ਵਰਧਮਾਨ ਸਪੈਸ਼ਲ ਸਟੀਲਜ਼ ਦੇ ਨੁਮਾਇੰਦਿਆਂ ਨੇ ਸੀ.ਐਸ.ਆਰ. ਤਹਿਤ 150 ਵਿਦਿਆਰਥੀਆਂ ਨੂੰ ਵੰਡੀਆਂ ਸਕੂਲ ਬੈਗ ਕਿੱਟਾਂ

ਸਿੱਖਿਆ ਵਿਭਾਗ ਅਤੇ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਵਚਨਬੱਧ- ਅਮਿਤ ਪੰਚਾਲ 
ਕਪੂਰਥਲਾ, (ਸਮਾਜ ਵੀਕਲੀ) ( ਕੌੜਾ )- ਪੰਜਾਬ ਸਰਕਾਰ ਦੇ ਸਕੂਲ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਅਤੇ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਵੱਖ-ਵੱਖ ਉਪਰਾਲਿਆਂ ਦੀ ਲੜੀ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਉਦਯੋਗਿਕ ਇਕਾਈਆਂ ਦੀ ਕਾਰਪੋਰੇਟ ਸੋਸ਼ਲ ਜਿੰਮੇਵਾਰੀ ਤਹਿਤ ਅੱਜ ਡੀ ਸੀ ਕਪੂਰਥਲਾ ਵੱਲੋਂ ਪ੍ਰਸ਼ਾਸਨ ਕੀ ਕੰਪਲੈਕਸ ਵਿਖੇ  ਵੱਖ-ਵੱਖ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਲੋੜਵੰਦ 150  ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟਾਂ ਮੁਹੱਈਆ ਕਰਵਾਈਆਂ।  ਵੱਖ ਵੱਖ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟਾਂ ਤਕਸੀਮ ਕਰਦਿਆਂ ਜਿਲ੍ਹਾ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਦੱਸਿਆ ਕਿ ਸਿੱਖਿਆ ਵਿਭਾਗ ਵਲੋਂ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਪੜਾਈ ਲਈ ਬੇਹੱਦ ਵਿਦਿਅਕ  ਮਾਹੌਲ ਪ੍ਰਦਾਨ ਕੀਤਾ ਜਾ ਰਿਹਾ ਹੈ ਅਤੇ ਕਾਰਪੋਰੇਟ ਸੋਸ਼ਲ ਜ਼ਿੰਮੇਵਾਰੀ ਉਪਰਾਲਿਆਂ ਨਾਲ ਲੋੜਵੰਦ ਵਿਦਿਆਰਥੀਆਂ ਨੂੰ ਹੋਰ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਲੋੜਵੰਦ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਹਰ ਸੰਭਵ ਉਪਰਾਲਾ ਕਰੇਗਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਨੇ ਲੁਧਿਆਣਾ ਦੇ ਵੱਡੀ ਉਦਯੋਗਿਕ ਇਕਾਈ ਵਰਧਮਾਨ ਸਪੈਸ਼ਲ ਸਟੀਲਜ਼ ਲਿਮਟਿਡ ਦੇ ਸਹਿਯੋਗ ਨਾਲ ਇੱਥੇ 150 ਲੋੜਵੰਦ ਵਿਦਿਆਰਥੀਆਂ ਨੂੰ ਸਕੂਲ ਬੈਗ ਕਿੱਟਾਂ ਮੁਹਈਆ ਕਰਵਾਈਆਂ । ਉਨ੍ਹਾਂ ਕਿਹਾ ਕਿ ਕੰਪਨੀ ਦਾ ਸਕੂਲ ਬੈਗ ਕਿੱਟਾਂ ਮੁਹੱਈਆ ਕਰਵਾਉਣ ਵਾਲਾ ਕਦਮ ਵਿਦਿਆਰਥੀਆਂ ਲਈ ਲਾਹੇਵੰਦ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਕੰਪਨੀ ਵਲੋਂ ਭਵਿੱਖ ਵਿਚ ਵੀ ਲੋੜਵੰਦ ਪਰਿਵਾਰਾਂ ਦੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ, ਲੋੜੀਂਦੀਆਂ ਵਸਤਾਂ ਅਤੇ ਮਿਆਰੀ ਅਦਾਰਿਆਂ ਵਿਚ ਸਿੱਖਿਆ ਹਾਸਲ ਕਰਨ ਲਈ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ ਗਿਆ ਹੈ, ਜੋਕਿ ਵਿਦਿਆਰਥੀਆਂ ਲਈ ਸਹਾਈ ਹੋਵੇਗਾ।
          ਡਿਪਟੀ ਕਮਿਸ਼ਨਰ ਕਪੂਰਥਲਾ ਅਮਿਤ ਕੁਮਾਰ ਪੰਚਾਲ ਨੇ ਵਰਧਮਾਨ ਸਪੈਸ਼ਲ ਸਟੀਲਜ਼ ਦੇ ਸੀਨੀਅਰ ਮੈਨੇਜਰ ਅਮਿਤ ਧਵਨ , ਹਰਨੇਕ ਸਿੰਘ ਤੋਂ ਇਲਾਵਾ ਜ਼ਿਲਾ ਸਿੱਖਿਆ ਅਫਸਰ ( ਐਲੀਮੈਂਟਰੀ) ਕਪੂਰਥਲਾ ਕੰਵਲਜੀਤ ਸਿੰਘ ਵਿਦਿਆਰਥੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਇਹ ਕਿੱਟਾਂ ਵੰਡੀਆਂ। ਉਨ੍ਹਾਂ ਨੇ ਕੰਪਨੀ ਦੇ ਵਾਇਸ ਚੇਅਰਮੈਨ ਸਚਿਤ ਜੈਨ, ਕਾਰਜਕਾਰੀ ਡਾਇਰੈਕਟਰ ਸੌਮਿਆ ਜੈਨ ਅਤੇ ਆਰ.ਕੇ ਰਿਵਾੜੀ ਦਾ ਵੀ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਸਮੇਂ-ਸਮੇਂ ਸਿਰ ਅਜਿਹੇ ਯਤਨਾਂ ਨਾਲ ਸਮਾਜ ਦੇ ਵੱਖ-ਵੱਖ ਲੋੜਵੰਦ ਪਰਿਵਾਰਾਂ ਅਤੇ ਵਰਗਾਂ ਲਈ ਮਦਦ ਉਨ੍ਹਾਂ ਲਈ ਲਾਹੇਵੰਦ ਸਾਬਤ ਹੁੰਦੀ ਹੈ।
ਇਸ ਮੌਕੇ ਸੀਨੀਅਰ ਮੈਨੇਜਰ ਅਮਿਤ ਧਵਨ ਨੇ ਕਿਹਾ ਕਿ ਵਰਧਮਾਨ ਸਪੈਸ਼ਲ ਸਟੀਲਜ਼ ਸਮਾਜ ਭਲਾਈ, ਸਿੱਖਿਆ ਅਤੇ ਵਾਤਾਵਰਨ ਦੇ ਖੇਤਰਾਂ ਵਿਚ ਆਪਣਾ ਬਣਦਾ ਯੋਗਦਾਨ ਪਾਉਣ ਲਈ ਹਮੇਸ਼ਾ ਤੱਤਪਰ ਰਹਿੰਦੀ ਹੈ। ਉਨ੍ਹਾਂ ਕਿਹਾ ਕਿ ਕੰਪਨੀ ਭਵਿੱਖ ਵਿਚ ਵੀ ਲੋੜਵੰਦ ਵਿਦਿਆਰਥੀਆਂ ਦੀ ਹਰ ਸੰਭਵ ਮਦਦ ਅਤੇ ਉਨ੍ਹਾਂ ਨੂੰ ਵਧੀਆ ਅਦਾਰਿਆਂ ’ਚ ਮਿਆਰੀ ਸਿੱਖਿਆ ਪ੍ਰਦਾਨ ਕਰਵਾਉਣ ਲਈ ਆਪਣੇ ਸੋਸ਼ਲ ਕਾਰਪੋਰੇਟ ਜ਼ਿੰਮੇਵਾਰੀ ਉਪਰਾਲਿਆਂ ਤਹਿਤ ਕੰਮ ਕਰਦੀ ਰਹੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous articleਵੱਖ ਵੱਖ ਜਥੇਬੰਦੀਆਂ ਵੱਲੋਂ ਲਾਗੂ ਹੋਏ ਨਵੇਂ ਅਪਰਾਧਿਕ ਕਾਨੂੰਨਾਂ ਦੀਆਂ ਡੀ ਸੀ ਦਫ਼ਤਰ ਸਾਹਮਣੇ ਕਾਪੀਆਂ ਸਾੜ ਰੋਸ ਪ੍ਰਦਰਸ਼ਨ
Next articleਮੋਹ ਅਤੇ ਮਮਤਾ ਨਾਲ ਭਿੱਜਿਆ ਰਿਸ਼ਤਾ ਭੂਆ – ਭਤੀਜੀ ਦਾ