ਲਖਨਊ (ਸਮਾਜ ਵੀਕਲੀ) : ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਅੱਜ ਇਕ ਟਵੀਟ ਵਿੱਚ ਉੱਤਰ ਪ੍ਰਦੇਸ਼ ਦੀਆਂ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੇ ਲੋਕਾਂ ਨਾਲ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਉਣ ਦਾ ਵਾਅਦਾ ਕੀਤਾ ਹੈ। ਪ੍ਰਿਯੰਕਾ ਨੇ ਲੰਘੇ ਦਿਨ ਯੂਪੀ ਦੇ ਬਾਰਾਬੰਕੀ ਜ਼ਿਲ੍ਹੇ ਵਿੱਚ ‘ਪ੍ਰਤਿੱਗਿਆ ਯਾਤਰਾਵਾਂ’ ਨੂੰ ਹਰੀ ਝੰਡੀ ਦੇਣ ਮੌਕੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਤੇ 20 ਲੱਖ ਲੋਕਾਂ ਨੂੰ ਰੁਜ਼ਗਾਰ ਦੇਣ ਸਮੇਤ ਕੁੱਲ ਸੱਤ ਚੋਣ ਵਾਅਦੇ ਕੀਤੇ ਸਨ। ਉਨ੍ਹਾਂ ਕਿਹਾ ਕਿ ਅਗਾਮੀ ਚੋਣਾਂ ਵਿੱਚ ਜਿੱਤਣ ਮਗਰੋਂ ਜੇਕਰ ਕਾਂਗਰਸ ਯੂਪੀ ਵਿੱਚ ਸਰਕਾਰ ਬਣਾਉਂਦੀ ਹੈ ਤਾਂ ਇਕ ਇਕ ਵਾਅਦਾ ਪੂਰਾ ਕੀਤਾ ਜਾਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly