ਅਮਰੀਕੀ ਸਫਾਰਤਖਾਨੇ ਦੇ ਅਧਿਕਾਰੀ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ (ਸਮਾਜ ਵੀਕਲੀ):  ਅਮਰੀਕੀ ਸਫਾਰਤਖਾਨੇ ਦੇ ਉਤਰੀ ਭਾਰਤ ਦੇ ਡਾਇਰੈਕਟਰ ਮਾਈਕਲ ਰੋਸੇਨਥਲ ਅਤੇ ਡਿਪਲੋਮੈਸੀ ਅਧਿਕਾਰੀ ਕੈਥਰੀਨ ਫਿਸ਼ਰ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਨ੍ਹਾਂ ਅਮਰੀਕੀ ਅਧਿਕਾਰੀਆਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਵੀ ਕੀਤਾ ਗਿਆ। ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮਾਈਕਲ ਨੇ ਕਿਹਾ ਕਿ ਇਸ ਪਵਿੱਤਰ ਅਸਥਾਨ ’ਤੇ ਆ ਕੇ ਉਨ੍ਹਾਂ ਨੂੰ ਰੂਹਾਨੀ ਸਕੂਨ ਮਿਲਿਆ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਮ ਸਿੰਘ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਤੇ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ ਤੇ ਧਾਰਮਿਕ ਪੁਸਤਕਾਂ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ, ਇੰਚਾਰਜ ਸ਼ਾਹਬਾਜ਼ ਸਿੰਘ ਹਾਜ਼ਰ ਸਨ।

 

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਦੇਸ਼ ਦੇ ਅੰਦਰੂਨੀ ਮਾਮਲਿਆਂ ’ਚ ਦਖ਼ਲਅੰਦਾਜ਼ੀ ਕਾਰਨ ਪਾਕਿ ਵੱਲੋਂ ਅਮਰੀਕੀ ਸਫ਼ਾਰਤੀ ਅਧਿਕਾਰੀ ਤਲਬ
Next articleਸ੍ਰੀਲੰਕਾ ’ਚ ਆਰਥਿਕ ਸੰਕਟ: ਰਾਸ਼ਟਰਪਤੀ ਦਾ ਘਰ ਘੇਰਿਆ, ਪੁਲੀਸ ਤੇ ਲੋਕਾਂ ’ਚ ਝੜਪਾਂ