ਅਮਰੀਕੀ ਫ਼ੌਜੀ ਅਧਿਕਾਰੀ ਨੇ ਚੀਨੀ ਹਮਰੁਤਬਾ ਨਾਲ ਗੱਲਬਾਤ ਨੂੰ ਜਾਇਜ਼ ਠਹਿਰਾਇਆ

US Flag.

ਵਾਸ਼ਿੰਗਟਨ  (ਸਮਾਜ ਵੀਕਲੀ):  ਅਮਰੀਕਾ ਦੇ ਸੀਨੀਅਰ ਫ਼ੌਜੀ ਅਧਿਕਾਰੀ ਮਾਰਕ ਮਿਲੀ ਨੇ ਡੋਨਲਡ ਟਰੰਪ ਦੇ ਕਾਰਜਕਾਲ ਦੇ ਆਖਰੀ ਮਹੀਨਿਆਂ ’ਚ ਆਪਣੇ ਚੀਨੀ ਹਮਰੁਤਬਾ ਨਾਲ ਫੋਨ ’ਤੇ ਗੱਲਬਾਤ ਕਰਨ ਦਾ ਬਚਾਅ ਕਰਦਿਆਂ ਕਿਹਾ ਹੈ ਕਿ ਇਹ ਚੀਨੀ ਫ਼ੌਜ ਨੂੰ ਭਰੋਸਾ ਦੇਣ ਲਈ ਕੀਤੀ ਗਈ ਸੀ ਤਾਂ ਜੋ ਰਣਨੀਤਕ ਸਥਿਰਤਾ ਕਾਇਮ ਰੱਖੀ ਜਾ ਸਕੇ। ਕੁਝ ਸੰਸਦ ਮੈਂਬਰਾਂ ਨੇ ਦੋਸ਼ ਲਾਇਆ ਹੈ ਕਿ ਜਨਰਲ ਮਾਰਕ ਮਿਲੀ ਨੇ ਆਪਣੇ ਅਧਿਕਾਰਾਂ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਰਾਸ਼ਟਰਪਤੀ ਜੋਅ ਬਾਇਡਨ ਨੂੰ ਬੇਨਤੀ ਕੀਤੀ ਹੈ ਕਿ ਉਸ ਨੂੰ ਅਹੁਦੇ ਤੋਂ ਹਟਾਇਆ ਜਾਵੇ। ਉਂਜ ਰਾਸ਼ਟਰਪਤੀ ਨੇ ਸੰਕੇਤ ਦਿੱਤਾ ਹੈ ਕਿ ਜਨਰਲ ਮਿਲੀ ’ਤੇ ਉਨ੍ਹਾਂ ਨੂੰ ਪੂਰਾ ਭਰੋਸਾ ਹੈ। ਮਿਲੀ ਦੇ ਤਰਜਮਾਨ ਕਰਨਲ ਡੇਵ ਬਟਲਰ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਸਲਾਹਕਾਰ ਹੋਣ ਦੇ ਨਾਤੇ ਇਹ ਫੋਨ ਕੀਤਾ ਸੀ।

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਗੈਸਾਂ ਦੀ ਨਿਕਾਸੀ ਘਟਾਈ ਜਾਵੇ: ਅੰਤੋਨੀਓ ਗੁਟੇਰੇਜ਼
Next articleਸੰਯੁਕਤ ਰਾਸ਼ਟਰ ਦੂਤ ਵੱਲੋਂ ਤਾਲਿਬਾਨ ਸਰਕਾਰ ਦੇ ਗ੍ਰਹਿ ਮੰਤਰੀ ਨਾਲ ਮੁਲਾਕਾਤ