ਅਫ਼ਗਾਨਿਸਤਾਨ ’ਚ ਅਮਰੀਕੀ ਫ਼ੌਜੀ ਮਿਸ਼ਨ ਅਗਲੇ ਮਹੀਨੇ ਸਮਾਪਤ ਹੋਵੇਗਾ: ਬਾਇਡਨ

ਵਾਸ਼ਿੰਗਟਨ,(ਸਮਾਜ ਵੀਕਲੀ) : ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗਾਨਿਸਤਾਨ ’ਚ ਅਮਰੀਕਾ ਦਾ ਫ਼ੌਜੀ ਮਿਸ਼ਨ 31 ਅਗਸਤ ਨੂੰ ਖ਼ਤਮ ਹੋ ਜਾਵੇਗਾ। ਅਮਰੀਕਾ ਦੀ ਸਭ ਤੋਂ ਲੰਬੀ ਜੰਗ ’ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਸੱਦਣ ਦੇ ਆਪਣੇ ਫ਼ੈਸਲੇ ਦਾ ਬਚਾਅ ਕਰਦਿਆਂ ਬਾਇਡਨ ਨੇ ਕਿਹਾ ਕਿ ਭਾਵੇਂ ਅਮਰੀਕਾ ਦੇ ਜਿੰਨੇ ਮਰਜ਼ੀ ਫੌਜੀ ਅਫ਼ਗਾਨਿਸਤਾਨ ਵਿੱਚ ਰਹਿਣ ਪਰ ਉਥੋਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕੱਢਿਆ ਜਾ ਸਕਦਾ। ਬਾਇਡਨ ਨੇ ਅੱਜ ਕੌਮੀ ਸੁਰੱਖਿਆ ਦਲ ਨਾਲ ਮੀਟਿੰਗ ਦੌਰਾਨ ਅਫ਼ਗਾਨਿਸਤਾਨ ਬਾਰੇ ਆਪਣੇ ਮੁੱਖ ਨੀਤੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਅਮਰੀਕਾ ਨੇ ਦੇਸ਼ ’ਚ ਆਪਣੇ ਟੀਚੇ ਪੂਰੇ ਕਰ ਲਏ ਹਨ ਅਤੇ ਫੌਜਾਂ ਦੀ ਵਾਪਸੀ ਲਈ ਇਹ ਸਹੀ ਸਮਾਂ ਹੈ।

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous article15 ਯੂਰਪੀਅਨ ਦੇਸ਼ਾਂ ਵੱਲੋਂ ਕੋਵੀਸ਼ੀਲਡ ਨੂੰ ਮਾਨਤਾ
Next articleਸਵੀਡਨ ’ਚ ਜਹਾਜ਼ ਦੇ ਹਾਦਸਾਗ੍ਰਸਤ ਹੋਣ ਕਾਰਨ 9 ਦੀ ਮੌਤ