ਦੇਹਰਾਦੂਨ (ਸਮਾਜ ਵੀਕਲੀ): ਉੱਤਰਾਖੰਡ ਦੀ ਰਾਜਪਾਲ ਬੇਬੀ ਰਾਣੀ ਮੌਰਿਆ (65) ਨੇ ਅੱਜ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦੇ ਕਾਰਜਕਾਲ ਨੂੰ ਅਜੇ ਦੋ ਸਾਲ ਬਾਕੀ ਪਏ ਹਨ। ਕਿਆਸ ਜਤਾਈ ਜਾ ਰਹੀ ਹੈ ਕਿ ਉਨ੍ਹਾਂ ਨੂੰ ਸਰਗਰਮ ਸਿਆਸਤ ’ਚ ਲਿਆਂਦਾ ਜਾ ਸਕਦਾ ਹੈ। ਰਾਜ ਭਵਨ ਦੇ ਅਧਿਕਾਰੀ ਨੇ ਕਿਹਾ ਕਿ ਬੇਬੀ ਰਾਣੀ ਮੌਰਿਆ ਨੇ ਰਾਸ਼ਟਰਪਤੀ ਨੂੰ ਅਸਤੀਫ਼ਾ ਸੌਂਪ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੌਰਿਆ ਨੇ ਅਸਤੀਫ਼ੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਜ਼ਿਕਰਯੋਗ ਹੈ ਕਿ 5 ਸਤੰਬਰ ਨੂੰ ਉਨ੍ਹਾਂ ਦਿੱਲੀ ’ਚ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਸੀ। ਭਾਜਪਾ ਨਾਲ ਜੁੜੀ ਮੌਰਿਆ ਨੇ 26 ਅਗਸਤ, 2018 ’ਚ ਉੱਤਰਾਖੰਡ ਦੇ ਰਾਜਪਾਲ ਵਜੋਂ ਅਹੁਦਾ ਸੰਭਾਲਿਆ ਸੀ। ਉਨ੍ਹਾਂ ਨੂੰ ਆਗਰਾ ਦੀ ਪਹਿਲੀ ਮੇਅਰ (1995 ਤੋਂ 2000) ਹੋਣ ਦਾ ਮਾਣ ਹਾਸਲ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly