ਮੁੰਬਈ ਹਮਲੇ ਦੇ ਮਾਸਟਰਮਾਈਂਡ ਤਹੱਵੁਰ ਰਾਣਾ ਨੂੰ ਅਮਰੀਕਾ ਭਾਰਤ ਹਵਾਲੇ ਕਰੇਗਾ, 

ਨਵੀਂ ਦਿੱਲੀ — ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਵੀਰਵਾਰ ਨੂੰ 2008 ਦੇ ਮੁੰਬਈ ਅੱਤਵਾਦੀ ਹਮਲੇ ਦੇ ਦੋਸ਼ੀ ਤਹੱਵੁਰ ਰਾਣਾ ਦੀ ਭਾਰਤ ਸਪੁਰਦਗੀ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਰਾਣਾ ਨੂੰ ਭਾਰਤ ਵਿੱਚ ਇਨਸਾਫ਼ ਦਾ ਸਾਹਮਣਾ ਕਰਨਾ ਪਵੇਗਾ। ਇਹ ਐਲਾਨ ਰਾਸ਼ਟਰਪਤੀ ਟਰੰਪ ਨੇ ਵ੍ਹਾਈਟ ਹਾਊਸ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਸਾਂਝੀ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਟਰੰਪ ਨੇ ਕਿਹਾ, ਮੈਨੂੰ ਇਹ ਐਲਾਨ ਕਰਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਮੇਰੇ ਪ੍ਰਸ਼ਾਸਨ ਨੇ 2008 ਦੇ ਮੁੰਬਈ ਅੱਤਵਾਦੀ ਹਮਲਿਆਂ ਦੇ ਦੋਸ਼ੀ, ਦੁਨੀਆ ਦੇ ਸਭ ਤੋਂ ਖਤਰਨਾਕ ਅਪਰਾਧੀਆਂ ਵਿੱਚੋਂ ਇੱਕ ਤਹੱਵੁਰ ਰਾਣਾ ਨੂੰ ਭਾਰਤ ਵਿੱਚ ਨਿਆਂ ਦਾ ਸਾਹਮਣਾ ਕਰਨ ਲਈ ਸਪੁਰਦਗੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਉਹ ਹੁਣ ਭਾਰਤ ਵਾਪਸ ਜਾ ਰਿਹਾ ਹੈ, ਜਿੱਥੇ ਉਸ ਨੂੰ ਇਨਸਾਫ਼ ਮਿਲੇਗਾ।
ਭਾਰਤ ਸਰਕਾਰ ਲੰਬੇ ਸਮੇਂ ਤੋਂ ਰਾਣਾ ਦੀ ਹਵਾਲਗੀ ਦੀ ਮੰਗ ਕਰ ਰਹੀ ਸੀ। ਇਸ ਸਮੇਂ ਰਾਣਾ ਲਾਸ ਏਂਜਲਸ ਦੀ ਜੇਲ੍ਹ ਵਿੱਚ ਬੰਦ ਹੈ। ਉਹ ਕੈਨੇਡੀਅਨ ਨਾਗਰਿਕ ਅਤੇ ਪਾਕਿਸਤਾਨੀ ਮੂਲ ਦਾ ਹੈ। ਰਾਣਾ ਦਾ ਸਬੰਧ ਪਾਕਿਸਤਾਨੀ-ਅਮਰੀਕੀ ਅੱਤਵਾਦੀ ਡੇਵਿਡ ਕੋਲਮੈਨ ਹੈਡਲੀ ਨਾਲ ਹੈ, ਜੋ 26/11 ਹਮਲੇ ਦੇ ਮੁੱਖ ਦੋਸ਼ੀ ਸੀ। ਰਾਣਾ ‘ਤੇ ਲਸ਼ਕਰ-ਏ-ਤੋਇਬਾ (LeT) ਅੱਤਵਾਦੀ ਸੰਗਠਨ ਦੇ ਹਮਲੇ ਨੂੰ ਅੰਜਾਮ ਦੇਣ ‘ਚ ਪਾਕਿਸਤਾਨ ‘ਚ ਮੌਜੂਦ ਹੈਡਲੀ ਅਤੇ ਹੋਰ ਅੱਤਵਾਦੀਆਂ ਦੀ ਮਦਦ ਕਰਨ ਦਾ ਦੋਸ਼ ਹੈ।
ਟਰੰਪ ਨੇ ਅੱਗੇ ਕਿਹਾ ਕਿ ਭਾਰਤ ਅਤੇ ਅਮਰੀਕਾ ਮਿਲ ਕੇ ਦੁਨੀਆ ਭਰ ਵਿੱਚ ਕੱਟੜਪੰਥੀ ਇਸਲਾਮਿਕ ਅੱਤਵਾਦ ਦੇ ਖਤਰੇ ਦਾ ਮੁਕਾਬਲਾ ਕਰਨਗੇ ਜਿਵੇਂ ਪਹਿਲਾਂ ਕਦੇ ਨਹੀਂ ਹੋਇਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕੀਤਾ ਅਤੇ ਅੱਤਵਾਦ ਵਿਰੁੱਧ ਲੜਾਈ ਵਿੱਚ ਭਾਰਤ ਦੇ ਸਹਿਯੋਗ ਨੂੰ ਦੁਹਰਾਇਆ। ਮੋਦੀ ਨੇ ਕਿਹਾ, ਅਸੀਂ ਅੱਤਵਾਦ ਨਾਲ ਲੜਨ ‘ਚ ਸਹਿਯੋਗ ਕਰਾਂਗੇ। ਸਰਹੱਦ ਪਾਰ ਅੱਤਵਾਦ ਵਿਰੁੱਧ ਸਖ਼ਤ ਕਾਰਵਾਈ ਦੀ ਲੋੜ ਹੈ। ਰਾਸ਼ਟਰਪਤੀ ਟਰੰਪ ਦਾ ਧੰਨਵਾਦ ਕਰਦੇ ਹੋਏ ਮੈਂ ਕਹਿੰਦਾ ਹਾਂ ਕਿ 26/11 ਦੇ ਅੱਤਵਾਦੀ ਤਹੱਵੁਰ ਰਾਣਾ ਦੀ ਹਵਾਲਗੀ ਦਾ ਫੈਸਲਾ ਲਿਆ ਗਿਆ ਹੈ। ਸਾਡੀਆਂ ਅਦਾਲਤਾਂ ਉਸ ਨੂੰ ਇਨਸਾਫ਼ ਦੇਣਗੀਆਂ।

 

 ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

 

Previous articleਵੈਲੇਨਟਾਈਨ ਖੂਨ ਦੀ ਸਿ਼ਆਹੀ ਤੋਂ ਡਿਜੀਟਲ ਈਮੇਲਾਂ ਤੱਕ ਦਾ ਸਫ਼ਰ
Next articleਅੰਮ੍ਰਿਤਸਰ ‘ਚ 210 ਕਰੋੜ ਦੀ ਹੈਰੋਇਨ ਦੀ ਖੇਪ ਬਰਾਮਦ, ਪਾਕਿਸਤਾਨ ਤੋਂ ਡਰੋਨ ਰਾਹੀਂ ਤਸਕਰੀ ਕੀਤੀ ਗਈ; ਇੱਕ ਗ੍ਰਿਫਤਾਰ