ਅਡਾਨੀ ਮਾਮਲੇ ’ਤੇ ਲੋਕ ਸਭਾ ਤੇ ਰਾਜ ਸਭਾ ’ਚ ਹੰਗਾਮਾ, ਦੋਵੇਂ ਸਦਨਾਂ ਦੀ ਕਾਰਵਾਈ ਬਾਅਦ ਦੁਪਹਿਰ ਤੱਕ ਮੁਲਤਵੀ

ਨਵੀਂ ਦਿੱਲੀ (ਸਮਾਜ ਵੀਕਲੀ) : ਅਡਾਨੀ ਸਮੂਹ ਨਾਲ ਜੁੜੇ ਮਾਮਲੇ ’ਤੇ ਕਾਂਗਰਸ ਸਮੇਤ ਕਈ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਵੱਲੋਂ ਨਾਅਰੇਬਾਜ਼ੀ ਕਰਨ ਕਾਰਨ ਲੋਕ ਸਭਾ ਵਿਚਲੀ ਕਾਰਵਾਈ ਅੱਜ ਬਾਅਦ ਦੁਪਹਿਰ 2 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ। ਵਿਰੋਧੀ ਧਿਰ ਦੇ ਮੈਂਬਰ ਅਡਾਨੀ ਸਮੂਹ ਨਾਲ ਜੁੜੇ ਮਾਮਲੇ ਦੀ ਜਾਂਚ ਲਈ ਸਾਂਝੀ ਸੰਸਦੀ ਕਮੇਟੀ (ਜੇਪੀਸੀ) ਦੇ ਕਾਇਮ ਕਰਨ ਅਤੇ ਇਸ ਮੁੱਦੇ ‘ਤੇ ਸੰਸਦ ਵਿੱਚ ਚਰਚਾ ਦੀ ਮੰਗ ਕਰ ਰਹੇ ਹਨ।

ਇਸ ਦੌਰਾਨ ਇਸੇ ਮਾਮਲੇ ’ਤੇ ਵੱਖ-ਵੱਖ ਵਿਰੋਧੀ ਪਾਰਟੀਆਂ ਦੇ ਮੈਂਬਰਾਂ ਨੇ ਅੱਜ ਰਾਜ ਸਭਾ ‘ਚ ਹੰਗਾਮਾ ਕੀਤਾ ਅਤੇ ਉੱਚ ਸਦਨ ਦੀ ਕਾਰਵਾਈ ਸ਼ੁਰੂ ਹੋਣ ਤੋਂ ਕੁਝ ਦੇਰ ਬਾਅਦ ਹੀ ਬਾਅਦ ਦੁਪਹਿਰ 2.30 ਵਜੇ ਤੱਕ ਮੁਲਤਵੀ ਕਰ ਦਿੱਤਾ ਗਿਆ।

 

Previous article16 ਵਿਰੋਧੀ ਪਾਰਟੀਆਂ ਦੀ ਮੀਟਿੰਗ: ਅਡਾਨੀ ਸਮੂਹ ਖ਼ਿਲਾਫ਼ ਜਾਂਚ ਤੇ ਸੰਸਦ ’ਚ ਚਰਚਾ ਕਰਨ ਦੀ ਮੰਗ ’ਤੇ ਕਾਇਮ ਰਹਿਣ ਦਾ ਫ਼ੈਸਲਾ
Next articleਅੰਮ੍ਰਿਤਸਰ: ਬੀਐੱਸਐੱਫ ਨੇ ਪਾਕਿਸਤਾਨ ਤੋਂ ਡਰੋਨ ਨੂੰ ਗੋਲੀ ਮਾਰ ਕੇ ਸੁੱਟਿਆ, 5 ਕਿੱਲੋ ਦੇ ਕਰੀਬ ਹੈਰੋਇਨ ਬਰਾਮਦ