HOME ਰੁਮਾਲ ਦੀ ਵਰਤੋਂ ਅਤੇ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਸਮਝਾਇਆ

ਰੁਮਾਲ ਦੀ ਵਰਤੋਂ ਅਤੇ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਸਮਝਾਇਆ

3
ਸ੍ਰੀ ਅਨੰਦਪੁਰ ਸਾਹਿਬ   (ਸਮਾਜ ਵੀਕਲੀ)    ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੰਭੀਰਪੁਰ ਲੋਅਰ ਦੇ ਸਟੇਟ ਐਵਾਰਡੀ ਅਧਿਆਪਕ ਮਾਸਟਰ ਸੰਜੀਵ ਧਰਮਾਣੀ ਨੇ ਸਵੇਰ ਦੀ ਸਭਾ ਦੇ ਦੌਰਾਨ ਵਿਦਿਆਰਥੀਆਂ ਨੂੰ ਰੁਮਾਲ ਦੀ ਮਹੱਤਤਾ ਅਤੇ ਵਰਤੋਂ ਬਾਰੇ ਵਿਸਤਾਰ ਨਾਲ਼ ਸਮਝਾਇਆ। ਉਹਨਾਂ ਨੇ ਸਮਝਾਉਂਦਿਆਂ ਹੋਇਆਂ ਵਿਦਿਆਰਥੀਆਂ ਨੂੰ ਦੱਸਿਆ ਕਿ ਰੁਮਾਲ ਸਾਫ – ਸਫਾਈ ਰੱਖਣ ਵਿੱਚ ਅਹਿਮ ਭੂਮਿਕਾ ਨਿਭਾਉਂਦਾ ਹੈ। ਸਾਨੂੰ ਛਿੱਕ/ਨਿੱਛ ਮਾਰਨ ਸਮੇਂ ,  ਖਾਂਸੀ ਕਰਨ ਸਮੇਂ , ਹੱਥ ਸਾਫ ਕਰਨ ਲਈ , ਗਰਮੀਆਂ ਦੇ ਦੌਰਾਨ ਪਸੀਨਾ ਆਦਿ ਸਾਫ ਕਰਨ ਦੇ ਲਈ ਰੁਮਾਲ ਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ। ਰੁਮਾਲ ਦੀ ਵਰਤੋਂ ਸਾਡੀ ਤੰਦਰੁਸਤੀ ਲਈ ਬਹੁਤ ਜ਼ਰੂਰੀ ਹੈ ਅਤੇ ਬਿਮਾਰੀਆਂ ਤੋਂ ਬਚਾਅ ਕਰਨ ਵਿੱਚ ਵੀ ਰੁਮਾਲ ਬਹੁਤ ਜਿਆਦਾ ਸਹਾਈ ਸਿੱਧ ਹੁੰਦਾ ਹੈ। ਇਸ ਲਈ ਇਸਦੀ ਵਰਤੋਂ ਜਰੂਰ ਕਰਨੀ ਚਾਹੀਦੀ ਹੈ ਅਤੇ ਹਰ ਰੋਜ਼ ਰੁਮਾਲ ਨੂੰ ਸਾਫ ਕਰਕੇ ਵਰਤਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉਹਨਾਂ ਨੇ ਵਿਦਿਆਰਥੀਆਂ ਨੂੰ ਗਰਮੀ ਤੋਂ ਆਪਣਾ ਬਚਾਅ ਕਰਨ ਦੇ ਲਈ ਵੀ ਸਮਝਾਇਆ। ਇਸ ਮੌਕੇ ਸਮੂਹ ਸਕੂਲ ਸਟਾਫ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਤਿੰਨ ਦਿਨਾਂ ਦੇ ‘ ਸੰਧੂਰ ਅਪਰੇਸ਼ਨ ‘ ਨੇ ਰਣਨੀਤਕ ਦਬਦਬਾ ਕਾਇਮ ਕੀਤਾ।
Next articleMay 15: International Day of Families