ਕਰੋਨਾ ਵਾਇਰਸ ਦੀ ਰੋਕਥਾਮ ਲਈ 50 ਤੋਂ ਵੱਧ ਲੋਕਾਂ ਨੂੰ ਟੀਕੇ ਲਗਾਏ

ਪਿੰਡ ਕੋਟ ਕਰਾਰ ਖਾਂ ਵਿਖੇ ਕਰੋਨਾ ਵਾਇਰਸ ਰੋਕੂ ਟੀਕੇ ਲਗਾਉਂਦੇ ਹੋਏ ਸਿਹਤ ਵਿਭਾਗ ਦੇ ਡਾਕਟਰ

ਕਪੂਰਥਲਾ( ਕੌੜਾ)- ਕਰੋਨਾ ਵਾਇਰਸ ਤੋ ਪ੍ਰਭਾਵਿਤ ਮਰੀਜ਼ਾਂ ਦੀ ਦਿਨੋ ਦਿਨ ਵੱਧ ਰਹੀ ਗਿਣਤੀ ਨੂੰ ਠੱਲ ਪਾਉਣ ਲਈ ਕੇਂਦਰ ਸਰਕਾਰ, ਪੰਜਾਬ ਸਰਕਾਰ ਅਤੇ ਜਿਲ੍ਹਾ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਕਰੋਨਾ ਵਾਇਰਸ ਤੋਂ ਬਚਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੱਜ ਨਜ਼ਦੀਕੀ ਪਿੰਡ ਕੋਟ ਕਰਾਰ ਖਾਂ ਵਿਖੇ ਸਰਪੰਚ ਮਾਇਕਲ ਕੋਟ ਕਰਾਰ ਖਾਂ ਦੀ ਦੇਖ-ਰੇਖ ਹੇਠ ਸਿਹਤ ਵਿਭਾਗ ਵੱਲੋਂ 50 ਤੋਂ ਵੱਧ ਲੋਕਾਂ ਦੇ ਕਰੋਨਾ ਵਾਇਰਸ ਰੋਕੂ ਟੀਕੇ ਲਗਾਏ ਗਏ।

ਸੀ ਐੱਚ ਓ ਡਾਕਟਰ ਗਗਨਪ੍ਰੀਤ ਕੌਰ, ਕੁਲਜੀਤ ਕੌਰ, ਆਸ਼ਾ ਵਰਕਰ ਮੈਡਮ ਸੰਦੀਪ ਕੌਰ ਅਤੇ। ਮੈਡਮ ਆਸ਼ਾ ਰਾਣੀ ਆਦਿ ਨੇ ਪਿੰਡ ਕੋਟ ਕਰਾਰ ਖਾਂ ਵਿਖੇ ਲੋਕਾਂ ਦੇ ਕਰੋਨਾ ਵਾਇਰਸ ਰੋਕੂ ਟੀਕੇ ਲਗਾਏ ਅਤੇ ਲੋਕਾਂ ਨੂੰ ਕਰੋਨਾ ਵਾਇਰਸ ਪ੍ਰਤਿ ਸੁਚੇਤ ਕਰਦਿਆਂ ਆਖਿਆ ਗਿਆ ਕਿ ਉਹ ਆਪਣੇ ਆਪ ਨੂੰ ਕਰੋਨਾ ਤੋਂ ਬਚਾਉਣ ਲਈ ਘਰੋਂ ਨਿਕਲਣ ਸਮੇਂ ਆਪਣੇ ਮੂੰਹ ਨੂੰ ਮਾਸਕ ਨਾਲ਼ ਢਕਣ, ਬਾਰ ਬਾਰ ਸਾਬਣ ਨਾਲ ਚੰਗੀ ਤਰ੍ਹਾਂ ਆਪਣੇ ਹੱਥ ਧੋਣ ਜਾਂ ਹੱਥਾਂ ਨੂੰ ਸੇਨੇਟਾਈਜ਼ਰ ਨਾਲ ਸਾਫ ਕਰਨ, ਘੱਟੋ ਘੱਟ 6 ਫੁੱਟ ਦੀ ਸਰੀਰਕ ਦੂਰੀ ਬਣਾ ਕੇ ਰੱਖਣ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਚੜ੍ਹਦੀ ਕਲਾ ਸੇਵਾ ਸੁਸਾਇਟੀ ਜਹਾਂਗੀਰਪੁਰ ਵੱਲੋਂ 6 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ
Next articleCommunalism has overtaken the Constitution!