ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਭਾਸ਼ਾ ਵਿਭਾਗ ਵੱਲੋਂ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਦੀ ਪੂਰਤੀ ਲਈ ਉਰਦੂ ਭਾਸ਼ਾ ਦੇ ਗਿਆਨ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਭਾਗ ਦੁਆਰਾ ਉਰਦੂ ਭਾਸ਼ਾ ਦੀ ਸਿੱਖਿਆ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਵੱਖ-ਵੱਖ ਜਿਲ੍ਹਿਆਂ ਦੇ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਉਰਦੂ ਦੀ ਸਿੱਖਿਆ ਲਈ ਉਰਦੂ ਆਮੋਜ਼ ਦਾ ਕੋਰਸ ਕਰਵਾਇਆ ਜਾਂਦਾ ਹੈ। ਇਸ ਕੋਰਸ ਲਈ ਵਿਸ਼ੇਸ਼ ਤੌਰ ਉਤੇ ਸਿੱਖਿਅਕ ਅਤੇ ਕਾਬਲ ਉਰਦੂ ਅਧਿਆਪਕਾਂ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਵਿਭਾਗ ਦੁਆਰਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ ਜਨਵਰੀ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦੇ ਇਸ ਪੂਰੇ ਕੋਰਸ ਲਈ ਵਿਭਾਗ ਵੱਲੋਂ ਕੇਵਲ ਪੰਜ ਸੌ ਰੁਪਏ ਫੀਸ ਨਿਰਧਾਰਿਤ ਕੀਤੀ ਗਈ ਹੈ। ਇਸ ਕੋਰਸ ਦੀ ਮਿਆਦ ਛੇ ਮਹੀਨੇ ਹੈ। ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਜਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਦੇ ਅਨੇਕ ਸਿਖਿਆਰਥੀਆਂ ਨੇ ਉਰਦੂ ਭਾਸ਼ਾ ਦੀ ਸਿੱਖਿਆ ਹਾਸਿਲ ਕੀਤੀ ਹੈ। ਕਲਾਸ ਦਾ ਸਮਾਂ ਸ਼ਾਮ ਪੰਜ ਵਜੇ ਤੋਂ ਛੇ ਵਜੇ ਦਾ ਹੈ ਜਿਸ ਕਾਰਨ ਕੰਮ-ਕਾਜ ਅਤੇ ਨੌਕਰੀ ਵਾਲੇ ਲੋਕ ਵੀ ਇਸ ਦਾ ਲਾਭ ਉਠਾ ਸਕਦੇ ਹਨ। ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ ਫਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਮਰਾ ਨੰਬਰ 24, ਪੁਰਾਣੀ ਬਿਲਡਿੰਗ, ਡੀ.ਸੀ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 15.1.2026 ਹੈ। ਵਧੇਰੇ ਜਾਣਕਾਰੀ ਲਈ ਫੋਨ ਨੰਬਰਾਂ 94633 58129 ਅਤੇ 82888 90179 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


