ਅਮਰੋਹਾ/ਪੀਲੀਭੀਤ (ਯੂਪੀ) (ਸਮਾਜ ਵੀਕਲੀ) : ਉੱਤਰ ਪ੍ਰਦੇਸ਼ ਦੇ ਅਮਰੋਹਾ ਜ਼ਿਲ੍ਹੇ ਦੇ ਪਿੰਡ ਬਾਵਨਖੇੜੀ ਨੇੜੇ ਹਸਨਪੁਰ ਅਤਰਸੀ ਰੋਡ ’ਤੇ ਸਾਨ੍ਹ ਨੇ ਦੋਪਹੀਆ ਵਾਹਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਫੌਜੀ ਦੀ ਮੌਤ ਹੋ ਗਈ, ਜਦੋਂ ਕਿ ਉਸਦੀ ਪਤਨੀ ਅਤੇ ਦੋ ਬੱਚੇ ਗੰਭੀਰ ਜ਼ਖਮੀ ਹੋ ਗਏ। ਸਿਪਾਹੀ ਅੰਕਿਤ ਕੁਮਾਰ (28) ਪੰਜਾਬ ਦੇ ਫਿਰੋਜ਼ਪੁਰ ਵਿੱਚ 507 ਏਐਸਸੀ ਬਟਾਲੀਅਨ ਵਿੱਚ ਤਾਇਨਾਤ ਸੀ। ਉਹ ਮੰਗਲਵਾਰ ਨੂੰ ਹੋਣ ਵਾਲੇ ਦੋਸਤ ਦੇ ਵਿਆਹ ‘ਚ ਸ਼ਾਮਲ ਹੋਣ ਲਈ ਐਤਵਾਰ ਨੂੰ ਛੁੱਟੀ ‘ਤੇ ਅਮਰੋਹਾ ਆਇਆ ਸੀ। ਸਾਨ੍ਹ ਦੇ ਸਿੰਗ ਅੰਕਿਤ ਦੇ ਢਿੱਡ ਵਿੱਚ ਵੱਜਣ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਉਸਦੀ ਪਤਨੀ ਸੋਨਮ (25) ਅਤੇ ਉਨ੍ਹਾਂ ਦੇ ਦੋ ਬੱਚਿਆਂ ਨੂੰ ਵੀ ਸੱਟਾਂ ਲੱਗੀਆਂ।
‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly