁਤਾਬਕ ਇਸ ਟਵਿੱਟਰ ਖਾਤੇ ਨਾਲ 40 ਲੱਖ ਲੋਕ ਜੁੜੇ ਹੋਏ ਹਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਰੇਲਵੇ ਦੇ ਨਿੱਜੀਕਰਨ ਦਾ ਕੋਈ ਇਰਾਦਾ ਨਹੀਂ: ਅਸ਼ਵਨੀ ਵੈਸ਼ਨਵ
Next articleਸੁੱਤੀ ਪਈ ਪਤਨੀ ਤੇ ਸੱਤ ਮਹੀਨਿਆਂ ਦੀ ਧੀ ਨੂੰ ਅੱਗ ਲਾਈ