ਯੂਪੀ ਚੋਣਾਂ: ਯੋਗੀ ਗੋਰਖਪੁਰ ਸ਼ਹਿਰ ਤੋਂ ਅਜ਼ਮਾਉਣਗੇ ਕਿਸਮਤ

Uttar Pradesh Chief Minister Yogi Adityanath.

ਨਵੀਂ ਦਿੱਲੀ (ਸਮਾਜ ਵੀਕਲੀ):  ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਗੋਰਖਪੁਰ ਸ਼ਹਿਰ ਤੋਂ ਆਗਾਮੀ ਵਿਧਾਨ ਸਭਾ ਚੋਣਾਂ ਲੜਨਗੇ ਜਦਕਿ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਕੌਸ਼ਾਂਬੀ ਜ਼ਿਲ੍ਹੇ ਦੀ ਸਿਰਾਥੂ ਸੀਟ ਤੋਂ ਚੋਣ ਲੜਨਗੇ। ਕੇਂਦਰੀ ਮੰਤਰੀ ਅਤੇ ਉੱਤਰ ਪ੍ਰਦੇਸ਼ ਦੇ ਚੋਣ ਇੰਚਾਰਜ ਧਰਮਿੰਦਰ ਪ੍ਰਧਾਨ ਨੇ ਅੱਜ ਪਾਰਟੀ ਹੈੱਡਕੁਆਰਟਰ ‘ਤੇ ਪ੍ਰੈੱਸ ਕਾਨਫਰੰਸ ‘ਚ ਇਹ ਐਲਾਨ ਕੀਤਾ। ਯੋਗੀ ਫਿਲਹਾਲ ਵਿਧਾਨ ਪਰਿਸ਼ਦ ਦੇ ਮੈਂਬਰ ਹਨ। ਉਹ ਗੋਰਖਪੁਰ ਤੋਂ ਪੰਜ ਵਾਰ ਲੋਕ ਸਭਾ ਮੈਂਬਰ ਰਹਿ ਚੁੱਕੇ ਹਨ। ਇਸ ਦੇ ਨਾਲ ਹੀ ਪਾਰਟੀ ਨੇ ਪਹਿਲੇ ਅਤੇ ਦੂਜੇ ਪੜਾਅ ਤਹਿਤ 113 ਸੀਟਾਂ ‘ਤੇ ਹੋਣ ਵਾਲੀ ਵੋਟਿੰਗ ਦੇ ਮੱਦੇਨਜ਼ਰ 105 ਸੀਟਾਂ ਲਈ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਮਾਰੂਤੀ ਸੁਜ਼ੂਕੀ ਇੰਡੀਆ ਨੇ ਆਪਣੇ ਵਾਹਨਾਂ ਦੀਆਂ ਕੀਮਤਾਂ ’ਚ 4.3 ਫ਼ੀਸਦ ਤੱਕ ਵਾਧਾ ਕੀਤਾ
Next articleਜੈਸ਼ੰਕਰ ਵੱਲੋਂ ਜਾਪਾਨੀ ਤੇ ਨੈਦਰਜ਼ਲੈਂਡ ਦੇ ਹਮਰੁਤਬਾ ਨਾਲ ਗੱਲਬਾਤ