ਮਿਸ਼ਨ ਇੰਦਰਧਨੁਸ਼ ਤਹਿਤ ਬੱਚਿਆਂ ਅਤੇ ਗਰਭਵਤੀਆਂ ਦਾ ਕੀਤਾ ਟੀਕਾਕਰਨ

ਵਿਸ਼ਵ ਸਿਹਤ ਸੰਗਠਨ ਦੀ ਟੀਮ ਨੇ ਟੀਕਾਕਰਨ ਕੈਂਪ ਦਾ ਮੁਆਇਨਾ ਕੀਤਾ

ਮਾਨਸਾ (ਸਮਾਜ ਵੀਕਲੀ) ( ਔਲਖ ) ਸਿਹਤ ਵਿਭਾਗ ਵੱਲੋਂ ਕੋਵਿਡ-19 ਮਹਾਮਾਰੀ ਕਾਰਨ ਨਿੱਕੇ ਬੱਚਿਆਂ ਦੇ ਟੀਕਾਕਰਨ ਵਿਚ ਪਏ ਪਾੜੇ ਨੂੰ ਭਰਨ ਲਈ 7 ਮਾਰਚ ਤੋਂ ਮਿਸ਼ਨ ਇੰਦਰਧਨੁਸ਼ ਸ਼ੁਰੂ ਗਿਆ ਹੈ। ਮਿਸ਼ਨ ਇੰਦਰਧਨੁਸ਼ ਦਾ ਮੁੱਖ ਮੰਤਵ ਬੱਚਿਆਂ ਤੇ ਗਰਭਵਤੀ ਔਰਤਾਂ ਦੇ 100 ਫੀਸਦੀ ਟੀਕਾਕਰਨ ਨੂੰ ਯਕੀਨੀ ਬਣਾਉਣਾ ਹੈ ਤਾਂ ਜੋ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਸੰਪੂਰਨ ਟੀਕਾਕਰਨ ਕਰ ਕੇ ਬਾਲ ਤੇ ਮਾਤਰੀ ਮੌਤ ਦਰ ਨੂੰ ਘਟਾਇਆ ਜਾ ਸਕੇ। ਇਸ ਲੜੀ ਤਹਿਤ ਅੱਜ ਸਿਵਲ ਸਰਜਨ ਮਾਨਸਾ ਡਾ. ਹਰਜਿੰਦਰ ਸਿੰਘ ਅਤੇ ਐਸ ਐਮ ਓ ਖਿਆਲਾ ਕਲਾਂ ਡਾਕਟਰ ਹਰਦੀਪ ਸ਼ਰਮਾ ਦੀ ਦੇਖਰੇਖ ਹੇਠ ਨੰਗਲ ਕਲਾਂ ਵਿਖੇ ਮਿਸ਼ਨ ਇੰਦਰਧਨੁਸ਼ ਤਹਿਤ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਬੱਚਿਆਂ ਅਤੇ ਗਰਭਵਤੀ ਔਰਤਾਂ ਦਾ ਟੀਕਾਕਰਨ ਕੀਤਾ ਗਿਆ। ਵਿਸ਼ਵ ਸਿਹਤ ਸੰਗਠਨ ਦੀ ਟੀਮ ਵੱਲੋਂ ਇਸ ਟੀਕਾਕਰਨ ਕੈਂਪ ਦਾ ਮੁਆਇਨਾ ਵੀ ਕੀਤਾ ਗਿਆ।

ਇਸ ਮੌਕੇ ਜਾਣਕਾਰੀ ਦਿੰਦਿਆਂ ਮੈਡੀਕਲ ਅਫ਼ਸਰ ਡਾਕਟਰ ਰੁਪਿੰਦਰ ਕੌਰ ਨੇ ਕਿਹਾ ਕਿ ਦੋ ਸਾਲ ਤੋਂ ਘੱਟ ਉਮਰ ਦੇ ਜਿਹੜੇ ਬੱਚੇ ਕਿਸੇ ਵਜ੍ਹਾ ਨਾਲ ਟੀਕਾਕਰਨ ਤੋਂ ਵਾਂਝੇ ਰਹਿ ਗਏ ਜਾਂ ਫਿਰ ਅਧੂਰਾ ਟੀਕਾਕਰਨ ਹੋਇਆ ਹੈ, ਉਨ੍ਹਾਂ ਦਾ ਵਿਸ਼ੇਸ਼ ਕੈਂਪਾਂ ਰਾਹੀਂ ਟੀਕਾਕਰਨ ਅਤੇ ਨਾਲ ਦੀ ਨਾਲ ਸਾਰੀਆਂ ਗਰਭਵਤੀ ਔਰਤਾਂ ਦਾ ਟੀਕਾਕਰਨ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਚਾਨਣ ਦੀਪ ਸਿੰਘ, ਰਮਨਦੀਪ ਕੌਰ, ਸੁਖਪਾਲ ਕੌਰ, ਜਸਬੀਰ ਕੌਰ ਆਦਿ ਹਾਜ਼ਰ ਸਨ।

 

 

 

 

 

‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleUK Transport Secy denies refugee response faltering
Next articleਨਤੀਜੇ