ਨੈਨੀਤਾਲ (ਸਮਾਜ ਵੀਕਲੀ): ਉੱਤਰਾਖੰਡ ਹਾਈ ਕੋਰਟ ਨੇ ਸੂਬਾ ਸਰਕਾਰ ਵੱਲੋਂ ਅੰਸ਼ਕ ਤੌਰ ’ਤੇ ਤਿੰਨ ਜ਼ਿਲ੍ਹਿਆਂ ਦੇ ਵਸਨੀਕਾਂ ਲਈ ਪਹਿਲੀ ਜੁਲਾਈ ਤੋਂ ਚਾਰਧਾਮ ਦੀ ਯਾਤਰਾ ਸ਼ੁਰੂ ਕਰਨ ਦੇ ਫੈਸਲੇ ’ਤੇ ਰੋਕ ਲਾ ਦਿੱਤੀ ਹੈ। ਚੀਫ਼ ਜਸਟਿਸ ਆਰ.ਐੱਸ.ਚੌਹਾਨ ਤੇ ਜਸਟਿਸ ਆਲੋਕ ਕੁਮਾਰ ਵਰਮਾ ਦੇ ਬੈਂਚ ਨੇ ਉੱਤਰਾਖੰਡ ਸਰਕਾਰ ਦੇ ਉਪਰੋਕਤ ਫੈਸਲੇ ਨੂੰ ਪਲਟਦਿਆਂ ਕੋਵਿਡ-19 ਮਹਾਮਾਰੀ ਦਰਮਿਆਨ ਯਾਤਰੂਆਂ ਤੇ ਸੈਲਾਨੀਆਂ ਲਈ ਕੀਤੇ ਪ੍ਰਬੰਧਾਂ ’ਤੇ ਨਾਰਾਜ਼ਗੀ ਜ਼ਾਹਿਰ ਕੀਤੀ ਹੈ। ਦੱਸਣਾ ਬਣਦਾ ਹੈ ਕਿ ਉੱਤਰਾਖੰਡ ਕੈਬਨਿਟ ਨੇ 25 ਜੂਨ ਨੂੰ ਚਮੋਲੀ, ਰੁਦਰਪ੍ਰਯਾਗ ਤੇ ਉੱਤਰਕਾਸ਼ੀ ਜ਼ਿਲ੍ਹਿਆਂ ਦੇ ਵਸਨੀਕਾਂ ਨੂੰ ਪਹਿਲੀ ਜੁਲਾਈ ਤੋਂ ਬਦਰੀਨਾਥ, ਕੇਦਾਰਨਾਥ, ਗੰਗੋਤਰੀ ਤੇ ਯਮੁਨੋਤਰੀ ਦੀ ਯਾਤਰਾ ’ਤੇ ਜਾਣ ਦੀ ਖੁੱਲ੍ਹ ਦੇਣ ਦਾ ਫੈਸਲਾ ਕੀਤਾ ਸੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly