HOME ਉਰਮਿਲਾ ਦੇਵੀ ਕਾਲਜ ਆਫ਼ ਆਯੂਰਵੇਦਾ ਸਾਇੰਸਜ਼ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ-ਕਾਨੂੰਨੀ...

ਉਰਮਿਲਾ ਦੇਵੀ ਕਾਲਜ ਆਫ਼ ਆਯੂਰਵੇਦਾ ਸਾਇੰਸਜ਼ ਵਿੱਚ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੋਧੀ ਦਿਵਸ ਮਨਾਇਆ ਗਿਆ

2

ਹੁਸ਼ਿਆਰਪੁਰ   (ਸਮਾਜ ਵੀਕਲੀ)   (ਸਤਨਾਮ ਸਿੰਘ ਸਹੂੰਗੜਾ) ਅੰਤਰਰਾਸ਼ਟਰੀ ਨਸ਼ਾ ਵਿਰੋਧੀ ਅਤੇ ਗੈਰ-ਕਾਨੂੰਨੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੋਧੀ ਦਿਵਸ ਦੇ ਮੌਕੇ ‘ਤੇ ਸ੍ਰੀਮਤੀ ਉਰਮਿਲਾ ਦੇਵੀ ਆਯੁਰਵੇਦਿਕ ਕਾਲਜ ਆਫ ਮੈਡੀਕਲ ਸਾਇੰਸ ਐਂਡ ਹਸਪਤਾਲ, ਹੁਸ਼ਿਆਰਪੁਰ ਵਿਖੇ ਜ਼ਿਲਾ ਪੱਧਰੀ ਜਾਗਰੂਕਤਾ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿੱਚ ਸਿਵਲ ਸਰਜਨ ਹੁਸ਼ਿਆਰਪੁਰ ਡਾ. ਮਨਦੀਪ ਕਮਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਹ ਸਮਾਗਮ ਕਾਲਜ ਦੇ ਪ੍ਰਿੰਸੀਪਲ ਡਾ. ਮਰੀਦੂ ਸ਼ਰਮਾ ਦੀ ਰਹਿਨੁਮਾਈ ਅਤੇ ਦਿਸ਼ਾ-ਨਿਰਦੇਸ਼ ਹੇਠ ਆਯੋਜਿਤ ਕੀਤਾ ਗਿਆ, ਜਦਕਿ ਸਮਾਗਮ ਦਾ ਸੰਚਾਲਨ ਅਤੇ ਸਮੁੱਚਾ ਪ੍ਰਬੰਧ ਡਾ. ਮਨੂ ਵਰਮਾ, ਐਸੋਸੀਏਟ ਪ੍ਰੋਫੈਸਰ ਵੱਲੋਂ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਡਾ. ਮਨਦੀਪ ਕਮਲ ਨੇ ਕਿਹਾ ਕਿ ਨਸ਼ਾ ਨਾ ਸਿਰਫ਼ ਇੱਕ ਵਿਅਕਤੀ ਦੀ ਸਰੀਰਕ ਅਤੇ ਮਾਨਸਿਕ ਸਿਹਤ ਨੂੰ ਪ੍ਰਭਾਵਿਤ ਕਰਦਾ ਹੈ, ਸਗੋਂ ਪਰਿਵਾਰ ਅਤੇ ਸਮਾਜ ਦੀ ਤਰੱਕੀ ਵਿੱਚ ਵੀ ਵੱਡੀ ਰੁਕਾਵਟ ਬਣਦਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿੱਖਿਆ, ਖੇਡਾਂ ਅਤੇ ਹੋਰ ਰਚਨਾਤਮਕ ਗਤੀਵਿਧੀਆਂ ਨਾਲ ਜੁੜਨਾ ਚਾਹੀਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਆਪਣੀ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ। ਇਸ ਮੌਕੇ ਡਾ. ਜਸਲੀਨ ਕੌਰ ਮੈਡੀਕਲ ਅਫ਼ਸਰ ਇੰਚ ਜਿਲਾ ਡਰੱਗ ਡੀ ਅਡਿਕਸ਼ਨ ਐਂਡ ਰੀਹੈਬਿਲੀਟੇਸ਼ਨ ਸੈਂਟਰ ਹੁਸ਼ਿਆਰਪੁਰ ਨੇ ਨਸ਼ੀਲੇ ਪਦਾਰਥਾਂ ਦੀਆਂ ਵੱਖ-ਵੱਖ ਕਿਸਮਾਂ, ਨਸ਼ੇ ਦੀ ਲਤ ਦੇ ਕਾਰਨਾਂ, ਇਸ ਦੇ ਸਰੀਰਕ, ਮਾਨਸਿਕ ਅਤੇ ਸਮਾਜਿਕ ਮਾੜੇ ਪ੍ਰਭਾਵਾਂ, ਬਚਾਅ ਦੇ ਉਪਾਵਾਂ ਅਤੇ ਸਮੇਂ ਸਿਰ ਇਲਾਜ ਅਤੇ ਕਾਊਂਸਲਿੰਗ ਦੀ ਮਹੱਤਤਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਫੈਲਾਉਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਵਿਦਿਆਰਥੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਅਤੇ ਉਨ੍ਹਾਂ ਤੋਂ ਬਚਾਅ ਸਬੰਧੀ ਇੱਕ ਪ੍ਰਭਾਵਸ਼ਾਲੀ ਜਾਗਰੂਕਤਾ ਵੀਡੀਓ ਪੇਸ਼ ਕੀਤੀ ਗਈ, ਜਿਸ ਨੂੰ ਹਾਜ਼ਰ ਸਾਰਿਆਂ ਵੱਲੋਂ ਸਰਾਹਿਆ ਗਿਆ। ਇਸ ਤੋਂ ਇਲਾਵਾ ਨਸ਼ਾ ਵਿਰੋਧੀ ਵਿਸ਼ੇ ‘ਤੇ ਪੋਸਟਰ ਮੇਕਿੰਗ ਮੁਕਾਬਲਾ ਵੀ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਮੁਕਾਬਲੇ ਵਿੱਚ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਮੁੱਖ ਮਹਿਮਾਨ ਡਾ. ਮਨਦੀਪ ਕਮਲ ਵੱਲੋਂ ਸਨਮਾਨਿਤ ਕੀਤਾ ਗਿਆ। ਸਮਾਗਮ ਦੇ ਅੰਤ ਵਿੱਚ ਸਾਰੇ ਵਿਦਿਆਰਥੀਆਂ ਅਤੇ ਸਟਾਫ਼ ਨੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਲਈ ਮਿਲ ਕੇ ਕੰਮ ਕਰਨ ਅਤੇ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਦਾ ਸੰਕਲਪ ਲਿਆ। ਇਸ ਮੌਕੇ ਰਵਿੰਦਰ ਜੱਸਲ ਡਿਪਟੀ ਮਾਸ ਮੀਡੀਆ ਅਫ਼ਸਰ, ਬਲਵੀਰ ਕੌਰ ਡਿਪਟੀ ਮਾਸ ਮੀਡੀਆ ਅਫਸਰ, ਰੋਹਿਤ ਸ਼ਰਮਾ ਬਲਾਕ ਐਜੂਕੇਟਰ, ਅਮਨਦੀਪ ਬਲਾਕ ਐਜੂਕੇਟਰ,ਪ੍ਰਸ਼ਾਂਤ ਆਦੀਆ ਕੌਂਸਲਰ, ਅਮਨਦੀਪ ਤਿਵਾਰੀ, ਆਦੀ ਹਾਜਰ ਸਨ।

ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleਸਤਿਗੁਰੂ ਕਬੀਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਇਆਲੀ ਕਲਾਂ
Next articleਨੌਜਵਾਨ ਵਰਗ ਸਮਾਜ ਸੇਵਾ ‘ਤੇ ਮਨੁੱਖੀ ਕਦਰਾਂ ਕੀਮਤਾਂ ਦੀ ਰਾਖੀ ਲਈ ਵੱਡਮੁੱਲਾ ਯੋਗਦਾਨ ਪਾ ਸਕਦਾ ਹੈ -ਪ੍ਰੋਫੈਸਰ ਸੁਨੇਤ