ਲਖਨਊ (ਸਮਾਜ ਵੀਕਲੀ): ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਨਵੇਂ ਚੁਣੇ ਗਏ ਵਿਧਾਇਕਾਂ ਦੀ ਵੀਰਵਾਰ ਨੂੰ ਇੱਥੇ ਹੋਣ ਵਾਲੀ ਬੈਠਕ ’ਚ ਯੋਗੀ ਆਦਿਤਿਆਨਾਥ ਨੂੰ ਰਸਮੀ ਤੌਰ ’ਤੇ ਵਿਧਾਇਕ ਦਲ ਦਾ ਨੇਤਾ ਚੁਣਿਆ ਜਾਵੇਗਾ। ਪਾਰਟੀ ਸੂਤਰਾਂ ਅਨੁਸਾਰ ਲੋਕ ਭਵਨ ਵਿੱਚ ਹੋਣ ਵਾਲੀ ਇਸ ਮੀਟਿੰਗ ਵਿੱਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਜਿਨ੍ਹਾਂ ਨੂੰ ਉੱਤਰ ਪ੍ਰਦੇਸ਼ ਲਈ ਨਿਗਰਾਨ ਨਾਮਜ਼ਦ ਕੀਤਾ ਗਿਆ ਹੈ, ਸਹਿ-ਨਿਗਰਾਨ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਰਘੂਬਰ ਦਾਸ ਸ਼ਾਮਲ ਹੋਣਗੇ। ਨੇਤਾ ਚੁਣੇ ਜਾਣ ਤੋਂ ਬਾਅਦ ਯੋਗੀ ਆਦਿਤਿਆਨਾਥ ਰਾਜਪਾਲ ਆਨੰਦੀਬੇਨ ਪਟੇਲ ਨੂੰ ਮਿਲਣਗੇ ਅਤੇ ਸੂਬੇ ‘ਚ ਸਰਕਾਰ ਬਣਾਉਣ ਦਾ ਆਪਣਾ ਦਾਅਵਾ ਪੇਸ਼ ਕਰਨਗੇ। ਸ਼ੁੱਕਰਵਾਰ ਨੂੰ ਗੋਮਤੀ ਨਗਰ ਦੇ ਅਟਲ ਬਿਹਾਰੀ ਵਾਜਪਾਈ ਏਕਾਨਾ ਸਟੇਡੀਅਮ ‘ਚ ਸਹੁੰ ਚੁੱਕ ਸਮਾਗਮ ਹੋਵੇਗਾ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly