ਨਾਗਪੁਰ (ਸਮਾਜ ਵੀਕਲੀ): ਮਹਾਰਾਸ਼ਟਰ ਦੇ ਸਾਬਕਾ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਯੂਪੀ ਸਰਕਾਰ ਦੀ ਅਗਲੇ ਦਸ ਸਾਲਾਂ (2021-2030) ਲਈ ਬਣਾਈ ਨਵੀਂ ਆਬਾਦੀ ਪਾਲਿਸੀ ਦਾ ਸਵਾਗਤ ਕਰਦਿਆਂ ਕਿਹਾ ਕਿ ਜੇਕਰ ਲੋੜ ਪਈ ਤਾਂ ਅਜਿਹੇ ਕਾਨੂੰਨ ਨੂੰ ਪੂਰੇ ਦੇਸ਼ ਲਈ ਨੇਮਬੱਧ ਕਰਨਾ ਚਾਹੀਦਾ ਹੈ। ਭਾਜਪਾ ਆਗੂ ਨੇ ਕਿਹਾ ਕਿ ਅਜਿਹਾ ਕਾਨੂੰਨ ਉਨ੍ਹਾਂ ਸਾਰੇ ਰਾਜਾਂ ਵਿੱਚ ਹੋਣਾ ਚਾਹੀਦਾ ਹੈ, ਜਿੱਥੇ ਜ਼ਿਆਦਾ ਆਬਾਦੀ ਹੈ।
ਪੱਤਰਕਾਰਾਂ ਵੱਲੋਂ ਯੂਪੀ ਦੀ ਨਵੀਂ ਆਬਾਦੀ ਪਾਲਿਸੀ ਬਾਰੇ ਪੁੱਛੇ ਸਵਾਲਾਂ ਦਾ ਜਵਾਬ ਦਿੰਦਿਆਂ ਫੜਨਵੀਸ ਨੇ ਕਿਹਾ, ‘‘ਮੇਰਾ ਮੰਨਣਾ ਹੈ ਕਿ ਜੇ ਲੋੜ ਪਈ ਤਾਂ ਅਜਿਹੇ ਕਾਨੂੰਨ ਨੂੰ ਪੂਰੇ ਦੇਸ਼ ਲਈ ਨੇਮਬੱਧ ਕੀਤਾ ਜਾਣਾ ਚਾਹੀਦਾ ਹੈ। ਅਸੀਂ ਚੀਨ ਵਾਂਗ ਕੁਝ ਵੀ ਕਰਨ ਦੇ ਹੱਕ ਵਿੱਚ ਨਹੀਂ ਹਾਂ, ਪਰ ਨਾਲੋਂ ਨਾਲ ਸਾਨੂੰ ਆਪਣੀ ਆਬਾਦੀ ਨੂੰ ਕੰਟਰੋਲ ਕਰਨਾ ਹੋਵੇਗਾ। ਅਸੀਂ ਜਮਹੂਰੀ ਮੁਲਕ ਵਿੱਚ ਰਹਿੰਦੇ ਹਾਂ ਅਤੇ ਜੇ ਅਸੀਂ ਅਜਿਹੇ ਕਾਨੂੰਨਾਂ ਨੂੰ ਕੋਈ ਹੱਲਾਸ਼ੇਰੀ/ਲਾਭ ਦੇ ਕੇ ਲਾਗੂ ਕਰ ਕਰ ਸਕਦੇ ਹਾਂ ਤਾਂ ਯਕੀਨੀ ਤੌਰ ’ਤੇ ਇਹ ਸਾਡੀ ਆਬਾਦੀ ਨੂੰ ਕੰਟਰੋਲ ਕਰਨ ’ਚ ਸਹਾਈ ਹੋਵੇਗਾ।’
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly