ਅਮਰੀਕਾ ਨੇ ਸਾਂ ਫਰਾਂਸਿਸਕੋ ’ਚ ਭਾਰਤੀ ਕੌਂਸਲਖਾਨੇ ’ਤੇ ਖ਼ਾਲਿਸਤਾਨੀ ਸਮਰਥਕਾਂ ਦੇ ਹਮਲੇ ਦੀ ਨਿੰਦਾ ਕੀਤੀ

ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕਾ ਨੇ ਸਾਂ ਫਰਾਂਸਿਸਕੋ ਸਥਿਤ ਭਾਰਤੀ ਕੌਂਸਲਖਾਨੇ ’ਤੇ ਕੁਝ ਖਾਲਿਸਤਾਨ ਪੱਖੀਆਂ ਵੱਲੋਂ ਕੀਤੇ ਹਮਲੇ ਦੀ ਸਖ਼ਤ ਨਿੰਦਾ ਕਰਦੇ ਹੋਏ ਇਸ ਨੂੰ ਪੂਰੀ ਤਰ੍ਹਾਂ ਅਸਵੀਕਾਰਨਯੋਗ ਦੱਸਿਆ ਹੈ। ਖਾਲਿਸਤਾਨ ਸਮਰਥਕ ਪ੍ਰਦਰਸ਼ਨਕਾਰੀਆਂ ਦੇ ਸਮੂਹ ਨੇ ਐਤਵਾਰ ਨੂੰ ਸਾਂ ਫਰਾਂਸਿਸਕੋ ਵਿੱਚ ਭਾਰਤੀ ਕੌਂਸਲਖਾਨੇ ‘ਤੇ ਹਮਲਾ ਕੀਤਾ ਅਤੇ ਭੰਨਤੋੜ ਕੀਤੀ। ਖਾਲਿਸਤਾਨ ਪੱਖੀ ਨਾਅਰੇ ਲਗਾਉਂਦੇ ਹੋਏ ਪ੍ਰਦਰਸ਼ਨਕਾਰੀਆਂ ਨੇ ਪੁਲੀਸ ਵੱਲੋਂ ਲਗਾਏ ਬੈਰੀਕੇਡ ਨੂੰ ਤੋੜ ਦਿੱਤਾ ਅਤੇ ਕੌਂਸਲਖਾਨਾ ਕੰਪਲੈਕਸ ਦੇ ਅੰਦਰ ਦੋ ਖਾਲਿਸਤਾਨੀ ਝੰਡੇ ਲਗਾ ਦਿੱਤੇ। ਹਾਲਾਂਕਿ ਕੌਂਸਲਖਾਨੇ ਦੇ ਕਰਮਚਾਰੀਆਂ ਨੇ ਜਲਦੀ ਹੀ ਉਨ੍ਹਾਂ ਝੰਡਿਆਂ ਨੂੰ ਹਟਾ ਦਿੱਤਾ। ਇਸ ਤੋਂ ਬਾਅਦ ਪ੍ਰਦਰਸ਼ਨਕਾਰੀਆਂ ਦਾ ਸਮੂਹ ਕੌਂਸਲਖਾਨਾ ਕੰਪਲੈਕਸ ਵਿੱਚ ਦਾਖਲ ਹੋ ਗਿਆ ਅਤੇ ਦਰਵਾਜ਼ੇ ਅਤੇ ਖਿੜਕੀਆਂ ਤੋੜ ਦਿੱਤੀਆਂ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਵਿਦੇਸ਼ੀ ਤਾਕਤਾਂ ਦੇ ਹੱਥੇ ਚੜ੍ਹ ਕੇ ਪੰਜਾਬ ਦਾ ਮਾਹੌਲ ਵਿਗਾੜਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਮਾਨ
Next article3rd ODI: Adam Zampa, Ashton Agar help Australia beat India by 21 runs, take series 2-1