HOME ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਦੇ ਦਾਖ਼ਲੇ ਦੀ ਆਖ਼ਰੀ...

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਜੁਲਾਈ 2026 ਦੇ ਦਾਖ਼ਲੇ ਦੀ ਆਖ਼ਰੀ ਤਰੀਕ ਵਿੱਚ ਵਾਧਾ

3
ਨਵਾਂਸ਼ਹਿਰ   (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਵਿਭਾਗ ਦੁਆਰਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਰਦੂ ਕੋਰਸ ਦਾ ਅਗਲਾ  ਸ਼ੈਸ਼ਨ ਜੁਲਾਈ 2026 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ  ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦੇ ਇਸ ਕੋਰਸ ਲਈ ਟਿਊਸ਼ਨ ਫ਼ੀਸ 500 ਰੁਪਏ ਰੱਖੀ ਗਈ ਹੈ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖ਼ਲਾ ਲੈ ਸਕਦਾ ਹੈ। ਜ਼ਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਦੇ ਅਨੇਕ ਸਿਖਿਆਰਥੀਆਂ ਨੇ ਉਰਦੂ ਭਾਸ਼ਾ ਦੀ ਸਿੱਖਿਆ ਹਾਸਿਲ ਕੀਤੀ ਹੈ। ਇਸ ਕਲਾਸ ਲਈ ਵਿਭਾਗ ਵੱਲੋਂ ਯੋਗ ਅਤੇ ਕਾਬਿਲ ਉਰਦੂ ਅਧਿਆਪਕ ਦਾ ਪ੍ਰਬੰਧ ਕੀਤਾ ਗਿਆ ਹੈ। ਕਲਾਸ ਦਾ ਸਮਾਂ ਸ਼ਾਮ 5 ਵਜੇ ਤੋਂ 6 ਵਜੇ ਦਾ ਹੈ ਜਿਸ ਕਾਰਨ ਕੰਮ-ਕਾਜ ਅਤੇ ਨੌਕਰੀ ਵਾਲੇ ਲੋਕ ਵੀ ਇਸ ਦਾ ਲਾਭ ਉਠਾ ਸਕਦੇ ਹਨ।  ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖ਼ਲਾ ਫ਼ਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਮਰਾ ਨੰਬਰ 24, ਪੁਰਾਣੀ ਬਿਲਡਿੰਗ, ਡੀ.ਸੀ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫ਼ਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 22.6.2026 ਹੈ। ਵਧੇਰੇ ਜਾਣਕਾਰੀ ਲਈ ਉਰਦੂ ਅਧਿਆਪਕ ਸ. ਸਨੀ ਸਿੰਘ ਨਾਲ 94633 58129 ਅਤੇ 82888 90179 ਉਤੇ ਸੰਪਰਕ ਕੀਤਾ ਜਾ ਸਕਦਾ ਹੈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਸਬ ਸੈਂਟਰ ਕੌਲਗੜ੍ਹ ਦੇ ਅਧੀਨ ਪਿੰਡ ਸਲੱਮ ਚਣਕੋਆ ਵਿਖੇ ਐਂਟੀ ਮਲੇਰੀਆ ਮਹੀਨਾ ਮਨਾਇਆ
Next articleਲੈਮਰਿਨ ਟੈਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਵਿਖੇ 7 ਦਿਨਾਂ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਦੀ ਸ਼ੁਰੂਆਤ