ਵਾਸ਼ਿੰਗਟਨ ਡੀਸੀ— ਅਮਰੀਕਾ ਦੀ ਰਾਜਧਾਨੀ ਵਾਸ਼ਿੰਗਟਨ ਡੀਸੀ ਦੇ ਰੀਗਨ ਨੈਸ਼ਨਲ ਏਅਰਪੋਰਟ ਨੇੜੇ ਅਮਰੀਕੀ ਏਅਰਲਾਈਨਜ਼ ਦਾ ਜਹਾਜ਼ ਅਮਰੀਕੀ ਫੌਜ ਦੇ ਹੈਲੀਕਾਪਟਰ ਨਾਲ ਟਕਰਾ ਗਿਆ। ਹਾਦਸੇ ਤੋਂ ਬਾਅਦ ਯਾਤਰੀਆਂ ਨਾਲ ਭਰਿਆ ਜਹਾਜ਼ ਅਤੇ ਹੈਲੀਕਾਪਟਰ ਪੋਟੋਮੈਕ ਨਦੀ ਵਿੱਚ ਡਿੱਗ ਗਏ। ਨਦੀ ‘ਚੋਂ 19 ਲਾਸ਼ਾਂ ਕੱਢੀਆਂ ਗਈਆਂ ਹਨ। ਖੋਜ ਅਤੇ ਬਚਾਅ ਕਾਰਜ ਜਾਰੀ ਹੈ। ਹਾਦਸੇ ਤੋਂ ਬਾਅਦ ਰੀਗਨ ਨੈਸ਼ਨਲ ਏਅਰਪੋਰਟ ‘ਤੇ ਸਾਰੀਆਂ ਉਡਾਣਾਂ ਨੂੰ ਅਸਥਾਈ ਤੌਰ ‘ਤੇ ਰੋਕ ਦਿੱਤਾ ਗਿਆ ਹੈ।
ਇਹ ਜਹਾਜ਼ ਅਮਰੀਕੀ ਸ਼ਹਿਰ ਕੰਸਾਸ ਸਿਟੀ ਤੋਂ ਵਾਸ਼ਿੰਗਟਨ ਆ ਰਿਹਾ ਸੀ। ਇਹ ਕੈਨੇਡੀਅਨ ਏਅਰ ਦਾ ਜਹਾਜ਼ ਸੀ। ਅਮਰੀਕੀ ਫੌਜ ਦਾ ਹੈਲੀਕਾਪਟਰ ਬਲੈਕਹਾਕ (H-60) ਸੀ। ਜਹਾਜ਼ ਹਾਦਸੇ ਤੋਂ ਬਾਅਦ ਪੋਟੋਮੈਕ ਨਦੀ ਵਿੱਚ ਖੋਜ ਅਤੇ ਬਚਾਅ ਕਾਰਜ ਜਾਰੀ ਹਨ।
ਸੋਸ਼ਲ ਮੀਡੀਆ ‘ਤੇ ਵੀਡੀਓ ‘ਚ ਦਿਖਾਇਆ ਗਿਆ ਹੈ ਕਿ ਕਿਵੇਂ ਰੀਗਨ ਏਅਰਪੋਰਟ ‘ਤੇ ਲੈਂਡਿੰਗ ਦੌਰਾਨ ਜਹਾਜ਼ ਨੇ ਹੈਲੀਕਾਪਟਰ ਨੂੰ ਟੱਕਰ ਮਾਰ ਦਿੱਤੀ। ਇਸ ਦੌਰਾਨ ਘਟਨਾ ਤੋਂ ਬਾਅਦ ਸਾਰੀਆਂ ਉਡਾਣਾਂ ਨੂੰ ਰੋਕ ਦਿੱਤਾ ਗਿਆ। ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਟੱਕਰ ਤੋਂ ਬਾਅਦ ਜਹਾਜ਼ ਅੱਗ ਦਾ ਗੋਲਾ ਬਣ ਗਿਆ। ਅਸਮਾਨ ਵਿੱਚ ਚੰਗਿਆੜੀਆਂ ਫੁੱਟਦੀਆਂ ਹਨ।
ਅਮਰੀਕਾ ਦੇ ਉਪ ਰਾਸ਼ਟਰਪਤੀ ਜੇਡੀ ਵੈਨਸ ਨੇ ਇਸ ਘਟਨਾ ਨੂੰ ਲੈ ਕੇ ਟਵਿਟਰ ‘ਤੇ ਪੋਸਟ ਕੀਤਾ ਹੈ, ਉਨ੍ਹਾਂ ਨੇ ਕਿਹਾ, ‘ਅਸੀਂ ਸਥਿਤੀ ‘ਤੇ ਨਜ਼ਰ ਰੱਖ ਰਹੇ ਹਾਂ, ਫਿਲਹਾਲ ਬਿਹਤਰ ਦੀ ਉਮੀਦ ਹੈ।’
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly