ਗਾਜ਼ੀਪੁਰ (ਉੱਤਰ ਪ੍ਰਦੇਸ਼) (ਸਮਾਜ ਵੀਕਲੀ): ਸਮਾਜਵਾਦੀ ਪਾਰਟੀ ਦੇ ਕੌਮੀ ਪ੍ਰਧਾਨ ਅਖਿਲੇਸ਼ ਯਾਦਵ ਨੇ ਉੱਤਰ ਪ੍ਰਦੇਸ਼ ਵਿੱਚ ਅਮਨ-ਸ਼ਾਂਤੀ ਲਈ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸੱਤਾ ’ਚ ਤਬਦੀਲੀ ਦਾ ਦਾਅਵਾ ਕਰਦਿਆਂ ਅੱਜ ਦਾਅਵਾ ਕੀਤਾ ਕਿ ਆਗਾਮੀ ਚੋਣਾਂ ਵਿੱਚ ਪੂਰੇ ਸੂਬੇ ਵਿੱਚੋਂ ਭਾਜਪਾ ਦਾ ਸਫ਼ਾਇਆ ਹੋ ਜਾਵੇਗਾ। ਉਨ੍ਹਾਂ ਇੱਕ ਵਾਰ ਮੁੜ ਕਿਹਾ ਕਿ ਐਕਸਪ੍ਰੈੱਸਵੇਅ ਸਮਾਜਵਾਦੀ ਪਾਰਟੀ ਦੀ ਦੇਣ ਹਨ ਪਰ ਮੌਜੂਦਾ ਸਰਕਾਰ ਵਿੱਚ ਐਕਸਪ੍ਰੈੱਸਵੇਅ ਦਾ ਵਿਕਾਸ ਅੱਧਾ-ਅਧੂਰਾ ਰਿਹਾ ਹੈ।
ਉਨ੍ਹਾਂ ਦਾਅਵਾ ਕੀਤਾ ਕਿ ਸਪਾ ਸਰਕਾਰ ਨੇ ਮੰਡੀ ਸਮੇਤ ਸਾਰੀਆਂ ਸਰਕਾਰੀ ਸੁਵਿਧਾਵਾਂ ਦਾ ਢਾਂਚਾ ਤਿਆਰ ਕੀਤਾ ਸੀ ਜਿਸ ਨੂੰ ਪੂਰਾ ਨਹੀਂ ਕੀਤਾ ਜਾ ਸਕਿਆ। ਉਨ੍ਹਾਂ ਇੱਥੇ ਆਪਣੇ ਸੰਬੋਧਨ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਤਬਦੀਲੀ ਦੀ ਲਹਿਰ ਵਿਖਾਈ ਦੇ ਰਹੀ ਹੈ ਤੇ ਗਾਜ਼ੀਪੁਰ ਸਰਹੱਦ ਤੋਂ ਲੈ ਕੇ ਪੂਰੇ ਸੂਬੇ ਵਿੱਚ ਭਾਜਪਾ ਦਾ ਸਫ਼ਾਇਆ ਹੋ ਜਾਵੇਗਾ। ਸੂਬੇ ਵਿੱਚ ਅਮਨ-ਸ਼ਾਂਤੀ ਲਈ ਅਗਲੇ ਵਰ੍ਹੇ ਹੋਣ ਵਾਲੀਆਂ ਚੋਣਾਂ ਵਿੱਚ ਬਦਲਾਅ ਆ ਕੇ ਰਹੇਗਾ। ਸ੍ਰੀ ਯਾਦਵ ਨੇ ਕਿਹਾ ਕਿ ਯੋਗੀ ਸਰਕਾਰ ’ਚ ਜੋ ਹੋ ਰਿਹਾ ਹੈ, ਉਹ ਕਿਸੇ ਤੋਂ ਲੁਕਿਆ ਹੋਇਆ ਨਹੀਂ ਹੈ। ਡੀਜ਼ਲ-ਪੈਟਰੋਲ ਮਹਿੰਗਾ ਹੋ ਗਿਆ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly