(ਸਮਾਜ ਵੀਕਲੀ): ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੋ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦੇ ਮਾਮਲੇ ’ਤੇ ਅੱਜ ਮੁੜ ਸਟੈਂਡ ਲੈਂਦਿਆਂ ਕਿਹਾ ਕਿ ਇਨ੍ਹਾਂ ਪਰਿਵਾਰਾਂ ਦੀ ਕੁਰਬਾਨੀ ਦਾ ਮੁੱਲ ਪਾਇਆ ਗਿਆ ਹੈ। ਮੁੱਖ ਮੰਤਰੀ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਇਨ੍ਹਾਂ ਦੋਵੇਂ ਵਿਰੋਧੀ ਪਾਰਟੀਆਂ ਵਿੱਚ ਵੀ ਅਜਿਹੇ ਵਿਅਕਤੀ ਲੱਭਣ ਦੀ ਕੋਸ਼ਿਸ਼ ਕੀਤੀ ਗਈ ਸੀ ਜਿਨ੍ਹਾਂ ਦੇ ਪਿਓ ਜਾਂ ਦਾਦੇ ਨੇ ਮੁਲਕ ਲਈ ਕੁਰਬਾਨੀ ਕੀਤੀ ਹੋਵੇ ਪ੍ਰੰਤੂ ਦੋਹਾਂ ਪਾਰਟੀਆਂ ’ਚ ਅਜਿਹਾ ਕੋਈ ਨਹੀਂ ਮਿਲਿਆ।
ਕੈਪਟਨ ਅਮਰਿੰਦਰ ਨੇ ਸਪੱਸ਼ਟ ਕੀਤਾ ਕਿ ਅਜਿਹੀਆਂ ਕੁਰਬਾਨੀਆਂ ਦੇਣ ਵਾਲੇ ਪਰਿਵਾਰ ਵਿੱਚੋਂ ਆਉਣ ਵਾਲੇ ਕਿਸੇ ਵੀ ਵਿਅਕਤੀ ਨੂੰ ਨੌਕਰੀ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਾਲੇ ਦੌਰ ਦੌਰਾਨ 35,000 ਬੇਕਸੂਰ ਲੋਕਾਂ ਦੀ ਜਾਨ ਗਈ ਸੀ ਅਤੇ ਪੁਲੀਸ ਦੇ ਕਰੀਬ 1700 ਜਵਾਨ ਸ਼ਹੀਦ ਹੋਏ ਸਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੀ ਅਮਨ, ਸ਼ਾਂਤੀ ਅਤੇ ਸਦਭਾਵਨਾ ਲਈ ਆਪਣਾ ਯੋਗਦਾਨ ਪਾਉਣ ਵਾਲਿਆਂ ਨੂੰ ਮਾਨਤਾ ਦੇਣੀ ਜਾਰੀ ਰੱਖੇਗੀ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly