HOME ਵਰਧਮਾਨ ਗਰੁੱਪ ਨੇ ਆਸ਼ਾ ਕਿਰਨ ਸਕੂਲ ਨੂੰ 6.50 ਲੱਖ ਰੁਪਏ ਦਾ...

ਵਰਧਮਾਨ ਗਰੁੱਪ ਨੇ ਆਸ਼ਾ ਕਿਰਨ ਸਕੂਲ ਨੂੰ 6.50 ਲੱਖ ਰੁਪਏ ਦਾ ਚੈੱਕ ਕੀਤਾ ਭੇਂਟ !

1
ਫੋਟੋ ਅਜਮੇਰ ਦੀਵਾਨਾ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਤਰਸੇਮ ਦੀਵਾਨਾ) ਜੇਐਸਐਸ ਆਸ਼ਾ ਕਿਰਨ ਸਪੈਸ਼ਲ ਸਕੂਲ ਜਹਾਨਖੇਲਾ ਦੇ ਵਿਸ਼ੇਸ਼ ਬੱਚਿਆਂ ਦੀ ਭਲਾਈ ਲਈ ਵਰਧਮਾਨ ਗਰੁੱਪ ਵੱਲੋਂ ਆਸ਼ਾਦੀਪ ਵੈਲਫੇਅਰ ਸੋਸਾਇਟੀ ਦੇ ਮੈਂਬਰਾਂ ਨੂੰ 6.50 ਲੱਖ ਦਾ ਚੈੱਕ ਭੇਟ ਕੀਤਾ ਗਿਆ। ਚੈੱਕ ਦੇਣ ਸਮੇਂ ਕੰਪਨੀ ਦੇ ਮੈਨੇਜਿੰਗ ਡਾਇਰੈਕਟਰ ਸੰਜੀਵ ਨਰੂਲਾ, ਸੀਏ ਤਰੁਣ ਚਾਵਲਾ, ਸੀਐਫਓ ਅਤੇ ਡਾਇਰੈਕਟਰ ਵਰਧਮਾਨ ਗਰੁੱਪ ਵਿਸ਼ੇਸ਼ ਤੌਰ ‘ਤੇ ਮੌਜੂਦ ਸਨ। ਇਸ ਮੌਕੇ ਪ੍ਰਧਾਨ ਹਰਬੰਸ ਸਿੰਘ ਅਤੇ ਸਕੱਤਰ ਕਰਨਲ ਗੁਰਮੀਤ ਸਿੰਘ ਨੇ ਸੋਸਾਇਟੀ ਵੱਲੋਂ ਚੈੱਕ ਪ੍ਰਾਪਤ ਕੀਤਾ। ਇਸ ਮੌਕੇ ਸਕੱਤਰ ਕਰਨਲ ਗੁਰਮੀਤ ਸਿੰਘ ਨੇ ਕਿਹਾ ਕਿ ਇਸ ਤੋਂ ਪਹਿਲਾਂ ਵਰਧਮਾਨ ਗਰੁੱਪ ਵੱਲੋਂ ਸਕੂਲ ਨੂੰ 2 ਬੱਸਾਂ ਵੀ ਦਾਨ ਕੀਤੀਆਂ ਜਾ ਚੁੱਕੀਆਂ ਹਨ। ਸੰਜੀਵ ਨਰੂਲਾ ਨੇ ਕਿਹਾ ਕਿ ਆਸ਼ਾਦੀਪ ਵੈਲਫੇਅਰ ਸੋਸਾਇਟੀ ਵਿਸ਼ੇਸ਼ ਬੱਚਿਆਂ ਦੇ ਪੁਨਰਵਾਸ ਦਾ ਸ਼ਲਾਘਾਯੋਗ ਕੰਮ ਕਰ ਰਹੀ ਹੈ ਅਤੇ ਨਾਲ ਹੀ ਇਨ੍ਹਾਂ ਬੱਚਿਆਂ ਨੂੰ ਸਮਾਜ ਦੀ ਮੁੱਖ ਧਾਰਾ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਤਰੁਣ ਚਾਵਲਾ ਨੇ ਕਿਹਾ ਕਿ ਜਦੋਂ ਵੀ ਉਹ ਵਿਸ਼ੇਸ਼ ਬੱਚਿਆਂ ਲਈ ਇਸ ਸਕੂਲ ਜਾਂਦੇ ਹਨ ਤਾਂ ਉਨ੍ਹਾਂ ਨੂੰ ਮਨ ਦੀ ਸ਼ਾਂਤੀ ਮਹਿਸੂਸ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਦੀ ਸੇਵਾ ਕਰਨ ਤੋਂ ਵੱਡੀ ਕੋਈ ਸੇਵਾ ਨਹੀਂ ਹੈ। ਅੰਤ ਵਿੱਚ, ਕਰਨਲ ਗੁਰਮੀਤ ਸਿੰਘ ਅਤੇ ਪ੍ਰਧਾਨ ਹਰਬੰਸ ਸਿੰਘ ਵੱਲੋਂ, ਵਰਧਮਾਨ ਗਰੁੱਪ ਦੇ ਐਮਡੀ ਸੰਜੀਵ ਨਰੂਲਾ ਅਤੇ ਸੀਏ ਤਰੁਣ ਚਾਵਲਾ ਦਾ ਧੰਨਵਾਦ ਕੀਤਾ ਗਿਆ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸੈਂਟ ਜੋਹਨ ਚ ‘ਕੈਨੇਡਾ ਗੇਮਜ’ ਦਾ ਧੂਮ ਧੜੱਕੇ ਨਾਲ ਆਗਾਜ਼ ਉਦਘਾਟਨੀ ਰਸਮਾਂ ਮੌਕੇ ਬਣਿਆ ਜਸ਼ਨ ਵਾਲਾ ਮਾਹੌਲ
Next articleਸਾਨੂੰ ਆਪਣੇ ਘਰਾਂ ਵਿੱਚ ਵੀ ਸਜਾਵਟੀ ਅਤੇ ਫਲਦਾਰ ਬੂਟੇ ਜਰੂਰ ਲਗਾਉਣੇ ਚਾਹੀਦੇ ਹਨ : ਅਵਤਾਰ ਸਿੰਘ ਭੀਖੋਵਾਲ