HOME ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ

ਭਾਸ਼ਾ ਵਿਭਾਗ ਵੱਲੋਂ ਉਰਦੂ ਕੋਰਸ ਦਾ ਨਵਾਂ ਸੈਸ਼ਨ ਆਰੰਭ

ਨਵਾਂਸ਼ਹਿਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਪੰਜਾਬ ਸਰਕਾਰ ਦਾ ਅਦਾਰਾ ਭਾਸ਼ਾ ਵਿਭਾਗ ਪੰਜਾਬ ਜਿਥੇ ਪੰਜਾਬੀ ਭਾਸ਼ਾ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਅਨੇਕ ਤਰ੍ਹਾਂ ਦੇ ਉਪਰਾਲੇ ਕਰਦਾ ਹੈ, ਉੱਥੇ ਹੀ ਹੋਰ ਭਾਸ਼ਾਵਾਂ ਦੇ ਕਲਾਸਕੀ ਸਾਹਿਤ ਦੇ ਪੰਜਾਬੀ ਅਨੁਵਾਦ ਰਾਹੀਂ ਪੰਜਾਬੀ ਪਾਠਕਾਂ ਦੀ ਸਾਂਝ ਵਿਸ਼ਵ ਸਾਹਿਤ ਨਾਲ ਵੀ ਪਵਾਉਂਦਾ ਹੈ। ਭਾਸ਼ਾ ਵਿਭਾਗ ਦੁਆਰਾ ਪੰਜਾਬ ਵਿੱਚ ਸਾਹਿਤਿਕ ਅਤੇ ਦਫ਼ਤਰੀ ਲੋੜਾਂ ਲਈ ਉਰਦੂ ਭਾਸ਼ਾ ਦੇ ਗਿਆਨ ਦੇ ਮਹੱਤਵ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ ਭਾਸ਼ਾ ਦਫ਼ਤਰਾਂ ਵਿੱਚ ਉਰਦੂ ਦੀ ਸਿੱਖਿਆ ਦਾ ਪ੍ਰਬੰਧ ਕੀਤਾ ਗਿਆ ਹੈ। ਵਿਭਾਗ ਦੁਆਰਾ ਉਰਦੂ ਸਿੱਖਣ ਦੇ ਚਾਹਵਾਨ ਵਿਅਕਤੀਆਂ ਲਈ ਸ਼ਹੀਦ ਭਗਤ ਸਿੰਘ ਨਗਰ ਵਿਖੇ ਉਰਦੂ ਕੋਰਸ ਦਾ ਅਗਲਾ ਸ਼ੈਸ਼ਨ ਜੁਲਾਈ 2025 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ। ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਸੰਦੀਪ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਰਦੂ ਦੇ ਇਸ ਕੋਰਸ ਲਈ ਕੋਈ ਟਿਊਸ਼ਨ ਫੀਸ ਨਹੀਂ ਲਈ ਜਾਂਦੀ। ਇਸ ਕੋਰਸ ਦੀ ਮਿਆਦ 6 ਮਹੀਨੇ ਹੈ। ਕਿਸੇ ਵੀ ਉਮਰ ਵਰਗ ਦਾ ਵਿਅਕਤੀ ਇਸ ਕੋਰਸ ਵਿੱਚ ਦਾਖਲਾ ਲੈ ਸਕਦਾ ਹੈ। ਜਿਕਰਯੋਗ ਹੈ ਕਿ ਪਿਛਲੇ ਸਮੇਂ ਦੌਰਾਨ ਕੇਂਦਰ ਦੇ ਅਨੇਕ ਸਿਖਿਆਰਥੀਆਂ ਨੇ ਉਰਦੂ ਭਾਸ਼ਾ ਦੀ ਸਿੱਖਿਆ ਹਾਸਿਲ ਕੀਤੀ ਹੈ। ਇਸ ਕਲਾਸ ਲਈ ਵਿਭਾਗ ਵੱਲੋਂ ਕਾਬਿਲ ਉਰਦੂ ਅਧਿਆਪਕ ਦਾ ਪ੍ਰਬੰਧ ਕੀਤਾ ਗਿਆ ਹੈ। ਕਲਾਸ ਦਾ ਸਮਾਂ ਸ਼ਾਮ ਪੰਜ ਵਜੇ ਤੋਂ ਛੇ ਵਜੇ ਦਾ ਹੈ ਜਿਸ ਕਾਰਨ ਕੰਮ-ਕਾਜ ਅਤੇ ਨੌਕਰੀ ਵਾਲੇ ਲੋਕ ਵੀ ਇਸ ਦਾ ਲਾਭ ਉਠਾ ਸਕਦੇ ਹਨ। ਉਰਦੂ ਸਿੱਖਣ ਦੇ ਚਾਹਵਾਨ ਇਸ ਕੋਰਸ ਲਈ ਦਾਖਲਾ ਫਾਰਮ ਦਫ਼ਤਰ, ਜ਼ਿਲ੍ਹਾ ਭਾਸ਼ਾ ਅਫ਼ਸਰ, ਕਮਰਾ ਨੰਬਰ 24, ਪੁਰਾਣੀ ਬਿਲਡਿੰਗ, ਡੀ.ਸੀ ਦਫ਼ਤਰ, ਸ਼ਹੀਦ ਭਗਤ ਸਿੰਘ ਨਗਰ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਮੁਫ਼ਤ ਪ੍ਰਾਪਤ ਕਰ ਸਕਦੇ ਹਨ। ਫਾਰਮ ਜਮਾਂ ਕਰਵਾਉਣ ਦੀ ਆਖਰੀ ਮਿਤੀ 15.7.2025 ਹੈ। ਹੋਰ ਜਾਣਕਾਰੀ ਲਈ ਫੋਨ ਨੰਬਰ 94633 58129 ਅਤੇ 82888 90179 ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਸੀਨੀਅਰ ਸੈਕਡਰੀ ਸਕੂਲ ਮੱਲੂਪੋਤਾ ਵਿੱਚ ਸਕੂਲ ਵਿੱਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀ 84,300 ਰੁਪਏ ਦੀ ਰਾਸ਼ੀ ਨਾਲ ਸਨਮਾਨਿਤ
Next articleਬੱਚਿਆਂ ਨੂੰ ਦਸਤ ਤੋਂ ਬਚਾਉਣ ਲਈ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ – ਡਾ ਸੀਮਾਂ ਗਰਗ