ਵਾਸ਼ਿੰਗਟਨ (ਸਮਾਜ ਵੀਕਲੀ): ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੇ ਉੱਚ ਵਿੱਤੀ ਸਲਾਹਕਾਰ ਨੇ ਭਾਰਤ ਨੂੰ ਯੂਕਰੇਨ ’ਤੇ ਹਮਲੇ ਤੋਂ ਬਾਅਦ ਰੂਸ ਨਾਲ ਭਾਈਵਾਲੀ ਨਾ ਵਧਾਉਣ ਦੀ ਚਿਤਾਵਨੀ ਦਿੱਤੀ ਹੈ। ਵਾਈਟ ਹਾਊਸ ਕੌਮੀ ਵਿੱਤੀ ਕੌਂਸਲ ਦੇ ਡਾਇਰੈਕਟਰ ਬ੍ਰਾਇਨ ਡੀਸ ਨੇ ਪੱਤਰਕਾਰਾਂ ਨੂੰ ਕਿਹਾ, ‘ਭਾਰਤ ਸਰਕਾਰ ਨੂੰ ਸਾਡਾ ਸੁਨੇਹਾ ਹੈ ਕਿ ਰੂਸ ਨਾਲ ਹੋਰ ਡੂੰਘੇ ਕੂਟਨੀਤਕ ਸਬੰਧਾਂ ਦੇ ਨਤੀਜੇ ਅਹਿਮ ਤੇ ਦੂਰਗਾਮੀ ਹੋਣਗੇ।’ ਉਨ੍ਹਾਂ ਕਿਹਾ ਕਿ ਰੂਸ ਦੇ ਯੂਕਰੇਨ ’ਤੇ ਹਮਲੇ ਦੇ ਸੰਦਰਭ ਵਿੱਚ ਭਾਰਤ ਤੇ ਚੀਨ ਦੋਵਾਂ ਨੇ ਅਮਰੀਕਾ ਨੂੰ ਨਿਰਾਸ਼ ਕੀਤਾ ਹੈ। ਉਨ੍ਹਾਂ ਕਿਹਾ ਕਿ ਏਸ਼ੀਆ ਵਿੱਚ ਚੀਨ ਦੀ ਤਾਕਤ ਦਾ ਮੁਕਾਬਲਾ ਕਰ ਸਕਣ ਵਾਲਾ ਮੁਲਕ ਰੂਸ ਤੋਂ ਹਥਿਆਰਾਂ ਦਾ ਸਭ ਤੋਂ ਵੱਡਾ ਦਰਾਮਦਕਾਰ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly